ਆਸਾ ਮਹਲਾ

Aasaa, First Mehl:

ਰਾਗ ਆਸਾ ਪਹਿਲੀ ਪਾਤਸ਼ਾਹੀ।

ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ

He created the air, and He supports the whole world; he bound water and fire together.

ਪਰਮਾਤਮਾ ਨੇ ਹਵਾ ਬਣਾਈ, ਸਾਰੀ ਧਰਤੀ ਸਾਜੀ, ਪਾਣੀ ਅੱਗ ਦਾ ਮੇਲ ਕੀਤਾ (ਭਾਵ, ਇਹ ਸਾਰੇ ਵਿਰੋਧੀ ਤੱਤ ਇਕੱਠੇ ਕਰ ਕੇ ਜਗਤ-ਰਚਨਾ ਕੀਤੀ। ਰਚਨਹਾਰ ਪ੍ਰਭੂ ਦੀ ਇਹ ਇਕ ਅਸਚਰਜ ਲੀਲਾ ਹੈ, ਜਿਸ ਤੋਂ ਦਿੱਸਦਾ ਹੈ ਕਿ ਉਹ ਬੇਅੰਤ ਵੱਡੀਆਂ ਤਾਕਤਾਂ ਵਾਲਾ ਹੈ, ਪਰ ਉਸ ਦੀ ਇਹ ਵਡਿਆਈ ਭੁੱਲ ਕੇ ਨਿਰਾ ਰਾਵਣ ਦੇ ਮਾਰਨ ਵਿਚ ਹੀ ਉਸ ਦੀ ਵਡਿਆਈ ਸਮਝਣੀ ਭੁੱਲ ਹੈ)। ਪਉਣੁ = ਹਵਾ। ਉਪਾਇ = ਉਪਾਈ, ਪੈਦਾ ਕੀਤੀ। ਧਰੀ = ਟਿਕਾਈ। ਬੰਧੁ = ਮੇਲ।

ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥

The blind, ten-headed Raavan had his heads cut off, but what greatness was obtained by killing him? ||1||

ਅਕਲ ਦੇ ਅੰਨ੍ਹੇ ਰਾਵਣ ਨੇ ਆਪਣੀ ਮੌਤ (ਮੂਰਖਪਣ ਵਿਚ) ਸਹੇੜੀ, ਪਰਮਾਤਮਾ (ਨਿਰਾ ਉਸ ਮੂਰਖ) ਰਾਵਣ ਨੂੰ ਮਾਰ ਕੇ ਹੀ ਵੱਡਾ ਨਹੀਂ ਹੋ ਗਿਆ ॥੧॥ ਦਹਸਿਰਿ = ਦਹਸਿਰ ਨੇ, ਰਾਵਣ ਨੇ। ਅੰਧੁਲੈ = ਅੰਨ੍ਹੇ ਨੇ, ਮੂਰਖ ਨੇ। ਮੂੰਡੁ = ਸਿਰ। ਮਾਰਿ = ਮਾਰ ਕੇ। ਕਿਆ ਵਡਾ ਭਇਆ = ਵੱਡਾ ਨਹੀਂ ਹੋ ਗਿਆ ॥੧॥

ਕਿਆ ਉਪਮਾ ਤੇਰੀ ਆਖੀ ਜਾਇ

What Glories of Yours can be chanted?

(ਹੇ ਪ੍ਰਭੂ!) ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਉਪਮਾ = ਵਡਿਆਈ।

ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ

You are totally pervading everywhere; You love and cherish all. ||1||Pause||

ਤੂੰ ਸਭ ਜੀਵਾਂ ਵਿਚ ਵਿਆਪਕ ਹੈਂ, ਮੌਜੂਦ ਹੈਂ ॥੧॥ ਰਹਾਉ ॥ ਲਿਵ ਲਾਇ = ਵਿਆਪਕ ਹੋ ਕੇ ॥੧॥ ਰਹਾਉ ॥

ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ

You created all beings, and You hold the world in Your Hands; what greatness is it to put a ring in the nose of the black cobra, as Krishna did?

(ਹੇ ਅਕਾਲ ਪੁਰਖ!) ਸ੍ਰਿਸ਼ਟੀ ਦੇ ਸਾਰੇ ਜੀਵ ਪੈਦਾ ਕਰ ਕੇ ਸਭਨਾਂ ਦੀ ਜੀਵਨ-ਜੁਗਤ ਤੂੰ ਆਪਣੇ ਹੱਥ ਵਿਚ ਰੱਖੀ ਹੋਈ ਹੈ, (ਸਭ ਨੂੰ ਨੱਥਿਆ ਹੋਇਆ ਹੈ) ਨਿਰਾ ਕਾਲੀ-ਨਾਗ ਨੂੰ ਨੱਥ ਕੇ ਤੂੰ ਵੱਡਾ ਨਹੀਂ ਹੋ ਗਿਆ। ਹਥਿ ਕੀਨੀ = ਆਪਣੇ ਹੱਥ ਵਿਚ ਕੀਤੀ ਹੋਈ ਹੈ। ਨਥਿ = ਨੱਥ ਕੇ, ਵੱਸ ਵਿਚ ਕਰ ਕੇ।

ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥

Whose Husband are You? Who is Your wife? You are subtly diffused and pervading in all. ||2||

ਨਾਹ ਤੂੰ ਕਿਸੇ ਖ਼ਾਸ ਇਸਤ੍ਰੀ ਦਾ ਖਸਮ ਹੈਂ, ਨਾਹ ਕੋਈ ਇਸਤ੍ਰੀ ਤੇਰੀ ਵਹੁਟੀ ਹੈ, ਤੂੰ ਸਭ ਜੀਵਾਂ ਦੇ ਅੰਦਰ ਇੱਕ-ਰਸ ਮੌਜੂਦ ਹੈਂ ॥੨॥ ਕਿਸੁ = ਕਿਸ (ਇਸਤ੍ਰੀ) ਦਾ? ਪੁਰਖੁ = ਖਸਮ। ਜੋਰੂ ਕਉਣ = ਕਉਣ ਤੇਰੀ ਇਸਤ੍ਰੀ? ਨਿਰੰਤਰਿ = {ਨਿਰ-ਅੰਤਰਿ। ਅੰਤਰੁ = ਵਿੱਥ} ਬਿਨਾ ਵਿੱਥ ਦੇ, ਇਕ-ਰਸ ॥੨॥

ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ

Brahma, the bestower of blessings, entered the stem of the lotus, with his relatives, to find the extent of the universe.

(ਕਹਿੰਦੇ ਹਨ ਕਿ ਜੇਹੜਾ) ਬ੍ਰਹਮਾ ਕੌਲ ਦੀ ਨਾਲ ਵਿਚੋਂ ਜੰਮਿਆ ਸੀ, ਵਿਸ਼ਨੂੰ ਉਸ ਦਾ ਹਮਾਇਤੀ ਸੀ, ਉਹ ਬ੍ਰਹਮਾ ਪਰਮਾਤਮਾ ਦੀ ਕੁਦਰਤ ਦਾ ਅੰਤ ਲੱਭਣ ਵਾਸਤੇ ਗਿਆ, ਨਾਲਿ = ਕੌਲ-ਫੁੱਲ ਦੀ ਨਾਲੀ। ਕੁਟੰਬੁ = ਪਰਵਾਰ, {कुटुम्बिनी = ਮਾਂ, ਕੁਟੰਬਿਨੀ} ਮਾਂ, ਜਨਨੀ। ਸਾਥਿ = ਨਾਲ, ਕੋਲ। ਵਰਦਾਤਾ = ਵਰ ਦੇਣ ਵਾਲਾ, ਵਿਸ਼ਨੂੰ।

ਆਗੈ ਅੰਤੁ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥

Proceeding on, he could not find its limits; what glory was obtained by killing Kansa, the king? ||3||

(ਉਸ ਨਾਲ ਦੇ ਵਿਚ ਹੀ ਭਟਕਦਾ ਰਿਹਾ) ਪਰ ਅੰਤ ਨ ਲੱਭ ਸਕਿਆ। (ਅਕਾਲ ਪੁਰਖ ਬੇਅੰਤ ਕੁਦਰਤ ਦਾ ਮਾਲਕ ਹੈ) ਨਿਰਾ ਕੰਸ ਨੂੰ ਮਾਰ ਕੇ ਉਹ ਕਿਤਨਾ ਕੁ ਵੱਡਾ ਬਣ ਗਿਆ? (ਇਹ ਤਾਂ ਉਸ ਦੇ ਅੱਗੇ ਸਾਧਾਰਨ ਜਿਹੀ ਗੱਲ ਹੈ) ॥੩॥ ਕੰਸੁ = ਰਾਜਾ ਉਗ੍ਰਸੈਨ ਦਾ ਪੁੱਤਰ, ਕ੍ਰਿਸ਼ਨ ਜੀ ਦਾ ਮਾਮਾ। ਇਸ ਨੂੰ ਕ੍ਰਿਸ਼ਨ ਜੀ ਨੇ ਮਾਰ ਕੇ ਉਗ੍ਰਸੈਨ ਨੂੰ ਮੁੜ ਰਾਜ ਦਿੱਤਾ ਸੀ ॥੩॥

ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ

The jewels were produced and brought forth by churning the ocean of milk. The other gods proclaimed We are the ones who did this!

(ਕਹਿੰਦੇ ਹਨ ਕਿ ਦੇਵਤਿਆਂ ਤੇ ਦੈਂਤਾਂ ਨੇ ਰਲ ਕੇ) ਸਮੁੰਦਰ ਰਿੜਕਿਆ ਤੇ (ਉਸ ਵਿਚੋਂ) ਚੌਦਾਂ ਰਤਨ ਕੱਢੇ, (ਵੰਡਣ ਵੇਲੇ ਉਹ ਦੋਵੇਂ ਧੜੇ) ਗੁੱਸੇ ਵਿਚ ਆ ਆ ਕੇ ਆਖਣ ਲੱਗੇ ਕਿ ਇਹ ਰਤਨ ਅਸਾਂ ਕੱਢੇ ਹਨ, ਅਸਾਂ ਕੱਢੇ ਹਨ (ਆਪਣੇ ਵਲੋਂ ਪਰਮਾਤਮਾ ਦੀ ਵਡਿਆਈ ਬਿਆਨ ਕਰਨ ਲਈ ਕਹਿੰਦੇ ਹਨ ਕਿ ਪਰਮਾਤਮਾ ਨੇ ਮੋਹਣੀ ਅਵਤਾਰ ਧਾਰ ਕੇ ਉਹ ਰਤਨ) ਇਕ ਇਕ ਕਰ ਕੇ ਵੰਡ ਦਿੱਤੇ, ਉਪਾਇ ਧਰੇ = ਪੈਦਾ ਕੀਤੇ। ਖੀਰੁ = ਸਮੁੰਦਰ। ਮਥਿਆ = ਰਿੜਕਿਆ। (ਪੁਰਾਣਾਂ ਦੀ ਕਥਾ ਹੈ ਕਿ ਦੇਵਤਿਆਂ ਤੇ ਦੈਂਤਾਂ ਨੇ ਰਲ ਕੇ ਸਮੁੰਦਰ ਰਿੜਕਿਆ ਸੀ, ਉਸ ਵਿਚੋਂ ੧੪ ਰਤਨ ਨਿਕਲੇ। ਵੰਡਣ ਵੇਲੇ ਝਗੜਾ ਪੈ ਗਿਆ। ਵਿਸ਼ਨੂੰ ਨੇ ਇਹ ਝਗੜਾ ਨਿਬੇੜਨ ਲਈ ਮੋਹਨੀ ਅਵਤਾਰ ਧਾਰਿਆ ਤੇ ਰਤਨ ਇਕ ਇਕ ਕਰ ਕੇ ਵੰਡ ਦਿੱਤੇ)। ਹੋਰਿ = ਦੈਂਤ ਤੇ ਦੇਵਤੇ। ਭਖਲਾਏ = ਕ੍ਰੋਧ ਵਿਚ ਆ ਕੇ ਬੋਲਣ ਲੱਗੇ। ਜਿ = ਕਿ। ਅਸੀ ਕੀਆ = ਅਸਾਂ (ਰਤਨ ਸਮੁੰਦਰ ਵਿਚੋਂ) ਕੱਢੇ ਹਨ।

ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥

Says Nanak, by hiding, how can the Lord be hidden? He has given each their share, one by one. ||4||7||

(ਪਰ) ਨਾਨਕ ਆਖਦਾ ਹੈ- (ਕਿ ਨਿਰੇ ਇਹ ਰਤਨ ਵੰਡਣ ਨਾਲ ਪਰਮਾਤਮਾ ਦੀ ਕੇਹੜੀ ਵਡਿਆਈ ਬਣ ਗਈ, ਉਸ ਦੀਆਂ ਵਡਿਆਈਆਂ ਤਾਂ ਉਸ ਦੀ ਰਚੀ ਕੁਦਰਤਿ ਵਿਚੋਂ ਥਾਂ ਥਾਂ ਦਿੱਸ ਰਹੀਆਂ ਹਨ) ਉਹ ਭਾਵੇਂ ਆਪਣੀ ਕੁਦਰਤਿ ਵਿਚ ਲੁਕਿਆ ਹੋਇਆ ਹੈ, ਪਰ ਲੁਕਿਆ ਰਹਿ ਨਹੀਂ ਸਕਦਾ (ਪ੍ਰਤੱਖ ਉਸ ਦੀ ਬੇਅੰਤ ਕੁਦਰਤਿ ਦੱਸ ਰਹੀ ਹੈ ਕਿ ਉਹ ਬਹੁਤ ਤਾਕਤਾਂ ਦਾ ਮਾਲਕ ਹੈ) ॥੪॥੭॥ ਏਕੀ ਏਕੀ = ਇਕ ਇਕ ਕਰ ਕੇ ॥੪॥੭॥