ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
Those who make pilgrimages to sacred shrines, observe ritualistic fasts and make donations to charity while still taking pride in their minds
(ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ (ਕਿ ਮੈਂ ਧਰਮੀ ਬਣ ਗਿਆ ਹਾਂ) ਅਰੁ = ਅਤੇ। ਕਰਿ = ਕਰ ਕੇ। ਮਨ ਮੈ = ਮਨ ਵਿਚ। ਗੁਮਾਨੁ = ਮਾਣ।
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥
- O Nanak, their actions are useless, like the elephant, who takes a bath, and then rolls in the dust. ||46||
(ਪਰ) ਹੇ ਨਾਨਕ! ਉਸ ਦੇ (ਇਹ ਸਾਰੇ ਕੀਤੇ ਹੋਏ ਕਰਮ ਇਉਂ) ਵਿਅਰਥ (ਚਲੇ ਜਾਂਦੇ ਹਨ) ਜਿਵੇਂ ਹਾਥੀ ਦਾ (ਦਾ ਕੀਤਾ ਹੋਇਆ) ਇਸ਼ਨਾਨ। (ਨੋਟ: ਹਾਥੀ ਨ੍ਹਾ ਕੇ ਸੁਆਹ ਮਿੱਟੀ ਆਪਣੇ ਉੱਤੇ ਪਾ ਲੈਂਦਾ ਹੈ) ॥੪੬॥ ਤਿਹ = ਉਸ ਦੇ (ਇਹ ਤੀਰਥ ਵਰਤ ਦਾਨ)। ਨਿਹਫਲ = ਵਿਅਰਥ। ਕੁੰਚਰ = ਹਾਥੀ (ਦਾ) ॥੪੬॥