ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥
Kabeer, some buy idols and worship them; in their stubborn-mindedness, they make pilgrimages to sacred shrines.
ਹੇ ਕਬੀਰ! ਜੋ ਲੋਕ ਠਾਕੁਰ (ਦੀ ਮੂਰਤੀ) ਮੁੱਲ ਲੈ ਕੇ (ਉਸ ਦੀ) ਪੂਜਾ ਕਰਦੇ ਹਨ, ਅਤੇ ਮਨ ਦੇ ਹਠ ਨਾਲ ਤੀਰਥਾਂ ਤੇ ਜਾਂਦੇ ਹਨ, ਮੋਲਿ ਲੇ = ਮੁੱਲ ਲੈ ਕੇ, ਖ਼ਰੀਦ ਕੇ। ਜਾਹਿ = ਜਾਂਦੇ ਹਨ।
ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥
They look at one another, and wear religious robes, but they are deluded and lost. ||135||
(ਅਸਲ ਵਿਚ ਉਹ ਲੋਕ) ਇਕ ਦੂਜੇ ਨੂੰ (ਇਹ ਕੰਮ ਕਰਦਿਆਂ) ਵੇਖ ਕੇ ਸਾਂਗ ਬਣਾਈ ਜਾਂਦੇ ਹਨ (ਇਸ ਵਿਚ ਅਸਲੀਅਤ ਕੋਈ ਨਹੀਂ ਹੁੰਦੀ, ਸਭ ਕੁਝ ਲੋਕਾਂ ਵਿਚ ਚੰਗਾ ਅਖਵਾਣ ਲਈ ਹੀ ਕੀਤਾ ਜਾਂਦਾ ਹੈ, ਹਿਰਦੇ ਵਿਚ ਪਰਮਾਤਮਾ ਦੇ ਪਿਆਰ ਦਾ ਕੋਈ ਹੁਲਾਰਾ ਨਹੀਂ ਹੁੰਦਾ, ਸਹੀ ਰਾਹ ਤੋਂ ਖੁੰਝੇ ਹੋਏ ਇਹ ਲੋਕ ਭਟਕਦੇ ਹਨ ॥੧੩੫॥ ਦੇਖਾ ਦੇਖੀ = ਇਕ ਦੂਜੇ ਨੂੰ (ਇਹ ਕੰਮ ਕਰਦਿਆਂ) ਵੇਖ ਕੇ। ਸਾਂਗੁ ਧਰਿ = ਸਾਂਗ ਬਣਾ ਕੇ, ਨਕਲ ਕਰ ਕੇ। ਭਟਕਾ ਖਾਹਿ = ਭਟਕਦੇ ਹਨ ॥੧੩੫॥