ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥
All the others are deluded by doubt; they do not understand.
ਹੋਰ ਸਾਰੇ ਜੀਵ ਕੁਰਾਹੇ ਪਏ ਰਹਿੰਦੇ ਹਨ, (ਮਾਇਆ ਦੀ ਖ਼ਾਤਰ) ਭਟਕਦਿਆਂ ਉਹਨਾਂ ਨੂੰ (ਸਹੀ ਜੀਵਨ-ਰਾਹ ਦੀ) ਸੂਝ ਨਹੀਂ ਪੈਂਦੀ। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ} ਹੋਰ। ਸਭਿ = ਸਾਰੇ। ਭੂਲੇ = ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ। ਭ੍ਰਮਤ = ਭਟਕਦਿਆਂ। ਨ ਜਾਨਿਆ = ਆਤਮਕ ਜੀਵਨ ਦੀ ਸੂਝ ਨਹੀਂ ਪੈਂਦੀ।
ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥
That person, within whose heart the One Pure Word abides, realizes the essence of the Vedas. ||1||Pause||
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਵਿੱਤਰ ਨਾਮ ਵੱਸਦਾ ਹੈ, ਉਸ ਨੇ (ਸਮਝੋ) ਵੇਦ (ਆਦਿਕ ਧਰਮ-ਪੁਸਤਕਾਂ) ਦਾ ਤੱਤ ਸਮਝ ਲਿਆ ॥੧॥ ਰਹਾਉ ॥ ਸੁਧਾਖਰੁ = ਸੁੱਧ ਅੱਖਰ, ਪਵਿੱਤਰ ਹਰਿ-ਨਾਮ। ਜਾ ਕੈ ਹਿਰਦੈ = ਜਿਸ ਮਨੁੱਖ ਦੇ ਹਿਰਦੇ ਵਿਚ। ਤਿਨਿ = ਉਸ (ਮਨੁੱਖ) ਨੇ। ਬੇਦਹਿ ਤਤੁ = ਵੇਦ (ਆਦਿਕ ਧਰਮ-ਪੁਸਤਕਾਂ) ਦੀ ਅਸਲੀਅਤ ॥੧॥ ਰਹਾਉ ॥
ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥
He walks in the ways of the world, trying to please people.
ਦੁਨੀਆ ਦੇ ਧੰਧਿਆਂ ਵਿਚ ਰੁੱਝੇ ਰਹਿਣ ਵਾਲਾ ਜਿਤਨਾ ਭੀ ਜੀਵਨ-ਰਸਤਾ ਹੈ, ਇਹ ਸਾਰਾ ਲੋਕਾਂ ਵਿਚ ਆਪਣੀ ਇੱਜ਼ਤ ਬਣਾਈ ਰੱਖਣ ਵਾਲਾ ਰਸਤਾ ਹੈ। ਪਰਵਿਰਤਿ ਮਾਰਗੁ = ਦੁਨੀਆ ਦੇ ਧੰਧਿਆਂ ਵਿਚ ਰੁੱਝੇ ਰਹਿਣ ਵਾਲਾ ਜੀਵਨ-ਰਾਹ। ਮਾਰਗੁ = ਰਸਤਾ। ਜੇਤਾ = ਜਿਤਨਾ ਹੀ। ਤੇਤਾ = ਉਹ ਸਾਰਾ ਹੀ। ਲੋਗ ਪਚਾਰਾ = ਜਗਤ ਨੂੰ ਪਰਚਾਉਣ ਵਾਲਾ, ਲੋਕਾਂ ਵਿਚ ਆਪਣੀ ਇੱਜ਼ਤ ਬਣਾਈ ਰੱਖਣ ਵਾਲਾ।
ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥
But as long as his heart is not enlightened, he is stuck in pitch black darkness. ||1||
ਜਦੋਂ ਤਕ (ਮਨੁੱਖ ਦੇ) ਹਿਰਦੇ ਵਿਚ (ਹਰਿ-ਨਾਮ ਦਾ) ਚਾਨਣ ਨਹੀਂ ਹੁੰਦਾ, ਤਦ ਤਕ (ਆਤਮਕ ਜੀਵਨ ਵੱਲੋਂ) ਘੁੱਪ ਹਨੇਰਾ ਟਿਕਿਆ ਰਹਿੰਦਾ ਹੈ ॥੧॥ ਜਉ ਲਉ = ਜਦੋਂ ਤਕ। ਪਰਗਾਸਾ = ਚਾਨਣ। ਅੰਧ ਅੰਧਾਰਾ = ਘੁੱਪ ਹਨੇਰਾ ॥੧॥
ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥
The land may be prepared in every way, but nothing sprouts without being planted.
ਜਿਵੇਂ (ਕੋਈ ਕਿਸਾਨ ਆਪਣੀ) ਜ਼ਮੀਨ ਨੂੰ ਕਈ ਤਰੀਕਿਆਂ ਨਾਲ ਤਿਆਰ ਕਰਦਾ ਹੈ, ਪਰ ਉਸ ਵਿਚ ਬੀ ਬੀਜਣ ਤੋਂ ਬਿਨਾ ਕੁਝ ਭੀ ਨਹੀਂ ਉੱਗਦਾ। ਜੈਸੇ = ਜਿਵੇਂ। ਸਾਧੈ = ਸਾਧਦਾ ਹੈ, ਤਿਆਰ ਕਰਦਾ ਹੈ। ਬਹੁ ਬਿਧਿ = ਕਈ ਤਰੀਕਿਆਂ ਨਾਲ। ਜਾਂਮੈ = ਜੰਮਦਾ, ਉੱਗਦਾ।
ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥
Just so, without the Lord's Name, no one is liberated, nor is egotistical pride eradicated. ||2||
(ਇਸੇ ਤਰ੍ਹਾਂ) ਪਰਮਾਤਮਾ ਦਾ ਨਾਮ (ਹਿਰਦੇ ਵਿਚ ਬੀਜਣ) ਤੋਂ ਬਿਨਾ ਮਨੁੱਖ ਨੂੰ ਵਿਕਾਰਾਂ ਤੋਂ ਖ਼ਲਾਸੀ ਹਾਸਲ ਨਹੀਂ ਹੁੰਦੀ, ਉਸ ਦੇ ਅੰਦਰੋਂ ਅਹੰਕਾਰ ਨਹੀਂ ਮੁੱਕਦਾ ॥੨॥ ਮੁਕਤਿ = ਵਿਕਾਰਾਂ ਤੋਂ ਖ਼ਲਾਸੀ ॥੨॥
ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥
The mortal may churn water until he is sore, but how can butter be produced?
ਜਿਹੜਾ ਮਨੁੱਖ ਪਾਣੀ ਨੂੰ ਹੀ ਰਿੜਕਦਾ ਰਹਿੰਦਾ ਹੈ ਉਹ ਨਿਰਾ ਬਹੁਤ ਥਕੇਵਾਂ ਹੀ ਖੱਟਦਾ ਹੈ, (ਪਾਣੀ ਰਿੜਕਣ ਨਾਲ ਉਸ ਵਿਚੋਂ) ਮੱਖਣ ਨਹੀਂ ਨਿਕਲ ਸਕਦਾ। ਨੀਰੁ = ਪਾਣੀ। ਬਿਲੋਵੈ = ਰਿੜਕਦਾ ਹੈ। ਸ੍ਰਮੁ = ਥਕੇਵਾਂ। ਨੈਨੂ = ਮੱਖਣ। ਕੈਸੇ ਰੀਜੈ = ਕਿਵੇਂ ਨਿਕਲ ਸਕਦਾ ਹੈ?
ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥
Without meeting the Guru, no one is liberated, and the Lord of the Universe is not met. ||3||
(ਤਿਵੇਂ ਹੀ) ਗੁਰੂ ਨੂੰ ਮਿਲਣ ਤੋਂ ਬਿਨਾ ਕਿਸੇ ਨੂੰ ਭੀ ਮੁਕਤੀ (ਵਿਕਾਰਾਂ ਤੋਂ ਖ਼ਲਾਸੀ) ਪ੍ਰਾਪਤ ਨਹੀਂ ਹੁੰਦੀ, ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ ॥੩॥ ਬਿਨੁ ਭੇਟੇ = ਮਿਲਣ ਤੋਂ ਬਿਨਾ। ਕਾਹੂ = ਕਿਸੇ ਨੂੰ ਭੀ। ਜਗਦੀਸੈ = ਜਗਤ ਦੇ ਮਾਲਕ-ਹਰੀ ਨੂੰ ॥੩॥
ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥
Searching and searching, I have come to this realization: all peace and bliss are in the Name of the Lord.
ਖੋਜ ਕਰਦਿਆਂ ਕਰਦਿਆਂ (ਅਸਾਂ) ਇਹੀ ਵਿਚਾਰ ਕੀਤੀ ਹੈ ਕਿ ਪਰਮਾਤਮਾ ਦਾ ਨਾਮ (ਹੀ) ਸਾਰੇ ਸੁਖ ਦੇਣ ਵਾਲਾ ਹੈ। ਖੋਜਤ = ਖੋਜ ਕਰਦਿਆਂ। ਇਹੈ = ਇਹ ਹੀ। ਸਰਬ = ਸਾਰੇ।
ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥
Says Nanak, he alone receives it, upon whose forehead such destiny is inscribed. ||4||11||
ਪਰ ਨਾਨਕ ਆਖਦਾ ਹੈ- ਇਹ ਹਰਿ-ਨਾਮ ਉਸ ਮਨੁੱਖ ਨੂੰ ਮਿਲਦਾ ਹੈ ਜਿਸ ਦੇ ਮੱਥੇ ਉਤੇ (ਹਰਿ-ਨਾਮ ਦੀ ਪ੍ਰਾਪਤੀ ਦਾ) ਲੇਖ (ਜਾਗਦਾ) ਹੈ ॥੪॥੧੧॥ ਜਾ ਕੈ ਮਥਾਮਾ = ਜਿਸ ਦੇ ਮੱਥੇ ਉੱਤੇ ॥੪॥੧੧॥