ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਜਿਨਿ ਕੀਤਾ ਮਾਟੀ ਤੇ ਰਤਨੁ ॥
He makes jewels out of the dust,
(ਹੇ ਭਾਈ!) ਜਿਸ (ਪ੍ਰਭੂ) ਨੇ ਮਿੱਟੀ ਤੋਂ (ਮੇਰਾ) ਅਮੋਲਕ ਮਨੁੱਖਾ ਸਰੀਰ ਬਣਾ ਦਿੱਤਾ ਹੈ, ਜਿਨਿ = ਜਿਸ (ਕਰਤਾਰ) ਨੇ। ਰਤਨੁ = ਅਮੋਲਕ ਮਨੁੱਖਾ ਸਰੀਰ।
ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥
and He managed to preserve you in the womb.
ਜਿਸ ਨੇ ਜਤਨ ਕਰ ਕੇ ਮਾਂ ਦੇ ਪੇਟ ਵਿਚ ਮੇਰੀ ਰੱਖਿਆ ਕੀਤੀ ਹੈ, ਗਰਭ = ਮਾਂ ਦਾ ਪੇਟ। ਕਰਿ = ਕਰ ਕੇ।
ਜਿਨਿ ਦੀਨੀ ਸੋਭਾ ਵਡਿਆਈ ॥
He has given you fame and greatness;
ਜਿਸ ਨੇ ਮੈਨੂੰ ਸੋਭਾ ਦਿੱਤੀ ਹੈ ਵਡਿਆਈ ਬਖ਼ਸ਼ੀ ਹੈ,
ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥
meditate on that God, twenty-four hours a day. ||1||
ਉਸ ਪ੍ਰਭੂ ਨੂੰ ਮੈਂ (ਉਸ ਦੀ ਮਿਹਰ ਨਾਲ) ਅੱਠੇ ਪਹਰ ਸਿਮਰਦਾ ਹਾਂ ॥੧॥ ਧਿਆਈ = ਧਿਆਈਂ, ਮੈਂ ਧਿਆਉਂਦਾ ਹਾਂ ॥੧॥
ਰਮਈਆ ਰੇਨੁ ਸਾਧ ਜਨ ਪਾਵਉ ॥
O Lord, I seek the dust of the feet of the Holy.
ਹੇ ਸੋਹਣੇ ਰਾਮ! (ਕਿਰਪਾ ਕਰ) ਮੈਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰ ਲਵਾਂ, ਰਮਈਆ = ਹੇ ਰਾਮ! ਰੇਨੁ = ਚਰਨ-ਧੂੜ। ਪਾਵਉਂ, ਮੈਂ ਪਾ ਲਵਾਂ।
ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥
Meeting the Guru, I meditate on my Lord and Master. ||1||Pause||
ਤੇ ਗੁਰੂ ਨੂੰ ਮਿਲ ਕੇ (ਤੈਨੂੰ) ਆਪਣੇ ਖਸਮ ਨੂੰ ਸਿਮਰਦਾ ਰਹਾਂ ॥੧॥ ਰਹਾਉ ॥ ਮਿਲਿ = ਮਿਲ ਕੇ ॥੧॥ ਰਹਾਉ ॥
ਜਿਨਿ ਕੀਤਾ ਮੂੜ ਤੇ ਬਕਤਾ ॥
He transformed me, the fool, into a fine speaker,
(ਹੇ ਭਾਈ!) ਜਿਸ (ਪ੍ਰਭੂ) ਨੇ (ਮੈਨੂੰ) ਮੂਰਖ-ਅੰਞਾਣ ਤੋਂ ਸੁੰਦਰ ਬੋਲ ਬੋਲਣ ਵਾਲਾ ਬਣਾ ਦਿੱਤਾ ਹੈ, ਮੂੜ = ਮੂਰਖ। ਤੇ = ਤੋਂ। ਬਕਤਾ = ਚੰਗਾ ਬੋਲਣ ਵਾਲਾ।
ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥
and He made the unconscious become conscious;
ਜਿਸ ਨੇ (ਮੈਨੂੰ) ਬੇਸਮਝ ਤੋਂ ਸਮਝਦਾਰ ਬਣਾ ਦਿੱਤਾ ਹੈ, ਬੇਸੁਰਤ = ਬੇਸਮਝ। ਸੁਰਤਾ = ਸਮਝ ਵਾਲਾ।
ਜਿਸੁ ਪਰਸਾਦਿ ਨਵੈ ਨਿਧਿ ਪਾਈ ॥
by His Grace, I have obtained the nine treasures.
ਜਿਸ (ਪ੍ਰਭੂ) ਦੀ ਕਿਰਪਾ ਨਾਲ ਮੈਂ (ਧਰਤੀ ਦੇ ਸਾਰੇ) ਨੌ ਹੀ ਖ਼ਜ਼ਾਨੇ ਹਾਸਲ ਕਰ ਰਿਹਾ ਹਾਂ, ਪਰਸਾਦਿ = ਕਿਰਪਾ ਨਾਲ। ਨਵੈ ਨਿਧਿ = ਨੌ ਹੀ ਖ਼ਜ਼ਾਨੇ। ਪਾਈ = ਪਾਈਂ, ਮੈਂ ਹਾਸਲ ਕਰਦਾ ਹਾਂ।
ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥
May I never forget that God from my mind. ||2||
ਉਹ ਪ੍ਰਭੂ ਮੇਰੇ ਮਨ ਤੋਂ ਭੁੱਲਦਾ ਨਹੀਂ ਹੈ ॥੨॥
ਜਿਨਿ ਦੀਆ ਨਿਥਾਵੇ ਕਉ ਥਾਨੁ ॥
He has given a home to the homeless;
(ਹੇ ਭਾਈ!) ਜਿਸ (ਕਰਤਾਰ) ਨੇ (ਮੈਨੂੰ) ਨਿਥਾਵੇਂ ਨੂੰ ਥਾਂ ਦਿੱਤਾ ਹੈ,
ਜਿਨਿ ਦੀਆ ਨਿਮਾਨੇ ਕਉ ਮਾਨੁ ॥
He has given honor to the dishonored.
ਜਿਸ ਨੇ (ਮੈਨੂੰ) ਨਿਮਾਣੇ ਨੂੰ ਮਾਣ-ਆਦਰ ਬਖ਼ਸ਼ਿਆ ਹੈ,
ਜਿਨਿ ਕੀਨੀ ਸਭ ਪੂਰਨ ਆਸਾ ॥
He has fulfilled all desires;
ਜਿਸ (ਕਰਤਾਰ) ਨੇ ਮੇਰੀ ਹਰੇਕ ਆਸ (ਹੁਣ ਤਕ) ਪੂਰੀ ਕੀਤੀ ਹੈ, ਕੀਨੀ = ਕੀਤੀ।
ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥
remember Him in meditation, day and night, with every breath and every morsel of food. ||3||
ਉਸ ਨੂੰ ਮੈਂ ਦਿਨ ਰਾਤ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਸਿਮਰਦਾ ਰਹਿੰਦਾ ਹਾਂ ॥੩॥ ਸਿਮਰਉ = ਮੈਂ ਸਿਮਰਦਾ ਹਾਂ। ਰੈਨਿ = ਰਾਤ। ਗਿਰਾਸਾ = ਗਿਰਾਹੀ ॥੩॥
ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥
By His Grace, the bonds of Maya are cut away.
ਜਿਸ (ਪ੍ਰਭੂ) ਦੀ ਕਿਰਪਾ ਨਾਲ (ਮੇਰੇ ਗਲੋਂ) ਮਾਇਆ (ਦੇ ਮੋਹ) ਦੀ ਫਾਹੀ ਕੱਟੀ ਗਈ ਹੈ, ਸਿਲਕ = ਫਾਹੀ।
ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥
By Guru's Grace, the bitter poison has become Ambrosial Nectar.
(ਜਿਸ ਦੇ ਭੇਜੇ) ਗੁਰੂ ਦੀ ਕਿਰਪਾ ਨਾਲ (ਮੈਨੂੰ) ਅੰਮ੍ਰਿਤ (ਵਰਗੀ ਮਿੱਠੀ ਲੱਗਣ ਵਾਲੀ ਮਾਇਆ ਹੁਣ) ਕੌੜੀ ਜ਼ਹਰ ਭਾਸ ਰਹੀ ਹੈ। ਬਿਖੁ = ਜ਼ਹਰ। ਖਾਟੀ = (कटु) ਕੌੜੀ।
ਕਹੁ ਨਾਨਕ ਇਸ ਤੇ ਕਿਛੁ ਨਾਹੀ ॥
Says Nanak, I cannot do anything;
ਨਾਨਕ ਆਖਦਾ ਹੈ- (ਹੇ ਭਾਈ!) ਇਸ ਜੀਵ ਦੇ ਵੱਸ ਕੁਝ ਨਹੀਂ ਕਿ (ਕਿ ਆਪਣੇ ਉੱਦਮ ਨਾਲ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਸਕੇ)। ਇਸ ਤੇ = ਇਸ ਜੀਵ ਪਾਸੋਂ (ਲਫ਼ਜ਼ 'ਇਸੁ' ਦਾ (ੁ) ਸੰਬੰਧਕ 'ਤੇ' ਦੇ ਕਾਰਨ ਉਡ ਗਿਆ ਹੈ)।
ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥
I praise the Lord, the Protector. ||4||6||75||
ਮੈਂ ਉਸ ਰੱਖਣਹਾਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹਾਂ ॥੪॥੬॥੭੫॥ ਸਾਲਾਹੀ = ਮੈਂ ਸਾਲਾਹੁੰਦਾ ਹਾਂ ॥੪॥