ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਕਬੀਰ ਰਾਮੁ ਚੇਤਿਓ ਫਿਰਿਆ ਲਾਲਚ ਮਾਹਿ

Kabeer, the mortal does not remember the Lord; he wanders around, engrossed in greed.

ਹੇ ਕਬੀਰ! ਜੋ ਮਨੁੱਖ ਪਰਮਾਤਮਾ ਦਾ ਸਿਮਰਨ ਨਹੀਂ ਕਰਦਾ (ਸਿਮਰਨ ਨਾਹ ਕਰਨ ਦਾ ਨਤੀਜਾ ਹੀ ਇਹ ਨਿਕਲਦਾ ਹੈ ਕਿ ਉਹ ਦੁਨੀਆ ਦੀਆਂ ਸੋਚਾਂ ਸੋਚਦਾ ਹੈ, ਤੇ ਦੁਨੀਆ ਦੇ) ਲਾਲਚ ਵਿਚ ਭਟਕਦਾ ਫਿਰਦਾ ਹੈ।

ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥

Committing sins, he dies, and his life ends in an instant. ||221||

ਪਾਪ ਕਰਦਿਆਂ ਕਰਦਿਆਂ ਉਹ (ਭਾਗ-ਹੀਣ) ਆਤਮਕ ਮੌਤੇ ਮਰ ਜਾਂਦਾ ਹੈ (ਉਸ ਦੇ ਅੰਦਰੋਂ ਉੱਚਾ ਆਤਮਕ ਜੀਵਨ ਮੁੱਕ ਜਾਂਦਾ ਹੈ), ਅਤੇ ਉਹ ਵਿਕਾਰਾਂ ਵਿਚ ਰੱਜਦਾ ਭੀ ਨਹੀਂ ਕਿ ਅਚਨਚੇਤ ਉਮਰ ਮੁੱਕ ਜਾਂਦੀ ਹੈ ॥੨੨੧॥ ਮਰਿ ਗਇਆ = ਆਤਮਕ ਮੌਤੇ ਮਰ ਜਾਂਦਾ ਹੈ, ਜੀਵਨ ਵਿਚ ਗੁਣਾਂ ਦਾ ਅਭਾਵ ਹੀ ਹੋ ਜਾਂਦਾ ਹੈ। ਅਉਧ = ਉਮਰ। ਪੁਨੀ = ਪੁੱਗ ਜਾਂਦੀ ਹੈ, ਮੁੱਕ ਜਾਂਦੀ ਹੈ। ਖਿਨ ਮਾਹਿ = ਅੱਖ ਦੇ ਫੋਰ ਵਿਚ, ਅਚਨਚੇਤ ਹੀ, ਅੱਗੇ ਵਿਕਾਰਾਂ ਵਿਚ ਚਿੱਤ ਰੱਜਦਾ ਹੀ ਨਹੀਂ ਕਿ ਅਚਨਚੇਤ ॥੨੨੧॥