ਸਲੋਕੁ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਸ਼ਾਹੀ।
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥
O Nanak, speaking insipid words, the body and mind become insipid.
ਹੇ ਨਾਨਕ! ਜੇ ਮਨੁੱਖ ਰੁੱਖੇ ਬਚਨ ਬੋਲਦਾ ਰਹੇ, ਤਾਂ ਉਸ ਦਾ ਤਨ ਅਤੇ ਮਨ ਦੋਵੇਂ ਰੁੱਖੇ ਹੋ ਜਾਂਦੇ ਹਨ (ਭਾਵ, ਮਨੁੱਖ ਦੇ ਅੰਦਰੋਂ ਪ੍ਰੇਮ ਉੱਡ ਜਾਂਦਾ ਹੈ)। ਫਿਕੈ ਬੋਲਿਐ = ਜੇ ਫਿੱਕੇ ਬਚਨ ਬੋਲੀਏ।
ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥
He is called the most insipid of the insipid; the most insipid of the insipid is his reputation.
ਰੁੱਖਾ ਬੋਲਣ ਵਾਲਾ ਲੋਕਾਂ ਵਿਚ ਰੁੱਖਾ ਹੀ ਮਸ਼ਹੂਰ ਹੋ ਜਾਂਦਾ ਹੈ ਅਤੇ ਲੋਕ ਭੀ ਉਸ ਨੂੰ ਰੁੱਖੇ ਬਚਨਾਂ ਨਾਲ ਹੀ ਯਾਦ ਕਰਦੇ ਹਨ। ਫਿਕੋ = ਫਿੱਕਾ ਹੀ। ਫਿਕੋ ਫਿਕਾ ਸਦੀਐ = ਰੁੱਖੇ ਬਚਨ ਬੋਲਣ ਵਾਲੇ ਮਨੁੱਖ ਨੂੰ ਰੁੱਖਾ ਹੀ ਆਖਿਆ ਜਾਂਦਾ ਹੈ; ਭਾਵ, ਜੋ ਮਨੁੱਖ ਰੁੱਖੇ ਬਚਨ ਬੋਲੇ, ਉਸ ਦੀ ਬਾਬਤ ਇਹ ਆਖੀਦਾ ਹੈ ਕਿ ਉਹ ਰੁੱਖਾ ਹੈ। ਫਿਕੇ = ਰੁੱਖਾ ਬੋਲਣ ਵਾਲੇ ਮਨੁੱਖ ਦੀ। ਸੋਇ = ਸੋਭਾ, ਲੋਕਾਂ ਦੀ ਰਾਇ।
ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥
The insipid person is discarded in the Court of the Lord, and the insipid one's face is spat upon.
ਰੁੱਖਾ (ਭਾਵ, ਪ੍ਰੇਮ ਤੋਂ ਸੱਖਣਾ) ਮਨੁੱਖ (ਪ੍ਰਭੂ ਦੀ) ਦਰਗਾਹ ਤੋਂ ਰੱਦਿਆ ਜਾਂਦਾ ਹੈ ਅਤੇ ਉਸ ਦੇ ਮੂੰਹ ਉੱਤੇ ਥੁੱਕਾਂ ਪੈਂਦੀਆਂ ਹਨ (ਭਾਵ, ਫਿਟਕਾਰਾਂ ਪੈਂਦੀਆਂ ਹਨ।
ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥
The insipid one is called a fool; he is beaten with shoes in punishment. ||1||
(ਪ੍ਰੇਮ-ਹੀਣ) ਰੁੱਖੇ ਮਨੁੱਖ ਨੂੰ ਮੂਰਖ ਆਖਣਾ ਚਾਹੀਦਾ ਹੈ, ਪ੍ਰੇਮ ਤੋਂ ਸੱਖਣੇ ਨੂੰ ਜੁੱਤੀਆਂ ਦੀ ਮਾਰ ਪੈਂਦੀ ਹੈ (ਭਾਵ, ਹਰ ਥਾਂ ਉਸ ਦੀ ਸਦਾ ਬੜੀ ਬੇਇੱਜ਼ਤੀ ਹੁੰਦੀ ਹੈ) ॥੧॥ ਪਾਣਾ = ਜੁੱਤੀਆਂ ॥੧॥