ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਤਿੰਨਾ ਭੁਖ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ

One who belongs to God has no hunger.

ਜਿਸ ਜਿਸ ਮਨੁੱਖ ਦੇ ਸਿਰ ਤੇ ਰਾਖਾ ਉਹ ਪ੍ਰਭੂ ਹੈ ਉਹਨਾਂ ਨੂੰ (ਮਾਇਆ ਦੀ) ਕੋਈ ਭੁੱਖ ਨਹੀਂ ਰਹਿ ਜਾਂਦੀ। ਕਾ = ਕੋਈ, ਕਿਸੇ ਤਰ੍ਹਾਂ ਦੀ।

ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥

O Nanak, everyone who falls at his feet is saved. ||1||

ਹੇ ਨਾਨਕ! ਪਰਮਾਤਮਾ ਦੀ ਚਰਨੀਂ ਲੱਗਿਆਂ ਹਰੇਕ ਜੀਵ ਮਾਇਆ ਦੀ ਭੁੱਖ ਤੋਂ ਬਚ ਜਾਂਦਾ ਹੈ ॥੧॥ ਸਭੋ ਕੋਇ = ਹਰੇਕ ਜੀਵ ॥੧॥