ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ

Fareed, I was worried that my turban might become dirty.

ਹੇ ਫਰੀਦ! ਮੈਨੂੰ (ਆਪਣੀ) ਪੱਗ ਦਾ ਫ਼ਿਕਰ (ਰਹਿੰਦਾ) ਹੈ (ਕਿ ਮਿੱਟੀ ਨਾਲ ਮੇਰੀ ਪੱਗ) ਕਿਤੇ ਮੈਲੀ ਨਾ ਹੋ ਜਾਏ, ਮੈ = ਮੈਨੂੰ। ਭੋਲਾਵਾ = ਭੁਲੇਖਾ, ਧੋਖਾ, ਵਹਿਮ, ਫ਼ਿਕਰ। ਮਤੁ = ਮਤਾਂ, ਕਿਤੇ ਨ। ਮਤੁ ਹੋ ਜਾਇ = ਮਤਾਂ ਹੋ ਜਾਏ, ਕਿਤੇ ਹੋ ਨ ਜਾਏ।

ਗਹਿਲਾ ਰੂਹੁ ਜਾਣਈ ਸਿਰੁ ਭੀ ਮਿਟੀ ਖਾਇ ॥੨੬॥

My thoughtless self did not realize that one day, dust will consume my head as well. ||26||

ਪਰ ਕਮਲੀ ਜਿੰਦ ਇਹ ਨਹੀਂ ਜਾਣਦੀ ਕਿ ਮਿੱਟੀ (ਤਾਂ) ਸਿਰ ਨੂੰ ਭੀ ਖਾ ਜਾਂਦੀ ਹੈ ॥੨੬॥ ਗਹਿਲਾ = ਬੇਪਰਵਾਹ, ਗ਼ਾਫ਼ਿਲ। ਜਾਣਈ = ਜਾਣਦਾ ॥੨੬॥