ਗਉੜੀ ਮਾਝ ਮਹਲਾ

Gauree Maajh, Fourth Mehl:

ਗਊੜੀ ਮਾਝ ਪਾਤਸ਼ਾਹੀ ਚੌਥੀ।

ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ

The Lord has implanted a longing for the Lord's Name within me.

(ਹੇ ਸੰਤ ਜਨੋ!) ਹਰੀ ਨੇ ਮੈਨੂੰ (ਮੇਰੇ ਅੰਦਰ) ਹਰਿ-ਨਾਮ ਦੀ ਸਿੱਕ ਲਾ ਦਿੱਤੀ ਹੈ, ਮੈ = ਮੈਨੂੰ। ਹਰਿ ਨਾਮੈ ਬਿਰਹੁ = ਹਰਿ-ਨਾਮ ਦੀ ਸਿੱਕ।

ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ

I have met the Lord God, my Best Friend, and I have found peace.

ਮੈਂ (ਹੁਣ ਤਦੋਂ ਹੀ) ਆਨੰਦ ਅਨੁਭਵ ਕਰ ਸਕਦਾ ਹਾਂ ਜਦੋਂ ਮੈਨੂੰ ਮੇਰਾ ਮਿੱਤਰ ਹਰਿ-ਪ੍ਰਭੂ ਮਿਲ ਹੀ ਪਏ। ਮਿਤੁ = ਮਿੱਤਰ। ਪਾਈ = ਪਾਈਂ, ਮੈਂ ਪਾਂਦਾ ਹਾਂ।

ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ

Beholding my Lord God, I live, O my mother.

ਹੇ ਮਾਂ! ਹਰਿ-ਪ੍ਰਭੂ ਨੂੰ ਵੇਖ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। ਦੇਖਿ = ਵੇਖ ਕੇ। ਜੀਵਾ = ਜੀਵਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੈਂ ਜੀਊ ਪੈਂਦਾ ਹਾਂ। ਮਾਈ = ਹੇ ਮਾਂ!

ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥

The Lord's Name is my Friend and Brother. ||1||

(ਮੈਨੂੰ ਨਿਸ਼ਚਾ ਹੋ ਗਿਆ ਹੈ ਕਿ) ਹਰਿ-ਨਾਮ (ਹੀ) ਮੇਰਾ ਮਿੱਤਰ ਹੈ ਮੇਰਾ ਵੀਰ ਹੈ ॥੧॥ ਸਖਾ = ਮਿੱਤਰ ॥੧॥

ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ

O Dear Saints, sing the Glorious Praises of my Lord God.

ਹੇ ਸੰਤ ਜਨੋ! ਤੁਸੀ ਮੇਰੇ ਹਰਿ-ਪ੍ਰਭੂ ਦੇ ਗੁਣ ਗਾਵੋ, ਸੰਤ ਜੀਉ = ਹੇ ਸੰਤ ਜੀ! ਕੇਰੇ = ਦੇ।

ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ

As Gurmukh, chant the Naam, the Name of the Lord, O very fortunate ones.

ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਿਆਂ ਵੱਡੇ ਭਾਗ ਜਾਗ ਪੈਂਦੇ ਹਨ। ਜਪਿ = ਜਪ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ।

ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ

The Name of the Lord, Har, Har, is my soul and my breath of life.

(ਹੇ ਸੰਤ ਜਨੋ!) ਹਰਿ ਦਾ ਨਾਮ (ਹੁਣ) ਮੇਰੀ ਜ਼ਿੰਦਗੀ ਦਾ ਆਸਰਾ ਹੈ। ਜੀਉ = ਹੇ ਜੀ!

ਫਿਰਿ ਬਹੁੜਿ ਭਵਜਲ ਫੇਰੇ ਜੀਉ ॥੨॥

I shall never again have to cross over the terrifying world-ocean. ||2||

(ਜੇਹੜਾ ਮਨੁੱਖ ਹਰਿ-ਨਾਮ ਜਪਦਾ ਹੈ ਉਸ ਨੂੰ) ਮੁੜ ਸੰਸਾਰ-ਸਮੁੰਦਰ ਦੇ (ਜਨਮ ਮਰਨ ਦੇ) ਗੇੜ ਨਹੀਂ ਪੈਂਦੇ ॥੨॥ ਬਹੁੜਿ = ਮੁੜ। ਭਵਜਲ ਫੇਰੇ = ਸੰਸਾਰ-ਸਮੁੰਦਰ ਦੇ ਗੇੜ ॥੨॥

ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ

How shall I behold my Lord God? My mind and body yearn for Him.

ਹੇ ਸੰਤ ਜਨੋ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਚਾਉ ਬਣਿਆ ਰਹਿੰਦਾ ਹੈ ਕਿ ਮੈਂ ਕਿਵੇਂ ਹਰਿ-ਪ੍ਰਭੂ ਦਾ ਦਰਸਨ ਕਰ ਸਕਾਂ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ।

ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ

Unite me with the Lord, Dear Saints; my mind is in love with Him.

ਹੇ ਸੰਤ ਜਨੋ! ਮੇਰੇ ਮਨ ਵਿਚ (ਹਰਿ-ਪ੍ਰਭੂ ਦੇ ਦਰਸਨ ਦੀ) ਤਾਂਘ ਲੱਗ ਰਹੀ ਹੈ, ਮੈਨੂੰ ਹਰਿ-ਪ੍ਰਭੂ ਮਿਲਾ ਦਿਉ। ਭਾਉ = ਪ੍ਰੇਮ।

ਗੁਰਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ

Through the Word of the Guru's Shabad, I have found the Sovereign Lord, my Beloved.

(ਹੇ ਸੰਤ ਜਨੋ!) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਰਿ-ਪ੍ਰੀਤਮ ਨੂੰ ਮਿਲ ਸਕੀਦਾ ਹੈ।

ਵਡਭਾਗੀ ਜਪਿ ਨਾਉ ਜੀਉ ॥੩॥

O very fortunate ones, chant the Name of the Lord. ||3||

ਵੱਡੇ ਭਾਗਾਂ ਨਾਲ ਹਰਿ-ਨਾਮ ਜਪ ਕੇ (ਪ੍ਰਭੂ ਨੂੰ ਮਿਲ ਸਕੀਦਾ ਹੈ।) ॥੩॥ ਵਡਭਾਗੀ = ਵੱਡੇ ਭਾਗਾਂ ਨਾਲ ॥੩॥

ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ

Within my mind and body, there is such a great longing for God, the Lord of the Universe.

ਹੇ ਸੰਤ ਜਨੋ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੋਵਿੰਦ-ਪ੍ਰਭੂ (ਦੇ ਮਿਲਾਪ) ਦੀ ਬੜੀ ਆਸ ਲੱਗੀ ਹੋਈ ਹੈ।

ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ

Unite me with the Lord, Dear Saints. God, the Lord of the Universe, is so close to me.

ਹੇ ਸੰਤ ਜਨੋ! ਮੈਨੂੰ ਓਹ ਗੋਵਿੰਦ-ਪ੍ਰਭੂ ਮਿਲਾ ਦਿਉ ਜੋ ਮੇਰੇ ਅੰਦਰ ਵੱਸਦਾ ਹੈ। ਪਾਸਾ = ਜੋ ਮੇਰੇ ਪਾਸ ਹੀ ਹੈ, ਮੇਰੇ ਨਾਲ ਹੀ ਹੈ।

ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ

Through the Teachings of the True Guru, the Naam is always revealed;

ਗੁਰੂ ਦੀ ਮਤਿ ਤੇ ਤੁਰਿਆਂ ਹੀ ਸਦਾ (ਜੀਵ ਦੇ ਅੰਦਰ) ਹਰਿ ਦੇ ਨਾਮ ਦਾ ਪਰਕਾਸ਼ ਹੁੰਦਾ ਹੈ।

ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥

the desires of servant Nanak's mind have been fulfilled. ||4||5||31||69||

ਹੇ ਦਾਸ ਨਾਨਕ! (ਜਿਸ ਨੂੰ ਗੁਰੂ ਦੀ ਮਤਿ ਪ੍ਰਾਪਤ ਹੁੰਦੀ ਹੈ ਉਸ ਦੇ) ਮਨ ਵਿਚ (ਪੈਦਾ ਹੋਈ ਪ੍ਰਭੂ-ਮਿਲਾਪ ਦੀ) ਆਸ ਪੂਰੀ ਹੋ ਜਾਂਦੀ ਹੈ ॥੪॥੫॥੩੧॥੬੯॥ ਪੂਰਿਅੜੀ = ਪੂਰੀ ਹੋ ਜਾਂਦੀ ਹੈ ॥੪॥