ਮਲਾਰ ਮਃ ੫ ॥
Malaar, Fifth Mehl:
ਮਲਾਰ ਪੰਜਵੀਂ ਪਾਤਿਸ਼ਾਹੀ।
ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥
It is God's Nature to love His devotees.
(ਪਰਮਾਤਮਾ) ਭਗਤੀ ਨਾਲ ਪਿਆਰ ਕਰਨ ਵਾਲਾ (ਹੈ-ਇਹ) ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ। ਕੋ = ਦਾ। ਭਗਤਿ ਬਛਲੁ = ਭਗਤੀ ਨੂੰ ਪਿਆਰ ਕਰਨ ਵਾਲਾ (ਵਛਲੁ = वत्सल)। ਬਿਰਦਾਇਓ = ਬਿਰਦ, ਮੁੱਢ-ਕਦੀਮਾਂ ਦਾ ਸੁਭਾਉ।
ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥
He destroys the slanderers, crushing them beneath His Feet. His Glory is manifest everywhere. ||1||Pause||
(ਭਗਤੀ ਕਰਨ ਵਾਲਿਆਂ ਦੀ) ਨਿੰਦਾ ਕਰਨ ਵਾਲਿਆਂ ਨੂੰ ਆਤਮਕ ਤੌਰ ਤੇ ਨੀਵਾਂ ਰੱਖ ਕੇ (ਉਹਨਾਂ ਦੇ) ਪੈਰਾਂ ਹੇਠ ਰੱਖਦਾ ਹੈ (ਇਸ ਤਰ੍ਹਾਂ ਪਰਮਾਤਮਾ ਜਗਤ ਵਿਚ) ਆਪਣੀ ਸੋਭਾ ਖਿਲਾਰਦਾ ਹੈ ॥੧॥ ਰਹਾਉ ॥ ਮਾਰਿ = ਮਾਰ ਕੇ, ਆਤਮਕ ਮੌਤ ਦੇ ਕੇ, ਆਤਮਕ ਤੌਰ ਤੇ ਨੀਵਾਂ ਕਰ ਕੇ। ਜਸੁ = ਸੋਭਾ, ਵਡਿਆਈ। ਵਰਤਾਇਓ = ਖਿਲਾਰਿਆ ਹੈ ॥੧॥ ਰਹਾਉ ॥
ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥
His Victory is celebrated all throughout the world. He blesses all creatures with compassion.
ਸਾਰੇ ਜਗਤ ਵਿਚ (ਪਰਮਾਤਮਾ ਆਪਣੇ ਦਾਸਾਂ ਦੀ) ਸੋਭਾ ਬਣਾਂਦਾ ਹੈ, (ਸਭ) ਜੀਵਾਂ ਦੇ ਦਿਲ ਵਿਚ (ਆਪਣੇ ਸੇਵਕਾਂ ਵਾਸਤੇ) ਆਦਰ-ਸਤਕਾਰ ਪੈਦਾ ਕਰਦਾ ਹੈ। ਜੈ ਜੈਕਾਰੁ = ਸੋਭਾ। ਜੀਅਨ ਮਹਿ = ਜੀਵਾਂ ਦੇ ਅੰਦਰ। ਦਇਆ = ਪਿਆਰ।
ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥
Hugging him close in His Embrace, the Lord saves and protects His slave. The hot winds cannot even touch him. ||1||
ਪ੍ਰਭੂ ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ, ਉਸ ਨੂੰ ਤੱਤੀ ਵਾ ਨਹੀਂ ਲੱਗਣ ਦੇਂਦਾ (ਰਤਾ ਭੀ ਔਖਿਆਈ ਨਹੀਂ ਹੋਣ ਦੇਂਦਾ) ॥੧॥ ਕੰਠਿ = ਗਲ ਨਾਲ। ਤਾਤੀ = ਤੱਤੀ। ਵਾਉ = ਹਵਾ ॥੧॥
ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥
My Lord and Master has made me His Own; dispelling my doubts and fears, He has made me happy.
ਮੇਰੇ ਮਾਲਕ ਪ੍ਰਭੂ ਨੇ (ਆਪਣੇ ਸੇਵਕ ਦੀ ਸਦਾ) ਸਹਾਇਤਾ ਕੀਤੀ ਹੈ (ਸੇਵਕ ਦੇ ਅੰਦਰੋਂ) ਭਟਕਣਾ ਤੇ ਡਰ ਮਿਟਾ ਕੇ (ਉਸ ਨੂੰ) ਆਤਮਕ ਆਨੰਦ ਬਖ਼ਸ਼ਦਾ ਹੈ। ਅੰਗੀਕਾਰੁ = ਪੱਖ, ਸਹਾਇਤਾ। ਮੇਟਿ = ਮਿਟਾ ਕੇ। ਸੁਖਾਇਓ = ਸੁਖ ਦਿੱਤਾ ਹੈ।
ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥
The Lord's slaves enjoy ultimate ecstasy; O Nanak, faith has welled up in my mind. ||2||14||18||
ਹੇ ਨਾਨਕ! ਹੇ ਪ੍ਰਭੂ ਦੇ ਸੇਵਕ! ਤੇਰੇ ਮਨ ਵਿਚ (ਪ੍ਰਭੂ ਵਾਸਤੇ) ਸਰਧਾ ਬਣ ਚੁਕੀ ਹੈ, ਤੂੰ ਬੇਸ਼ੱਕ ਆਤਮਕ ਆਨੰਦ ਮਾਣਦਾ ਰਹੁ (ਭਾਵ, ਜਿਸ ਦੇ ਅੰਦਰ ਪਰਮਾਤਮਾ ਵਾਸਤੇ ਸਰਧਾ-ਪਿਆਰ ਹੈ, ਉਹ ਜ਼ਰੂਰ ਆਨੰਦ ਮਾਣਦਾ ਹੈ) ॥੨॥੧੪॥੧੮॥ ਦਾਸ = ਹੇ ਸੇਵਕ ਜਨੋ! ਬਿਸ੍ਵਾਸੁ = ਸਰਧਾ। ਮਨਿ = ਮਨ ਵਿਚ ॥੨॥੧੪॥੧੮॥