ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਜੀਵਤੁ ਰਾਮ ਕੇ ਗੁਣ ਗਾਇ ॥
I live by singing the Glorious Praises of the Lord.
ਪਰਮਾਤਮਾ ਦੇ ਗੁਣ ਗਾ ਗਾ ਕੇ (ਮਨੁੱਖ) ਆਤਮਕ ਜੀਵਨ ਹਾਸਲ ਕਰ ਲੈਂਦਾ ਹੈ। ਜੀਵਤੁ = ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਗਾਇ = ਗਾ ਕੇ।
ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥
Please be Merciful to me, O my Loving Lord of the Universe, that I may never forget You. ||1||Pause||
ਹੇ ਸ੍ਰਿਸ਼ਟੀ ਦੇ ਪਾਲਕ! ਹੇ ਨਿਰਲੇਪ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, (ਮੈਨੂੰ ਤੇਰਾ ਨਾਮ) ਕਦੇ ਭੀ ਨਾਹ ਭੁੱਲੇ ॥੧॥ ਰਹਾਉ ॥ ਗੋਪਾਲ = ਹੇ ਗੋਪਾਲ! ਬੀਠੁਲੇ = ਹੇ ਬੀਠਲ! {वि = स्थल = ਮਾਇਆ ਦੇ ਪ੍ਰਭਾਵ ਤੋਂ ਪਰੇ ਟਿਕਿਆ ਹੋਇਆ} ਹੇ ਨਿਰਲੇਪ ਪ੍ਰਭੂ! ਕਬ ਹੀ = ਕਦੇ ਭੀ ॥੧॥ ਰਹਾਉ ॥
ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥
My mind, body, wealth and all are Yours, O my Lord and Master; there is nowhere else for me at all.
ਹੇ (ਮੇਰੇ) ਮਾਲਕ! ਮੇਰਾ ਮਨ ਮੇਰਾ ਸਰੀਰ ਮੇਰਾ ਧਨ-ਇਹ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। (ਤੈਥੋਂ ਬਿਨਾ) ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਸੁਆਮੀ = ਹੇ ਸੁਆਮੀ! ਆਨ = {अन्य} ਹੋਰ। ਜਾਇ = ਥਾਂ, ਆਸਰਾ।
ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੑੈ ਖਾਇ ॥੧॥
As You keep me, so do I survive; I eat and I wear whatever You give me. ||1||
ਜਿਵੇਂ ਤੂੰ ਰੱਖਦਾ ਹੈਂ, ਤਿਵੇਂ ਹੀ (ਜੀਵ) ਰਹਿ ਸਕਦੇ ਹਨ। (ਹਰੇਕ ਜੀਵ) ਤੇਰਾ ਹੀ ਦਿੱਤਾ ਪਹਿਨਦਾ ਹੈ ਤੇਰਾ ਹੀ ਦਿੱਤਾ ਖਾਂਦਾ ਹੈ ॥੧॥ ਪੈਨ੍ਹ੍ਹੈ = (ਜੀਵ) ਪਹਿਨਦਾ ਹੈ। ਖਾਇ = ਖਾਂਦਾ ਹਾਂ ॥੧॥
ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥
I am a sacrifice, a sacrifice to the Saadh Sangat, the Company of the Holy; I shall never again fall into reincarnation.
ਮੈਂ ਸਾਧ ਸੰਗਤ ਤੋਂ ਸਦਾ ਸਦਕੇ ਜਾਂਦਾ ਹਾਂ, (ਸਾਧ ਸੰਗਤ ਦੀ ਬਰਕਤਿ ਨਾਲ ਜੀਵ) ਮੁੜ ਜਨਮਾਂ ਵਿਚ ਨਹੀਂ ਭਟਕਦਾ। ਕੈ = ਤੋਂ। ਬਲਿ ਜਾਈ = ਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਜਨਮਾ = ਜਨਮਾਂ ਵਿਚ। ਧਾਇ = ਦੌੜਦਾ, ਭਟਕਦਾ।
ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥
Slave Nanak seeks Your Sancuary, Lord; as it pleases Your Will, so do You guide him. ||2||75||98||
ਹੇ ਪ੍ਰਭੂ! ਤੇਰਾ ਦਾਸ (ਨਾਨਕ) ਤੇਰੀ ਸਰਨ ਆਇਆ ਹੈ, ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ (ਮੈਨੂੰ) ਜੀਵਨ-ਰਾਹ ਉੱਤੇ ਤੋਰ ॥੨॥੭੫॥੯੮॥ ਜਿਉ ਭਾਵੈ = ਜਿਵੇਂ ਤੈਨੂੰ ਚੰਗਾ ਲੱਗੇ। ਚਲਾਇ = ਜੀਵਨ-ਰਾਹ ਉਤੇ ਤੋਰ ॥੨॥੭੫॥੯੮॥