ਮਾਝ ਮਹਲਾ ੫ ॥
Maajh, Fifth Mehl:
ਮਾਝ ਪੰਜਵੀਂ ਪਾਤਸ਼ਾਹੀ।
ਕੀਨੀ ਦਇਆ ਗੋਪਾਲ ਗੁਸਾਈ ॥
The Life of the World, the Sustainer of the Earth, has showered His Mercy;
ਸ੍ਰਿਸ਼ਟੀ ਦੇ ਪਾਲਣਹਾਰ, ਸ੍ਰਿਸ਼ਟੀ ਦੇ ਖਸਮ-ਪ੍ਰਭੂ ਨੇ (ਜਿਸ ਮਨੁੱਖ ਉਤੇ) ਮਿਹਰ ਕੀਤੀ,
ਗੁਰ ਕੇ ਚਰਣ ਵਸੇ ਮਨ ਮਾਹੀ ॥
the Guru's Feet have come to dwell within my mind.
ਉਸ ਦੇ ਮਨ ਵਿਚ ਗੁਰੂ ਦੇ ਚਰਣ ਵੱਸ ਪਏ। ਮਾਹੀ = ਵਿਚ।
ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥
The Creator has made me His Own. He has destroyed the city of sorrow. ||1||
(ਉਸ ਨੂੰ) ਉਸ ਕਰਤਾਰ ਨੇ ਪਰਵਾਨ ਕਰ ਲਿਆ (ਆਪਣਾ ਬਣਾ ਲਿਆ, ਤੇ ਉਸ ਦੇ ਅੰਦਰੋਂ ਕਰਤਾਰ ਨੇ) ਦੁੱਖ ਦਾ ਅੱਡਾ ਹੀ ਚੁਕਾ ਦਿੱਤਾ ॥੧॥ ਅੰਗੀਕਾਰੁ ਕੀਆ = {अंगी कृ to accept} ਪਰਵਾਨ ਕਰ ਲਿਆ ਹੈ। ਤਿਨਿ = ਉਸ ਨੇ। ਤਿਨਿ ਕਰਤੈ = ਉਸ ਕਰਤਾਰ ਨੇ। ਢਾਹਿਆ = ਢਾਹ ਦਿੱਤਾ ॥੧॥
ਮਨਿ ਤਨਿ ਵਸਿਆ ਸਚਾ ਸੋਈ ॥
The True One abides within my mind and body;
ਜਿਸ ਮਨੁੱਖ ਦੇ ਮਨ ਵਿਚ ਸਰੀਰ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਸ ਪਏ, ਮਨਿ = ਮਨ ਵਿਚ। ਸਚਾ = ਸਦਾ-ਥਿਰ ਰਹਿਣ ਵਾਲਾ।
ਬਿਖੜਾ ਥਾਨੁ ਨ ਦਿਸੈ ਕੋਈ ॥
no place seems difficult to me now.
ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਥਾਂ ਔਖਾ ਨਹੀਂ ਦਿੱਸਦਾ। ਬਿਖੜਾ = ਔਖਾ।
ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥
All the evil-doers and enemies have now become my friends. I long only for my Lord and Master. ||2||
ਜਿਸ ਦਾ ਪਿਆਰ ਮਾਲਕ ਪ੍ਰਭੂ ਨਾਲ ਹੀ ਬਣ ਜਾਏ, ਸਾਰੇ ਦੋਖੀ ਦੁਸ਼ਮਨ ਉਸ ਦੇ ਸੱਜਣ ਮਿੱਤ੍ਰ ਬਣ ਜਾਂਦੇ ਹਨ (ਕਾਮਾਦਿਕ ਵੈਰੀ ਉਸ ਦੇ ਅਧੀਨ ਹੋ ਜਾਂਦੇ ਹਨ) ॥੨॥ ਦੂਤ = ਦੋਖੀ। ਸਭਿ = ਸਾਰੇ। ਆਹਿਆ = ਪਿਆਰਾ ਲੱਗਾ ॥੨॥
ਜੋ ਕਿਛੁ ਕਰੇ ਸੁ ਆਪੇ ਆਪੈ ॥
Whatever He does, He does all by Himself.
(ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਜੋ ਕੁਝ ਪ੍ਰਭੂ ਕਰਦਾ ਹੈ ਆਪ ਹੀ ਆਪਣੇ ਆਪ ਤੋਂ ਕਰਦਾ ਹੈ। ਆਪੇ = ਆਪ ਹੀ। ਆਪੇ = ਆਪੇ ਤੋਂ।
ਬੁਧਿ ਸਿਆਣਪ ਕਿਛੂ ਨ ਜਾਪੈ ॥
No one can know His Ways.
(ਉਸ ਦੇ ਕੰਮਾਂ ਵਿਚ ਕਿਸੇ ਹੋਰ ਦੀ) ਅਕਲ ਜਾਂ ਚਤੁਰਾਈ (ਕੰਮ ਕਰਦੀ) ਨਹੀਂ ਦਿੱਸਦੀ। ਜਾਪੈ = ਦਿੱਸਦੀ।
ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥
He Himself is the Helper and Support of His Saints. God has cast out my doubts and delusions. ||3||
ਆਪਣੇ ਸੰਤਾਂ ਵਾਸਤੇ ਪ੍ਰਭੂ ਆਪ ਸਹਾਈ ਬਣਦਾ ਹੈ ਤੇ ਉਸ ਮਨੁੱਖ ਦੇ ਮਨ ਵਿਚੋਂ ਪ੍ਰਭੂ ਨੇ ਭਟਕਣਾ ਤੇ ਭੁਲੇਖਾ ਦੂਰ ਕਰ ਦਿੱਤਾ ॥੩॥ ਨੋ = ਨੂੰ। ਪ੍ਰਭਿ = ਪ੍ਰਭੂ ਨੇ। ਭੁਲਾਵਾ = ਭੁਲੇਖਾ ॥੩॥
ਚਰਣ ਕਮਲ ਜਨ ਕਾ ਆਧਾਰੋ ॥
His Lotus Feet are the Support of His humble servants.
ਪ੍ਰਭੂ ਦੇ ਸੋਹਣੇ ਚਰਨ ਪ੍ਰਭੂ ਦੇ ਸੇਵਕਾਂ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦੇ ਹਨ। ਆਧਾਰੋ = ਆਧਾਰੁ, ਆਸਰਾ।
ਆਠ ਪਹਰ ਰਾਮ ਨਾਮੁ ਵਾਪਾਰੋ ॥
Twenty-four hours a day, they deal in the Name of the Lord.
ਸੇਵਕ ਅੱਠੇ ਪਹਰ ਪਰਮਾਤਮਾ ਦਾ ਨਾਮ ਵਣਜਦੇ ਹਨ। ਵਾਪਾਰੋ = ਵਾਪਾਰੁ, ਵਣਜ।
ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥
In peace and pleasure, they sing the Glorious Praises of the Lord of the Universe. O Nanak, God is permeating everywhere. ||4||36||43||
ਸੇਵਕ ਆਤਮਕ ਅਡੋਲਤਾ ਦੇ ਆਨੰਦ (ਮਾਣਦੇ ਹੋਏ ਸਦਾ) ਹੇ ਨਾਨਕ! ਉਸ ਗੋਬਿੰਦ ਪ੍ਰਭੂ ਦੇ ਗੁਣ ਗਾਂਦੇ ਹਨ ਜੋ ਸਭ ਜੀਵਾਂ ਵਿਚ ਵਿਆਪਕ ਹੈ ॥੪॥੩੬॥੪੩॥ ਗਾਵਹਿ = ਗਾਂਦੇ ਹਨ। ਸਮਾਹਿਆ = ਵਿਆਪਕ ਹੈ ॥੪॥