ਸੂਹੀ ਛੰਤ ਮਹਲਾ

Soohee, Chhant, Fourth Mehl:

ਸੂਹੀ ਛੰਤ ਚੌਥੀ ਪਾਤਿਸ਼ਾਹੀ।

ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਦਿਤੀਆ

Eradicate the poison of egotism, O human being; it is holding you back from meeting your Lord God.

ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਮਾਰੇਹਿਸੁ = ਇਸ (ਹਉਮੈ) ਨੂੰ ਮਾਰ ਦਿਉ। ਵੇ ਜਨ = ਹੇ ਭਾਈ! ਬਿਖਿਆ = ਮਾਇਆ। ਜਿਨਿ = ਜਿਸ (ਮਾਇਆ) ਨੇ।

ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ

This golden-colored body has been disfigured and ruined by egotism.

ਹੇ ਭਾਈ! (ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ। ਦੇਹ = ਸਰੀਰ, ਕਾਂਇਆਂ। ਕੰਚਨ = ਸੋਨਾ। ਵੇ = ਹੇ ਭਾਈ! ਕੰਚਨ ਵੰਨੀਆ = ਸੋਨੇ ਦੇ ਰੰਗ ਵਾਲੀ, ਸੋਹਣੀ। ਇਨਿ ਹਉਮੈ = ਇਸ ਹਉਮੈ ਨੇ। ਮਾਰਿ = ਮਾਰ ਕੇ। ਵਿਗੁਤੀਆ = ਖ਼ੁਆਰ ਕਰ ਦਿੱਤੀ ਹੈ।

ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ

Attachment to Maya is total darkness; this foolish, self-willed manmukh is attached to it.

ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ। ਇਨਿ ਮੂੜਿ ਮਨਮੁਖਿ = ਇਸ ਮੂਰਖ ਮਨਮੁਖ ਨੇ। ਮੂੜਿ = ਮੂਰਖ ਨੇ। ਮਨਮੁਖਿ = ਮਨ ਦੇ ਮੁਰੀਦ ਮਨੁੱਖ ਨੇ। ਸਜੁਤੀਆ = (ਆਪਣੇ ਆਪ ਨੂੰ ਕਾਲਖ ਨਾਲ) ਜੋੜਿਆ ਹੋਇਆ ਹੈ।

ਜਨ ਨਾਨਕ ਗੁਰਮੁਖਿ ਉਬਰੇ ਗੁਰਸਬਦੀ ਹਉਮੈ ਛੁਟੀਆ ॥੧॥

O servant Nanak, the Gurmukh is saved; through the Word of the Guru's Shabad, he is released from egotism. ||1||

ਹੇ ਦਾਸ ਨਾਨਕ! (ਆਖ-ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ ॥੧॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਉਬਰੇ = (ਕਾਲਖ ਤੋਂ) ਬਚ ਜਾਂਦੇ ਹਨ। ਛੁਟੀਆ = ਮੁੱਕ ਜਾਂਦੀ ਹੈ, ਖ਼ਲਾਸੀ ਹੋ ਜਾਂਦੀ ਹੈ ॥੧॥

ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ

Overcome and subdue this mind; your mind wanders around continually, like a falcon.

ਹੇ ਭਾਈ! (ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ। (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ। ਵਸਿ = ਵੱਸ ਵਿਚ। ਵਸਿ ਆਣਿਹੁ = (ਆਪਣੇ) ਵੱਸ ਵਿਚ ਲਿਆਓ। ਕਉ = ਨੂੰ। ਬਾਸਾ = ਬਾਸ਼ਾ, ਇਕ ਸ਼ਿਕਾਰੀ ਪੰਛੀ। ਜਿਉ = ਵਾਂਗ।

ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ

The mortal's life-night passes painfully, in constant hope and desire.

ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ। ਦੁਖਿ = ਦੁੱਖ ਵਿਚ। ਰੈਣਿ = (ਜ਼ਿੰਦਗੀ ਦੀ) ਰਾਤ। ਵਿਹਾਣੀਆ = ਲੰਘਦੀ ਹੈ।

ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ

I have found the Guru, O humble Saints; my mind's hopes are fulfilled, chanting the Lord's Name.

ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ। ਪਾਇਆ = ਮਿਲਾਪ ਪ੍ਰਾਪਤ ਕਰ ਲਿਆ। ਮਨਿ = ਮਨ ਵਿਚ। ਚਉਦਿਆ = ਉਚਾਰਦਿਆਂ, ਜਪਦਿਆਂ।

ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥

Please bless servant Nanak, O God, with such understanding, that abandoning false hopes, he may always sleep in peace. ||2||

ਹੇ ਦਾਸ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ-) ਹੇ ਪ੍ਰਭੂ! (ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ ॥੨॥ ਪ੍ਰਭ = ਹੇ ਪ੍ਰਭੂ! ਛਡਿ = ਛੱਡ ਕੇ। ਸੁਖਿ = ਆਨੰਦ ਵਿਚ। ਸਉਦਿਆ = ਲੀਨ ਰਹਿੰਦਾ ਹੈ ॥੨॥

ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ

The bride hopes in her mind, that her Sovereign Lord God will come to her bed.

ਹੇ ਭਾਈ! (ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! (ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ)। ਸਾਧਨ = ਜੀਵ-ਇਸਤ੍ਰੀ। ਚਿਤਿ = ਚਿੱਤ ਵਿਚ। ਰਾਮ ਰਾਜਿਆ = ਹੇ ਪ੍ਰਭੂ-ਪਾਤਿਸ਼ਾਹ! ਹਰਿ = ਹੇ ਹਰੀ! ਪ੍ਰਭ = ਹੇ ਪ੍ਰਭੂ! ਸੇਜੜੀਐ = ਸੋਹਣੀ ਸੇਜ ਉੱਤੇ, (ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ।

ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ

My Lord and Master is infinitely compassionate; O Sovereign Lord, be merciful, and merge me into Yourself.

ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ। ਠਾਕੁਰ = ਮਾਲਕ। ਅਗਮ = ਅਪਹੁੰਚ। ਦਇਆਲੁ = ਦਇਆ ਦਾ ਘਰ। ਕਰਿ = ਕਰ ਕੇ।

ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ

My mind and body long to behold the Guru's face. O Sovereign Lord, I have spread out my bed of loving faith.

ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ। ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ। ਮੇਰੈ ਮਨਿ = ਮੇਰੇ ਮਨ ਵਿਚ। ਮੇਰੈ ਤਨਿ = ਮੇਰੇ ਤਨ ਵਿਚ। ਲੋਚਾ = ਤਾਂਘ। ਗੁਰਮੁਖੇ = ਗੁਰੂ ਦੀ ਸਰਨ ਪੈ ਕੇ। ਸਰਧਾ ਸੇਜ = ਸਰਧਾ ਦੀ ਸੇਜ।

ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥

O servant Nanak, when the bride pleases her Lord God, her Sovereign Lord meets her with natural ease. ||3||

ਹੇ ਦਾਸ ਨਾਨਕ! (ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ ॥੩॥ ਪ੍ਰਭ ਭਾਣੀਆ = ਪ੍ਰਭੂ ਨੂੰ ਚੰਗੀ ਲੱਗਦੀ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਪ੍ਰੇਮ ਵਿਚ (ਟਿਕੀ ਨੂੰ) ॥੩॥

ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ

My Lord God, my Sovereign Lord, is on the one bed. The Guru has shown me how to meet my Lord.

ਹੇ ਭਾਈ! (ਜੀਵ-ਇਸਤ੍ਰੀ ਦੀ) ਇੱਕੋ ਹੀ (ਹਿਰਦਾ-) ਸੇਜ ਉੱਤੇ ਹਰੀ ਪ੍ਰਭੂ (ਵੱਸਦਾ ਹੈ), (ਜਿਸ ਜੀਵ-ਇਸਤ੍ਰੀ ਨੂੰ) ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ। ਇਕਤੁ = {ਲਫ਼ਜ਼ 'ਇਕਸੁ' ਤੋਂ ਅਧਿਕਰਣ ਕਾਰਕ ਇਕ-ਵਚਨ} ਇੱਕ ਉੱਤੇ ਹੀ। ਇਕਤੁ ਸੇਜੈ = ਇੱਕੋ ਹਿਰਦਾ-ਸੇਜ ਉੱਤੇ। ਹਰਿ ਪ੍ਰਭੋ = ਹਰਿ ਪ੍ਰਭੂ (ਵੱਸਦਾ ਹੈ)। ਦਸੇ = ਦੱਸੇ, ਦੱਸ ਪਾਂਦਾ ਹੈ। ਮੇਲੇਈ = ਮਿਲਾ ਦੇਂਦਾ ਹੈ।

ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ

My mind and body are filled with love and affection for my Sovereign Lord. In His Mercy, the Guru has united me with Him.

ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਪ੍ਰਭੂ ਦੇ ਮਿਲਾਪ ਲਈ) ਖਿੱਚ ਹੈ ਤਾਂਘ ਹੈ (ਪਰ ਜਿਸ ਜੀਵ ਇਸਤ੍ਰੀ ਉੱਤੇ) ਗੁਰੂ ਮਿਹਰ ਕਰਦਾ ਹੈ, ਉਸ ਨੂੰ (ਪ੍ਰਭੂ ਨਾਲ) ਮਿਲਾਂਦਾ ਹੈ। ਮੈ ਮਨਿ = ਮੇਰੇ ਮਨ ਵਿਚ। ਮੈ ਤਨਿ = ਮੇਰੇ ਤਨ ਵਿਚ। ਬੈਰਾਗੁ = ਤੀਬਰ ਤਾਂਘ। ਕਰੇਈ = ਕਰਦਾ ਹੈ।

ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ

I am a sacrifice to my Guru, O my Sovereign Lord; I surrender my soul to the True Guru.

ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ (ਆਪਣੀ) ਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ। ਹਉ = ਹਉਂ, ਮੈਂ। ਵਿਟਹੁ = ਤੋਂ। ਘੋਲਿ ਘੁਮਾਇਆ = ਸਦਕੇ ਕੁਰਬਾਨ ਜਾਂਦਾ ਹਾਂ। ਜੀਉ = ਜਿੰਦ। ਦੇਈ = ਦੇਈਂ, ਮੈਂ ਦੇਂਦਾ ਹਾਂ।

ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥

When the Guru is totally pleased, O servant Nanak, he unites the soul with the Lord, the Sovereign Lord. ||4||2||6||5||7||6||18||

ਹੇ ਦਾਸ ਨਾਨਕ! (ਆਖ-) ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ ॥੪॥੨॥੬॥੫॥੭॥੬॥੧੮॥ ਤੁਠਾ = ਪ੍ਰਸੰਨ ਹੋਇਆ ਹੋਇਆ। ਜੀਉ ਰਾਮ ਰਾਜਿਆ = ਹੇ ਪ੍ਰਭੂ-ਪਾਤਿਸ਼ਾਹ ਜੀ!।੪। (ਨੋਟ: ਲਫ਼ਜ਼ 'ਰਾਮ ਰਾਜਿਆ' ਛੰਤ ਦੀ ਟੇਕ ਵਾਸਤੇ ਹੀ ਹੈ) ॥੪॥੨॥੬॥੫॥੭॥੬॥੧੮॥