ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
O Nanak, praise Him, who has control over everything.
ਹੇ ਨਾਨਕ! (ਆਖ-ਹੇ ਭਾਈ!) ਜਿਸ ਪਰਮਾਤਮਾ ਦੇ ਇਖ਼ਤਿਆਰ ਵਿਚ ਹਰੇਕ ਚੀਜ਼ ਹੈ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਨਾਨਕ = ਹੇ ਨਾਨਕ! ਸਾਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਜਿਸੁ ਵਸਿ = ਜਿਸ (ਪਰਮਾਤਮਾ) ਦੇ ਵੱਸ ਵਿਚ। ਸਭੁ ਕਿਛੁ = ਹਰੇਕ ਚੀਜ਼।
ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥
Remember Him, O mortals - without Him, there is no other at all.
ਹੇ ਪ੍ਰਾਣੀਓ! ਉਸ ਪ੍ਰਭੂ ਨੂੰ (ਸਦਾ) ਸਿਮਰਦੇ ਰਹੋ, ਉਸ ਤੋਂ ਬਿਨਾ ਕੋਈ ਹੋਰ (ਉਸ ਵਰਗਾ) ਨਹੀਂ ਹੈ। ਸਰੇਵਹੁ = ਸਿਮਰੋ। ਪ੍ਰਾਣੀਹੋ = ਹੇ ਪ੍ਰਾਣੀਓ!
ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥
He dwells deep within those who are Gurmukh; forever and ever, they are at peace. ||2||
ਪਰ, ਹੇ ਭਾਈ! ਗੁਰੂ ਦੀ ਸਰਨ ਪਿਆਂ ਹੀ (ਉਹ ਪਰਮਾਤਮਾ ਮਨੁੱਖ ਦੇ) ਹਿਰਦੇ ਵਿਚ ਮਨ ਵਿਚ ਵੱਸਦਾ ਹੈ (ਜਿਸ ਦੇ ਅੰਦਰ ਆ ਵੱਸਦਾ ਹੈ, ਉਸ ਦੇ ਅੰਦਰ) ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ ॥੨॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਤਰਿ = ਅੰਦਰ, ਹਿਰਦੇ ਵਿਚ। ਮਨਿ = ਮਨ ਵਿਚ ॥੨॥