ਮਾਰੂ ਮਹਲਾ

Maaroo, Fifth Mehl:

ਮਾਰੂ ਪੰਜਵੀਂ ਪਾਤਿਸ਼ਾਹੀ।

ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ

The Inner-knower, the Searcher of hearts, knows everything; what can anyone hide from Him?

ਹੇ ਮੂਰਖ! ਸਭ ਦੇ ਦਿਲਾਂ ਦੀ ਜਾਣਨ ਵਾਲਾ ਪਰਮਾਤਮਾ (ਮਨੁੱਖ ਦਾ) ਹਰੇਕ ਕਿਸਮ (ਦਾ ਅੰਦਰਲਾ ਭੇਤ) ਜਾਣਦਾ ਹੈ। ਉਸ ਪਾਸੋਂ ਕਿੱਥੇ ਕੁਝ ਲੁਕਾਇਆ ਜਾ ਸਕਦਾ ਹੈ? ਅੰਤਰਜਾਮੀ = ਦਿਲਾਂ ਦੇ ਅੰਦਰ ਦੀ ਜਾਣਨ ਵਾਲਾ। ਸਭ ਨਿਧਿ = ਹਰੇਕ ਕਿਸਮ ਦੀ ਗੱਲ। ਤਿਸ ਤੇ = {ਸੰਬੰਧਕ 'ਤੇ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ} ਉਸ (ਪਰਮਾਤਮਾ) ਤੋਂ। ਕਹਾ ਦੁਲਾਰਿਓ = ਕਹਾ ਦੁਰਾਰਿਓ, ਕਿੱਥੇ ਕੁਝ ਲੁਕਾਇਆ ਜਾ ਸਕਦਾ ਹੈ?

ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥

Your hands and feet will fall off in an instant, when you are burnt in the fire. ||1||

(ਹੇ ਮੂਰਖ! ਜਿਸ ਸਰੀਰ ਦੀ ਖ਼ਾਤਰ ਤੂੰ ਹਰਾਮਖ਼ੋਰੀ ਕਰਦਾ ਹੈਂ, ਉਹ ਸਰੀਰ ਅੰਤ ਵੇਲੇ) ਅੱਗ ਵਿਚ ਪਾ ਕੇ ਸਾੜਿਆ ਜਾਂਦਾ ਹੈ, (ਉਸ ਦੇ) ਹੱਥ ਪੈਰ (ਆਦਿਕ ਅੰਗ) ਇਕ ਖਿਨ ਵਿਚ ਸੜ ਕੇ ਸੁਆਹ ਹੋ ਜਾਂਦੇ ਹਨ ॥੧॥ ਹਸਤ = ਹੱਥ {ਬਹੁ-ਵਚਨ}। ਪਾਵ = {ਲਫ਼ਜ਼ 'ਪਾਉ' ਤੋਂ ਬਹੁ-ਵਚਨ} ਪੈਰ। ਝਰੇ = ਝੜ ਜਾਂਦੇ ਹਨ, ਸੜ ਜਾਂਦੇ ਹਨ। ਅਗਨਿ ਸੰਗਿ = ਅੱਗ ਨਾਲ, ਅੱਗ ਵਿਚ। ਜਾਰਿਓ = ਸਾੜਿਆ ਜਾਂਦਾ ਹੈ ॥੧॥

ਮੂੜੇ ਤੈ ਮਨ ਤੇ ਰਾਮੁ ਬਿਸਾਰਿਓ

You fool, you have forgotten the Lord from your mind!

ਹੇ ਮੂਰਖ! ਤੂੰ ਪਰਮਾਤਮਾ ਨੂੰ ਆਪਣੇ ਮਨ ਤੋਂ ਭੁਲਾ ਦਿੱਤਾ ਹੈ। ਮੂੜੇ = ਹੇ ਮੂਰਖ! ਤੈ = ਤੂੰ। ਮਨ ਤੇ = ਮਨ ਤੋਂ। ਬਿਸਾਰਿਓ = ਭੁਲਾ ਦਿੱਤਾ ਹੈ।

ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ

You eat His salt, and then you are untrue to Him; before your very eyes, you shall be torn apart. ||1||Pause||

ਪਰਮਾਤਮਾ ਦਾ ਸਭ ਕੁਝ ਦਿੱਤਾ ਖਾ ਕੇ ਬੜੀ ਬੇ-ਸ਼ਰਮੀ ਨਾਲ ਤੂੰ ਹਰਾਮਖੋਰੀ ਕਰ ਰਿਹਾ ਹੈਂ ॥੧॥ ਰਹਾਉ ॥ ਖਾਇ = ਖਾ ਕੇ। ਕਰਹਿ = ਤੂੰ ਕਰਦਾ ਹੈਂ। ਹਰਾਮਖੋਰੀ = ਹਰਾਮ ਦਾ ਮਾਲ ਖਾਣ ਦੀ ਕਰਤੂਤ। ਨੈਨ ਬਿਦਾਰਿਓ = ਨੈਨ ਬਿਦਾਰਿ, ਅੱਖਾਂ ਪਾੜ ਪਾੜ ਕੇ, ਬਦੀਦਾਂ ਵਾਂਗ, ਸ਼ਰਮ-ਹਯਾ ਲਾਹ ਕੇ। ਪੇਖਤ = ਵੇਖਦਾ ॥੧॥ ਰਹਾਉ ॥

ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਕਾਹੂ ਟਾਰਿਓ

The incurable disease has arisen in your body; it cannot be removed or overcome.

ਹੇ ਮੂਰਖ! (ਜਦੋਂ ਹਰਾਮਖ਼ੋਰੀ ਦਾ ਇਹ) ਅਸਾਧ ਰੋਗ ਸਰੀਰ ਵਿਚ ਪੈਦਾ ਹੁੰਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਦੂਰ ਕੀਤਿਆਂ ਇਹ ਦੂਰ ਨਹੀਂ ਹੁੰਦਾ। ਅਸਾਧ ਰੋਗੁ = ਉਹ ਰੋਗ ਜਿਸ ਦਾ ਇਲਾਜ ਨਾਹ ਹੋ ਸਕੇ। ਤਨ ਭੀਤਰਿ = ਸਰੀਰ ਵਿਚ। ਟਰਤ ਨ = ਨਹੀਂ ਟਲਦਾ, ਦੂਰ ਨਹੀਂ ਹੁੰਦਾ। ਕਾਹੂ = ਹੋਰ ਕਿਸੇ ਤਰ੍ਹਾਂ ਭੀ। ਟਾਰਿਓ = ਟਾਲਿਆਂ, ਦੂਰ ਕੀਤਿਆਂ।

ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥

Forgetting God, one endures utter agony; this is the essence of reality which Nanak has realized. ||2||8||

ਹੇ ਨਾਨਕ! ਸੰਤ ਜਨਾਂ ਨੇ ਇਹ ਭੇਤ ਸਮਝਿਆ ਹੈ ਕਿ ਪਰਮਾਤਮਾ ਨੂੰ ਭੁਲਾ ਕੇ ਮਨੁੱਖ ਬੜਾ ਦੁੱਖ ਸਹਾਰਦਾ ਹੈ ॥੨॥੮॥ ਨਾਨਕ = ਹੇ ਨਾਨਕ! ॥੨॥੮॥