ਸੂਹੀ ਮਹਲਾ

Soohee, Fourth Mehl:

ਸੂਹੀ ਚੌਥੀ ਪਾਤਿਸ਼ਾਹੀ।

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ

I chant and vibrate the Name of the Lord God, the Supreme Being, Har, Har; my poverty and problems have all been eradicated.

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ।

ਭਉ ਜਨਮ ਮਰਣਾ ਮੇਟਿਓ ਗੁਰਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

The fear of birth and death has been erased, through the Word of the Guru's Shabad; serving the Unmoving, Unchanging Lord, I am absorbed in peace. ||1||

ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ ॥੧॥

ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ

O my mind, vibrate the Name of the most Beloved, Darling Lord.

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਮਨ = ਹੇ ਮਨ! ਪਿਰਘਾ = ਪਿਆਰਾ।

ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ

I have dedicated my mind and body, and placed them in offering before the Guru; I have sold my head to the Guru, for a very dear price. ||1||Pause||

ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥ ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ ॥੧॥ ਰਹਾਉ ॥

ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ

The kings and the rulers of men enjoy pleasures and delights, but without the Name of the Lord, death seizes and dispatches them all.

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ।

ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥

The Righteous Judge of Dharma strikes them over the heads with his staff, and when the fruits of their actions come into their hands, then they regret and repent. ||2||

ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥ ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ ॥੨॥

ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ

Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher.

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ-ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ!

ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥

Please bless me with the Blessed Vision of the Saint's Darshan, that I may find peace. O God, please fulfill the desires of Your humble servant. ||3||

ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥ ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ ॥੩॥

ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ

You are the All-powerful, Great, Primal God, my Lord and Master. O Lord, please bless me with the gift of humility.

ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}।

ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

Servant Nanak has found the Naam, the Name of the Lord, and is at peace; I am forever a sacrifice to the Naam. ||4||2||

ਹੇ ਦਾਸ ਨਾਨਕ! (ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥ ਵਿਟਹੁ = ਤੋਂ। ਘੁਮਘਾ = ਕੁਰਬਾਨ ॥੪॥੨॥