ਸੋਰਠਿ ਮਹਲਾ ਘਰੁ

Sorat'h, Third Mehl, First House:

ਸੋਰਠਿ ਤੀਜੀ ਪਾਤਿਸ਼ਾਹੀ।

ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ

The True Guru is the ocean of peace in the world; there is no other place of rest and peace.

ਹੇ ਭਾਈ! ਜਗਤ ਵਿਚ ਗੁਰੂ (ਹੀ) ਸੁਖ ਦਾ ਸਮੁੰਦਰ ਹੈ, (ਗੁਰੂ ਤੋਂ ਬਿਨਾ) ਕਿਸੇ ਹੋਰ ਥਾਂ ਸੁਖ ਨਹੀਂ ਮਿਲਦਾ। ਸੁਖੁ ਸਾਗਰੁ = ਸੁਖਾਂ ਦਾ ਸਮੁੰਦਰ। ਅੰਤਰਿ = ਵਿਚ। ਹੋਰ ਥੈ = ਕਿਸੇ ਹੋਰ ਥਾਂ ਵਿਚ।

ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥

The world is afflicted with the painful disease of egotism; dying, only to be reborn, it cries out in pain. ||1||

ਜਗਤ ਆਪਣੀ ਹਉਮੈ ਦੇ ਕਾਰਨ (ਗੁਰੂ ਤੋਂ ਖੁੰਝ ਕੇ) ਦੁੱਖ ਵਿਚ ਰੋਗ ਵਿਚ ਗ੍ਰਸਿਆ ਰਹਿੰਦਾ ਹੈ, ਮੁੜ ਮੁੜ ਜੰਮਦਾ ਮਰਦਾ ਹੈ, ਧਾਹਾਂ ਮਾਰ ਮਾਰ ਕੇ ਰੋਂਦਾ ਹੈ (ਦੁੱਖੀ ਹੁੰਦਾ ਹੈ) ॥੧॥ ਦੁਖਿ = ਦੁੱਖ ਵਿਚ। ਰੋਗਿ = ਰੋਗ ਵਿਚ। ਵਿਆਪਿਆ = ਗ੍ਰਸਿਆ ਹੋਇਆ। ਮਰਿ = ਮਰ ਕੇ। ਧਾਹੀ = ਧਾਹੀਂ, ਧਾਹਾਂ ਮਾਰ ਮਾਰ ਕੇ ॥੧॥

ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ

O mind, serve the True Guru, and obtain peace.

ਹੇ ਬੰਦੇ! ਗੁਰੂ ਦੀ ਸਰਨ ਪਉ, ਤੇ, ਆਤਮਕ ਆਨੰਦ ਮਾਣ। ਪ੍ਰਾਣੀ = ਹੇ ਬੰਦੇ! ਸੇਵਿ = ਸੇਵਾ ਕਰ।

ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਜਾਹਿਗਾ ਜਨਮੁ ਗਵਾਇ ਰਹਾਉ

If you serve the True Guru, you shall find peace; otherwise, you shall depart, after wasting away your life in vain. ||Pause||

ਜੇ ਤੂੰ ਗੁਰੂ ਦੀ ਦੱਸੀ ਸੇਵਾ ਕਰੇਂਗਾ, ਤਾਂ ਸੁਖ ਪਾਏਂਗਾ। ਨਹੀਂ ਤਾਂ ਆਪਣਾ ਜੀਵਨ ਵਿਅਰਥ ਗੁਜ਼ਾਰ ਕੇ (ਇਥੋਂ) ਚਲਾ ਜਾਏਂਗਾ ਰਹਾਉ॥ ਗਵਾਇ = ਗਵਾ ਕੇ।ਰਹਉ।ਰਹਾਉ॥

ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਆਇਆ

Led around by the three qualities, he does many deeds, but he does not come to taste and savor the subtle essence of the Lord.

ਹੇ ਭਾਈ! ਗੁਰੂ ਤੋਂ ਖੁੰਝੇ ਹੋਏ ਮਨੁੱਖ ਮਾਇਆ ਦੇ ਤਿੰਨਾਂ ਗੁਣਾਂ ਦੇ ਪ੍ਰਭਾਵ ਵਿਚ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਉਂਦਾ। ਧਾਤੁ = ਮਾਇਆ। ਕਰਮ = (ਮਿਥੇ ਹੋਏ ਧਾਰਮਿਕ) ਕੰਮ। ਕਮਾਵਹਿ = ਕਰਦੇ ਹਨ। ਸਾਦੁ = ਸੁਆਦ।

ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥

He says his evening prayers, and makes offerings of water, and recites his morning prayers, but without true understanding, he still suffers in pain. ||2||

ਤਿੰਨੇ ਵੇਲੇ ਸੰਧਿਆ-ਪਾਠ ਕਰਦੇ ਹਨ, ਪਿਤਰਾਂ ਦੇਵਤਿਆਂ ਨੂੰ ਜਲ ਅਰਪਣ ਕਰਦੇ ਹਨ, ਗਾਇਤ੍ਰੀ-ਮੰਤ੍ਰ ਦਾ ਪਾਠ ਕਰਦੇ ਹਨ, ਪਰ ਆਤਮਕ ਜੀਵਨ ਦੀ ਸੂਝ ਤੋਂ ਬਿਨਾ ਉਹਨਾਂ ਨੂੰ ਦੁੱਖ ਹੀ ਮਿਲਦਾ ਹੈ ॥੨॥ ਸੰਧਿਆ = ਸਵੇਰ ਦੁਪਹਿਰ ਤੇ ਸ਼ਾਮ ਦੀ ਪੂਜਾ। ਤਰਪਣੁ = ਪਿਤਰਾਂ ਤੇ ਦੇਵਤਿਆਂ ਨੂੰ ਜਲ ਭੇਟਾ ਕਰਨਾ ॥੨॥

ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ

One who serves the True Guru is very fortunate; as the Lord so wills, he meets with the Guru.

ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ (ਪਰ ਗੁਰੂ ਉਸੇ ਨੂੰ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਮਿਲਾਏ। ਜਿਸ ਨੋ = (ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}।

ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥

Drinking in the sublime essence of the Lord, His humble servants remain ever satisfied; they eradicate self-conceit from within themselves. ||3||

(ਗੁਰੂ ਦੀ ਸ਼ਰਨ ਪੈਣ ਵਾਲੇ) ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ (ਗੁਰੂ ਪਾਸੋਂ) ਪਰਮਾਤਮਾ ਦੇ ਨਾਮ ਦਾ ਰਸ ਪੀ ਕੇ ਸਦਾ ਰੱਜੇ ਰਹਿੰਦੇ ਹਨ ॥੩॥ ਪੀ = ਪੀ ਕੇ। ਤ੍ਰਿਪਤਾਸੇ = ਰੱਜੇ ਰਹਿੰਦੇ ਹਨ। ਆਪੁ = ਆਪਾ-ਭਾਵ। ਗਵਾਏ = ਗਵਾਇ, ਗਵਾ ਕੇ ॥੩॥

ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਪਾਏ

This world is blind, and all act blindly; without the Guru, no one finds the Path.

ਹੇ ਭਾਈ! ਇਹ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਅੰਨ੍ਹਿਆਂ ਵਾਲਾ ਹੀ ਕੰਮ ਸਦਾ ਕਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵਨ ਦਾ ਸਹੀ) ਰਸਤਾ ਨਹੀਂ ਲੱਭ ਸਕਦਾ। ਅੰਧੁ = ਅੰਨ੍ਹਿਆਂ ਵਾਲਾ ਕੰਮ। ਮਗੁ = ਰਸਤਾ।

ਨਾਨਕ ਸਤਿਗੁਰੁ ਮਿਲੈ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥

O Nanak, meeting with the True Guru, one sees with his eyes, and finds the True Lord within the home of his own being. ||4||10||

ਹੇ ਨਾਨਕ! ਜੇ ਇਸ ਨੂੰ ਗੁਰੂ ਮਿਲ ਪਏ, ਤਾਂ (ਪਰਮਾਤਮਾ ਨੂੰ) ਅੱਖਾਂ ਨਾਲ ਵੇਖ ਲੈਂਦਾ ਹੈ, ਆਪਣੇ ਹਿਰਦੇ-ਘਰ ਵਿਚ ਹੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲੈਂਦਾ ਹੈ ॥੪॥੧੦॥ ਅਖੀ = (ਆਪਣੀਆਂ) ਅੱਖਾਂ ਨਾਲ। ਘਰੈ ਅੰਦਰਿ = ਘਰ ਹੀ ਵਿਚ। ਘਰ ਅੰਦਰਿ = ਘਰ ਵਿਚ। ਸਚੁ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਪਾਏ = ਲੱਭ ਲੈਂਦਾ ਹੈ ॥੪॥੧੦॥