ਪਉੜੀ ॥

Pauree:

ਪਉੜੀ।

ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥

I beg of You, O Merciful Lord: please, make me the slave of Your slaves.

ਹੇ ਦਇਆ ਦੇ ਘਰ ਪ੍ਰਭੂ! ਮੈਂ ਤੈਥੋਂ (ਇਹ) ਮੰਗਦਾ ਹਾਂ (ਕਿ ਮੈਨੂੰ ਆਪਣੇ) ਦਾਸਾਂ ਦਾ ਦਾਸ ਬਣਾ ਲੈ;

ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥

I obtain the nine treasures and royalty; chanting Your Name, I live.

ਤੇਰਾ ਨਾਮ ਉਚਾਰਿਆਂ ਹੀ ਮੈਂ ਜੀਊਂਦਾ ਹਾਂ, (ਤੇ, ਮਾਨੋ,) ਨੌ ਖ਼ਜ਼ਾਨੇ ਤੇ (ਧਰਤੀ ਦਾ) ਰਾਜ ਪਾ ਲੈਂਦਾ ਹਾਂ, ਨਿਧਿ = ਖ਼ਜ਼ਾਨਾ। ਬੋਲਿਆ = (ਤੇਰਾ ਨਾਮ) ਉਚਾਰਿਆਂ।

ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥

The great ambrosial treasure, the Nectar of the Naam, is in the home of the Lord's slaves.

ਇਹ ਅੰਮ੍ਰਿਤ-ਨਾਮ ਰੂਪ ਖ਼ਜ਼ਾਨਾ ਤੇਰੇ ਸੇਵਕਾਂ ਦੇ ਘਰ ਵਿਚ ਬਹੁਤ ਹੈ; ਘਣਾ = ਬਹੁਤ।

ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥

In their company, I am in ecstasy, listening to Your Praises with my ears.

ਜਦੋਂ ਮੈਂ ਉਹਨਾਂ ਦੀ ਸੰਗਤ ਵਿਚ (ਬੈਠ ਕੇ, ਆਪਣੇ) ਕੰਨਾਂ ਨਾਲ (ਤੇਰਾ) ਜਸ ਸੁਣਦਾ ਹਾਂ, ਮੈਂ ਨਿਹਾਲ ਹੋ ਜਾਂਦਾ ਹਾਂ। ਸ੍ਰਵਣੀ = ਕੰਨਾਂ ਨਾਲ।

ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥

Serving them, my body is purified.

(ਜਿਉਂ ਜਿਉਂ) ਮੈਂ ਉਹਨਾਂ ਦੀ ਸੇਵਾ ਕਰਦਾ ਹਾਂ, (ਮੇਰਾ) ਸਰੀਰ ਪਵਿਤ੍ਰ ਹੁੰਦਾ ਹੈ,

ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥

I wave the fans over them, and carry water for them; I grind the corn for them, and washing their feet, I am over-joyed.

(ਉਹਨਾਂ ਨੂੰ) ਪੱਖਾ ਝੱਲ ਕੇ, (ਉਹਨਾਂ ਲਈ) ਪਾਣੀ ਢੋ ਕੇ, (ਚੱਕੀ) ਪੀਹ ਕੇ, (ਤੇ ਉਹਨਾਂ ਦੇ) ਪੈਰ ਧੋ ਕੇ ਮੈਂ ਖ਼ੁਸ਼ ਹੁੰਦਾ ਹਾਂ। ਪੀਸਿ = (ਚੱਕੀ) ਪੀਹ ਕੇ। ਬਿਗਸਾ = ਮੈਂ ਖ਼ੁਸ਼ ਹੁੰਦਾ ਹਾਂ।

ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥

By myself, I can do nothing; O God, bless me with Your Glance of Grace.

ਪਰ, ਹੇ ਪ੍ਰਭੂ! ਮੈਥੋਂ ਆਪਣੇ ਆਪ ਤੋਂ ਕੁਝ ਨਹੀਂ ਹੋ ਸਕਦਾ, ਤੂੰ ਹੀ ਮੇਰੇ ਵਲ ਮੇਹਰ ਦੀ ਨਜ਼ਰ ਨਾਲ ਤੱਕ, ਆਪਹੁ = ਮੇਰੇ ਆਪਣੇ ਪਾਸੋਂ। ਨਿਹਾਲੀਐ = ਤੱਕ, ਵੇਖ।

ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥

I am worthless - please, bless me with a seat in the place of worship of the Saints. ||3||

ਤੇ ਮੈਨੂੰ ਗੁਣ-ਹੀਨ ਨੂੰ ਸੰਤਾਂ ਦੀ ਸੰਗਤ ਵਿਚ ਥਾਂ ਦੇਹ ॥੩॥ ਮੋਹਿ = ਮੈਨੂੰ। ਧਰਮਸਾਲੀਐ = ਧਰਮ = ਅਸਥਾਨ ਵਿਚ, ਸਤ ਸੰਗ ਵਿਚ ॥੩॥