ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਮਿਹਰ ਦੁਆਰਾ ਉਹ ਪਰਾਪਤ ਹੁੰਦਾ ਹੈ।

ਮਾਝ ਮਹਲਾ ਘਰੁ

Maajh, Fifth Mehl, Third House:

ਮਾਝ, ਪੰਜਵੀਂ ਪਾਤਸ਼ਾਹੀ।

ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ

Chanting and meditating on the Lord, the mind is held steady. ||1||Pause||

ਪਰਮਾਤਮਾ ਦਾ ਨਾਮ ਜਪ ਜਪ ਕੇ (ਮਨੁੱਖ ਦਾ) ਮਨ ਧੀਰਜਵਾਨ ਹੋ ਜਾਂਦਾ ਹੈ (ਦੁਨੀਆ ਦੇ ਸੁੱਖਾਂ ਦੁੱਖਾਂ ਵਿਚ ਡੋਲਦਾ ਨਹੀਂ) ॥੧॥ ਰਹਾਉ ॥ ਜਪੇ = ਜਪਿ, ਜਪ ਕੇ। ਧੀਰੇ = ਧੀਰਜ ਫੜਦਾ ਹੈ ॥੧॥ ਰਹਾਉ ॥

ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥

Meditating, meditating in remembrance on the Divine Guru, one's fears are erased and dispelled. ||1||

ਸਭ ਤੋਂ ਵੱਡੇ ਅਕਾਲਪੁਰਖ ਨੂੰ ਸਿਮਰ ਸਿਮਰ ਕੇ ਸਾਰੇ ਡਰ ਸਹਮ ਮਿਟ ਜਾਂਦੇ ਹਨ, ਦੂਰ ਹੋ ਜਾਂਦੇ ਹਨ ॥੧॥ ਭੈ = ਸਾਰੇ ਡਰ। ਸਿਮਰਿ = ਸਿਮਰ ਕੇ ॥੧॥

ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥੨॥

Entering the Sanctuary of the Supreme Lord God, how could anyone feel grief any longer? ||2||

ਜਦੋਂ ਮਨੁੱਖ ਪਰਮਾਤਮਾ ਦਾ ਆਸਰਾ ਲੈ ਲੈਂਦਾ ਹੈ, ਉਸ ਨੂੰ ਕੋਈ ਚਿੰਤਾ ਝੋਰਾ ਨਹੀਂ ਪੋਹ ਸਕਦਾ ॥੨॥ ਕਾਹੇ ਝੂਰੇ = ਕੋਈ ਝੋਰਾ ਨਹੀਂ ਰਹਿ ਜਾਂਦਾ। ਕਿਉਂ ਝੂਰੇਗਾ? ॥੨॥

ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥੩॥

Serving at the Feet of the Holy Saints, all desires are fulfilled. ||3||

ਗੁਰੂ ਦੇ ਚਰਨਾਂ ਦੀ ਸੇਵਾ ਕੀਤਿਆਂ (ਗੁਰੂ ਦਾ ਦਰ ਮੰਨਿਆਂ) ਮਨੁੱਖ ਦੇ ਮਨ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ ॥੩॥ ਸੰਤ ਸਾਧ ਕੇ = ਗੁਰੂ ਦੇ ॥੩॥

ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥੪॥

In each and every heart, the One Lord is pervading. He is totally permeating the water, the land, and the sky. ||4||

(ਇਹ ਨਿਸਚਾ ਬਣ ਜਾਂਦਾ ਹੈ ਕਿ) ਹਰੇਕ ਸਰੀਰ ਵਿਚ ਪਰਮਾਤਮਾ ਹੀ ਵੱਸ ਰਿਹਾ ਹੈ, ਜਲ ਵਿਚ ਧਰਤੀ ਵਿਚ ਆਕਾਸ਼ ਵਿਚ ਪਰਮਾਤਮਾ ਹੀ ਵਿਆਪਕ ਹੈ ॥੪॥ ਘਟਿ ਘਟਿ = ਹਰੇਕ ਸਰੀਰ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਆਕਾਸ਼ ਵਿਚ ॥੪॥

ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ ਧੂਰੇ ॥੫॥

I serve the Destroyer of sin, and I am sanctified by the dust of the feet of the Saints. ||5||

ਜੇਹੜੇ ਮਨੁੱਖ ਸੰਤ ਜਨਾਂ ਦੀ ਚਰਨ ਧੂੜ ਲੈ ਕੇ ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਨੂੰ ਸਿਮਰਦੇ ਹਨ, ਉਹ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ॥੫॥ ਧੂਰੇ = ਚਰਨ-ਧੂੜ ॥੫॥

ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥੬॥

My Lord and Master Himself has saved me completely; I am comforted by meditating on the Lord. ||6||

ਪਰਮਾਤਮਾ ਦਾ ਨਾਮ ਜਪ ਕੇ ਸਾਰੀ ਲੁਕਾਈ ਸੀਤਲ-ਮਨ ਹੋ ਜਾਂਦੀ ਹੈ, ਉਸ ਸਾਰੀ ਲੁਕਾਈ ਨੂੰ ਖਸਮ ਪ੍ਰਭੂ ਨੇ (ਵਿਕਾਰਾਂ ਦੀ ਤਪਸ਼ ਤੋਂ) ਬਚਾ ਲਿਆ ॥੬॥ ਖਸਮਿ = ਖਸਮ ਨੇ। ਠਰੂਰੇ = ਸ਼ਾਂਤ-ਚਿੱਤ, ਸੀਤਲ ॥੬॥

ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥੭॥

The Creator has passed judgement, and the evil-doers have been silenced and killed. ||7||

ਕਰਤਾਰ ਨੇ ਇਹ (ਚੰਗਾ) ਨਿਆਂ ਕੀਤਾ ਹੈ ਕਿ ਵਿਕਾਰੀ ਮਨੁੱਖ ਵੇਖਣ ਨੂੰ ਹੀ ਜੀਊਂਦੇ ਦਿੱਸ ਕੇ ਆਤਮਕ ਮੌਤੇ ਮਰ ਜਾਂਦੇ ਹਨ ॥੭॥ ਕਰਤੈ = ਕਰਤਾਰ ਨੇ। ਤਪਾਵਸੋ = {ਅਰਬੀ ਲਫ਼ਜ਼ 'ਤਫ਼ਾਹੁਸ'} ਨਿਰਨਾ, ਨਿਆਂ। ਮੂਰਾ = ਘਾਹ ਆਦਿਕ ਨਾਲ ਭਰੀ ਹੋਈ ਵੱਛੇ ਕੱਟੇ ਦੀ ਖੱਲ ਜੋ ਵੇਖਣ ਨੂੰ ਹੀ ਵੱਛਾ ਕੱਟਾ ਜਾਪੇ। ਵੇਖਣ ਨੂੰ ਹੀ ਜੀਊਂਦਾ, ਪਰ ਅਸਲ ਵਿਚ ਮੁਰਦਾ ॥੭॥

ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥

Nanak is attuned to the True Name; he beholds the Presence of the Ever-present Lord. ||8||5||39||1||32||1||5||39||

ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ॥੮॥੫॥੩੯॥ ਸਚਿ = ਸਦਾ-ਥਿਰ ਪ੍ਰਭੂ ਵਿਚ। ਨਾਇ = ਨਾਮ ਵਿਚ। ਹਜੂਰੇ = ਅੰਗ-ਸੰਗ ॥੮॥