ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥
All the Siddhas, spiritual masters and seekers search for the Name; they have grown weary of concentrating and focusing their attention.
ਸਾਰੇ ਸਿੱਧ ਤੇ ਸਾਧਿਕ ਨਾਮ ਨੂੰ ਹੀ ਖੋਜਦੇ ਬ੍ਰਿਤੀ ਜੋੜ ਜੋੜ ਕੇ ਥੱਕ ਗਏ ਹਨ; ਸਿਧ = ਸਾਧਨਾ ਵਿਚ ਪੁੱਗੇ ਹੋਏ ਜੋਗੀ। ਸਾਧਿਕ = ਅਭਿਆਸੀ।
ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥
Without the True Guru, no one finds the Name; the Gurmukhs unite in Union with the Lord.
ਸਤਿਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਲੱਭਾ। ਸਤਿਗੁਰੂ ਦੇ ਸਨਮੁਖ ਹੋਇਆ ਮਨੁੱਖ ਹੀ ਮਿਲਾਇਆ ਹੋਇਆ (ਪ੍ਰਭੂ ਨੂੰ) ਮਿਲਦਾ ਹੈ।
ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥
Without the Name, all food and clothes are worthless; cursed is such spirituality, and cursed are such miraculous powers.
ਨਾਮ ਤੋਂ ਬਿਨਾ ਖਾਣਾ ਤੇ ਪਹਿਨਣਾ ਸਭ ਵਿਅਰਥ ਹੈ, (ਜੇ ਨਾਮ ਨਹੀਂ ਤਾਂ) ਉਹ ਸਿੱਧੀ ਤੇ ਕਰਾਮਾਤਿ ਫਿਟਕਾਰ-ਜੋਗ ਹੈ। ਬਾਦਿ = ਵਿਅਰਥ।
ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥
That alone is spirituality, and that alone is miraculous power, which the Carefree Lord spontaneously bestows.
ਇਹੀ (ਉਸ ਦੀ) ਸਿੱਧੀ ਹੈ ਤੇ ਇਹੀ ਕਰਾਮਾਤ ਹੈ ਕਿ ਚਿੰਤਾ ਤੋਂ ਰਹਿਤ ਹਰੀ ਉਸ ਨੂੰ (ਨਾਮ ਦੀ) ਦਾਤਿ ਬਖ਼ਸ਼ੇ। ਅਚਿੰਤੁ = ਚਿੰਤਾ-ਰਹਿਤ ਪਰਮਾਤਮਾ।
ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥
O Nanak, the Lord's Name abides in the mind of the Gurmukh; this is spirituality, and this is miraculous power. ||2||
ਹੇ ਨਾਨਕ! "ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਮਨ ਵਿਚ ਵੱਸਦਾ ਹੈ"-ਇਹੀ ਸਿੱਧੀ ਤੇ ਕਰਾਮਾਤ ਹੁੰਦੀ ਹੈ ॥੨॥ ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ ॥੨॥