ਬਸੰਤੁ ਮਹਲਾ ੫ ॥
Basant, Fifth Mehl:
ਬਸੰਤ ਪੰਜਵੀਂ ਪਾਤਿਸ਼ਾਹੀ।
ਮਨ ਤਨ ਭੀਤਰਿ ਲਾਗੀ ਪਿਆਸ ॥
My mind and body are gripped by thirst and desire.
(ਹੁਣ) ਮੇਰੇ ਮਨ ਵਿਚ ਮੇਰੇ ਤਨ ਵਿਚ (ਹਰਿ-ਨਾਮ ਦੀ) ਲਗਨ ਬਣ ਗਈ ਹੈ। ਭੀਤਰਿ = ਅੰਦਰ, ਵਿਚ। ਪਿਆਸ = ਤਾਂਘ।
ਗੁਰਿ ਦਇਆਲਿ ਪੂਰੀ ਮੇਰੀ ਆਸ ॥
The Merciful Guru has fulfilled my hopes.
ਦਇਆਵਾਨ ਗੁਰੂ ਨੇ ਮੇਰੀ (ਚਿਰਾਂ ਦੀ) ਆਸ ਪੂਰੀ ਕਰ ਦਿੱਤੀ ਹੈ। ਗੁਰਿ = ਗੁਰੂ ਨੇ। ਦਇਆਲਿ = ਦਇਆਲ ਨੇ।
ਕਿਲਵਿਖ ਕਾਟੇ ਸਾਧਸੰਗਿ ॥
In the Saadh Sangat, the Company of the Holy, all my sins have been taken away.
ਗੁਰੂ ਦੀ ਸੰਗਤ ਵਿਚ (ਮੇਰੇ ਸਾਰੇ) ਪਾਪ ਕੱਟੇ ਗਏ ਹਨ, ਕਿਲਵਿਖ = ਪਾਪ। ਸਾਧ ਸੰਗਿ = ਸਾਧ ਸੰਗਤ ਵਿਚ।
ਨਾਮੁ ਜਪਿਓ ਹਰਿ ਨਾਮ ਰੰਗਿ ॥੧॥
I chant the Naam, the Name of the Lord; I am in love with the Name of the Lord. ||1||
(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਪ੍ਰੇਮ-ਰੰਗ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪ ਰਿਹਾ ਹਾਂ ॥੧॥ ਨਾਮ-ਰੰਗਿ = ਨਾਮ ਦੇ ਪਿਆਰ ਵਿਚ ॥੧॥
ਗੁਰ ਪਰਸਾਦਿ ਬਸੰਤੁ ਬਨਾ ॥
By Guru's Grace, this spring of the soul has come.
ਗੁਰੂ ਦੀ ਕਿਰਪਾ ਨਾਲ (ਮੇਰੇ ਅੰਦਰ) ਬਸੰਤ (ਰੁੱਤ ਵਾਲਾ ਖਿੜਾਉ) ਬਣ ਗਿਆ ਹੈ। ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ। ਬਸੰਤੁ = ਖਿੜਾਉ।
ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥
I enshrine the Lord's Lotus Feet within my heart; I listen to the Lord's Praise, forever and ever. ||1||Pause||
(ਗੁਰੂ ਦੀ ਮਿਹਰ ਨਾਲ) ਮੈਂ ਪਰਮਾਤਮਾ ਦੇ ਸੋਹਣੇ ਚਰਨ ਆਪਣੇ ਹਿਰਦੇ ਦਿਲ ਵਿਚ ਵਸਾ ਲਏ ਹਨ। ਹੁਣ ਮੈਂ ਹਰ ਵੇਲੇ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਦਾ ਹਾਂ ॥੧॥ ਰਹਾਉ ॥ ਚਰਨ ਕਮਲ = ਕੌਲ ਫੁੱਲਾਂ ਵਰਗੇ ਸੋਹਣੇ ਚਰਨ। ਹਿਰਦੈ = ਹਿਰਦੇ ਵਿਚ। ਉਰਿ = {उरस्} ਛਾਤੀ ਵਿਚ। ਜਸੁ = ਸਿਫ਼ਤ ਸਾਲਾਹ ॥੧॥ ਰਹਾਉ ॥
ਸਮਰਥ ਸੁਆਮੀ ਕਾਰਣ ਕਰਣ ॥
Our All-powerful Lord and Master is the Doer of all, the Cause of all causes.
ਹੇ ਸਭ ਤਾਕਤਾਂ ਦੇ ਮਾਲਕ! ਹੇ ਸੁਆਮੀ! ਹੇ ਜਗਤ ਦੇ ਮੂਲ! ਸਮਰਥ = ਹੇ ਸਭ ਤਾਕਤਾਂ ਦੇ ਮਾਲਕ! ਸੁਆਮੀ = ਹੇ ਮਾਲਕ! ਕਾਰਣ ਕਰਣ = ਹੇ ਕਰਣ ਦੇ ਕਾਰਨ! ਹੇ ਜਗਤ ਦੇ ਮੂਲ!
ਮੋਹਿ ਅਨਾਥ ਪ੍ਰਭ ਤੇਰੀ ਸਰਣ ॥
I am an orphan - I seek Your Sanctuary, God.
ਹੇ ਪ੍ਰਭੂ! ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਮੋਹਿ = ਮੈਂ। ਪ੍ਰਭ = ਹੇ ਪ੍ਰਭੂ!
ਜੀਅ ਜੰਤ ਤੇਰੇ ਆਧਾਰਿ ॥
All beings and creatures take Your Support.
ਹੇ ਪ੍ਰਭੂ! ਸਾਰੇ ਜੀਅ ਜੰਤ ਤੇਰੇ ਹੀ ਆਸਰੇ ਹਨ। ਆਧਾਰਿ = ਆਸਰੇ ਵਿਚ।
ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥
Be merciful, God, and save me. ||2||
ਮਿਹਰ ਕਰ ਕੇ (ਇਹਨਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੨॥ ਕਰਿ = ਕਰ ਕੇ। ਪ੍ਰਭ = ਹੇ ਪ੍ਰਭੂ! ਲੇਹਿ ਨਿਸਤਾਰਿ = ਪਾਰ ਲੰਘਾ ਲੈ ॥੨॥
ਭਵ ਖੰਡਨ ਦੁਖ ਨਾਸ ਦੇਵ ॥
God is the Destroyer of fear, the Remover of pain and suffering.
ਪਰਮਾਤਮਾ ਜੋ ਜਨਮ ਮਰਨ ਦਾ ਗੇੜ ਕੱਟਣ ਵਾਲਾ ਹੈ, ਦੁੱਖਾਂ ਦਾ ਨਾਸ ਕਰਨ ਵਾਲਾ ਅਤੇ ਚਾਨਣ-ਰੂਪ ਹੈ, ਭਵ ਖੰਡਨ = ਹੇ ਜਨਮ ਮਰਨ ਦਾ ਗੇੜ ਕੱਟਣ ਵਾਲੇ। ਦੇਵ = ਹੇ ਪ੍ਰਕਾਸ਼-ਰੂਪ।
ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥
The angelic beings and silent sages serve Him.
ਦੈਵੀ ਗੁਣਾਂ ਵਾਲੇ ਮਨੁੱਖ ਅਤੇ ਮੁਨੀ ਲੋਕ ਉਸ ਦੀ ਸੇਵਾ-ਭਗਤੀ ਕਰਦੇ ਹਨ। ਸੁਰਿ ਨਰ = ਦੈਵੀ ਗੁਣਾਂ ਵਾਲੇ ਮਨੁੱਖ। ਤਾ ਕੀ = ਉਸ (ਪਰਮਾਤਮਾ) ਦੀ। ਸੇਵ = ਭਗਤੀ।
ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥
The earth and the sky are in His Power.
ਧਰਤੀ ਅਤੇ ਆਕਾਸ਼ ਜਿਸ (ਪਰਮਾਤਮਾ) ਦੀ ਸੱਤਿਆ ਦੇ ਆਸਰੇ ਟਿਕੇ ਹੋਏ ਹਨ। ਧਰਣਿ = ਧਰਤੀ। ਜਾ ਕੀ = ਜਿਸ (ਪਰਮਾਤਮਾ) ਦੀ। ਕਲਾ = ਸੱਤਿਆ।
ਤੇਰਾ ਦੀਆ ਸਭਿ ਜੰਤ ਖਾਹਿ ॥੩॥
All beings eat what You give them. ||3||
ਹੇ ਪ੍ਰਭੂ! ਸਾਰੇ ਜੀਵ ਤੇਰਾ ਦਿੱਤਾ (ਅੰਨ) ਖਾਂਦੇ ਹਨ ॥੩॥ ਸਭਿ = ਸਾਰੇ। ਖਾਹਿ = ਖਾਂਦੇ ਹਨ {ਬਹੁ-ਵਚਨ}। ਨਿਹਾਲਿ = ਵੇਖ ॥੩॥
ਅੰਤਰਜਾਮੀ ਪ੍ਰਭ ਦਇਆਲ ॥
O Merciful God, O Searcher of hearts,
ਹੇ ਸਭ ਦੇ ਦਿਲਾਂ ਦੀ ਜਾਣਨ ਵਾਲੇ ਦਇਆਲ ਪ੍ਰਭੂ! ਅੰਤਰਜਾਮੀ = ਹੇ ਸਭ ਦੇ ਦਿਲ ਦੀ ਜਾਣਨ ਵਾਲੇ!
ਅਪਣੇ ਦਾਸ ਕਉ ਨਦਰਿ ਨਿਹਾਲਿ ॥
please bless Your slave with Your Glance of Grace.
ਆਪਣੇ ਦਾਸ ਨੂੰ ਮਿਹਰ ਦੀ ਨਿਗਾਹ ਨਾਲ ਵੇਖ। ਕਉ = ਨੂੰ। ਨਦਰਿ = ਮਿਹਰ ਦੀ ਨਿਗਾਹ।
ਕਰਿ ਕਿਰਪਾ ਮੋਹਿ ਦੇਹੁ ਦਾਨੁ ॥
Please be kind and bless me with this gift,
ਮਿਹਰ ਕਰ ਕੇ ਮੈਨੂੰ (ਇਹ) ਦਾਨ ਦੇਹ, ਕਰਿ = ਕਰ ਕੇ। ਮੋਹਿ = ਮੈਨੂੰ।
ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥
that Nanak may live in Your Name. ||4||10||
ਕਿ (ਤੇਰਾ ਦਾਸ) ਨਾਨਕ ਤੇਰਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰੇ ॥੪॥੧੦॥ ਜਪਿ = ਜਪ ਕੇ। ਜੀਵੈ = ਆਤਮਕ ਜੀਵਨ ਪ੍ਰਾਪਤ ਕਰੇ ॥੪॥੧੦॥