ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਹਢਾਇ

Fareed, answer evil with goodness; do not fill your mind with anger.

ਹੇ ਫਰੀਦ! ਬੁਰਾਈ ਕਰਨ ਵਾਲੇ ਨਾਲ ਭੀ ਭਲਾਈ ਕਰ। ਗੁੱਸਾ ਮਨ ਵਿਚ ਨਾਹ ਆਉਣ ਦੇਹ। ਮਨਿ = ਮਨ ਵਿਚ। ਨ ਹਢਾਇ = ਨਾਹ ਆਉਣ ਦੇਹ।

ਦੇਹੀ ਰੋਗੁ ਲਗਈ ਪਲੈ ਸਭੁ ਕਿਛੁ ਪਾਇ ॥੭੮॥

Your body shall not suffer from any disease, and you shall obtain everything. ||78||

(ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ ॥੭੮॥ ਦੇਹੀ = ਸਰੀਰ ਨੂੰ। ਨ ਲਗਈ = ਨਹੀਂ ਲੱਗਦਾ। ਸਭੁ ਕਿਛੁ = ਹਰੇਕ ਚੀਜ਼। ਪਲੈ ਪਾਇ = ਪੱਲੇ ਪਈ ਰਹਿੰਦੀ ਹੈ, ਸਾਂਭੀ ਰਹਿੰਦੀ ਹੈ ॥੭੮॥