ਤਿਲੰਗ ਘਰੁ ੨ ਮਹਲਾ ੫ ॥

Tilang, Second House, Fifth Mehl:

ਤਿਲੰਕ ਪੰਜਵੀਂ ਪਾਤਿਸ਼ਾਹੀ।

ਤੁਧੁ ਬਿਨੁ ਦੂਜਾ ਨਾਹੀ ਕੋਇ ॥

There is no other than You, Lord.

ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ।

ਤੂ ਕਰਤਾਰੁ ਕਰਹਿ ਸੋ ਹੋਇ ॥

You are the Creator; whatever You do, that alone happens.

ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਕਰਹਿ = ਤੂੰ ਕਰਦਾ ਹੈਂ।

ਤੇਰਾ ਜੋਰੁ ਤੇਰੀ ਮਨਿ ਟੇਕ ॥

You are the strength, and You are the support of the mind.

(ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ।

ਸਦਾ ਸਦਾ ਜਪਿ ਨਾਨਕ ਏਕ ॥੧॥

Forever and ever, meditate, O Nanak, on the One. ||1||

ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਨਾਨਕ = ਹੇ ਨਾਨਕ! ॥੧॥

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

The Great Giver is the Supreme Lord God over all.

ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।

ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

You are our support, You are our sustainer. ||Pause||

ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ਰਹਾਉ॥ ਆਧਾਰੁ = ਸਹਾਰਾ ॥ਰਹਾਉ॥

ਹੈ ਤੂਹੈ ਤੂ ਹੋਵਨਹਾਰ ॥

You are, You are, and You shall ever be,

ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਤੂ ਹੈ = ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ।

ਅਗਮ ਅਗਾਧਿ ਊਚ ਆਪਾਰ ॥

O inaccessible, unfathomable, lofty and infinite Lord.

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ।

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

Those who serve You, are not touched by fear or suffering.

ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ।

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

By Guru's Grace, O Nanak, sing the Glorious Praises of the Lord. ||2||

ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ ॥੨॥

ਜੋ ਦੀਸੈ ਸੋ ਤੇਰਾ ਰੂਪੁ ॥

Whatever is seen, is Your form, O treasure of virtue,

ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਦੀਸੈ = ਦਿੱਸਦਾ ਹੈ।

ਗੁਣ ਨਿਧਾਨ ਗੋਵਿੰਦ ਅਨੂਪ ॥

O Lord of the Universe, O Lord of incomparable beauty.

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ!

ਸਿਮਰਿ ਸਿਮਰਿ ਸਿਮਰਿ ਜਨ ਸੋਇ ॥

Remembering, remembering, remembering the Lord in meditation, His humble servant becomes like Him.

ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ।

ਨਾਨਕ ਕਰਮਿ ਪਰਾਪਤਿ ਹੋਇ ॥੩॥

O Nanak, by His Grace, we obtain Him. ||3||

ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਕਰਮਿ = ਮੇਹਰ ਨਾਲ ॥੩॥

ਜਿਨਿ ਜਪਿਆ ਤਿਸ ਕਉ ਬਲਿਹਾਰ ॥

I am a sacrifice to those who meditate on the Lord.

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕਉ' ਦੇ ਕਾਰਨ ਉਡ ਗਿਆ ਹੈ}। ਬਲਿਹਾਰ = ਸਦਕੇ।

ਤਿਸ ਕੈ ਸੰਗਿ ਤਰੈ ਸੰਸਾਰ ॥

Associating with them, the whole world is saved.

ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਤਿਸ ਕੈ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕੈ' ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ।

ਕਹੁ ਨਾਨਕ ਪ੍ਰਭ ਲੋਚਾ ਪੂਰਿ ॥

Says Nanak, God fulfills our hopes and aspirations.

ਨਾਨਕ ਆਖਦਾ ਹੈ- ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਲੋਚਾ = ਤਾਂਘ। ਪੂਰਿ = ਪੂਰੀ ਕਰ।

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

I long for the dust of the feet of the Saints. ||4||2||

ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥ ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ-ਧੂੜ ॥੪॥੨॥