ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥
Vaar In Maajh, And Saloks Of The First Mehl: To Be Sung To The Tune Of "Malik Mureed And Chandrahraa Sohee-Aa"
ਰਾਗ ਮਾਝ ਦੀ ਇਹ ਵਾਰ ਅਤੇ ਇਸ ਨਾਲ ਦਿੱਤੇ ਹੋਏ ਸਲੋਕ ਗੁਰੂ ਨਾਨਕ ਦੇਵ ਜੀ ਦੇ (ਉਚਾਰੇ ਹੋਏ) ਹਨ ਗੁਰੂ ਅਰਜਨ ਸਾਹਿਬ ਨੇ ਉਪਰ ਲਿਖਿਆਂ ਸਿਰ-ਲੇਖ ਦੇ ਕੇ ਆਗਿਆ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਇਹ ਮਾਝ ਦੀ ਵਾਰ ਉਸ ਧੁਨੀ (ਸੁਰ) ਵਿਚ ਗਾਉਣੀ ਹੈ ਜਿਸ ਵਿਚ ਮੁਰੀਦ ਖਾਂ ਵਾਲੀ ਗਾਵੀਂ ਜਾਂਦੀ ਸੀ। ਤਥਾ = ਅਤੇ।
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕੁ ਮਃ ੧ ॥
Salok, First Mehl:
ਸਲੋਕ, ਪਹਿਲੀ ਪਾਤਸ਼ਾਹੀ।
ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥
The Guru is the Giver; the Guru is the House of ice. The Guru is the Light of the three worlds.
ਸਤਿਗੁਰੂ (ਨਾਮ ਦੀ ਦਾਤਿ) ਦੇਣ ਵਾਲਾ ਹੈ, ਗੁਰੂ ਠੰਡ ਦਾ ਸੋਮਾ ਹੈ, ਗੁਰੂ (ਹੀ) ਤ੍ਰਿਲੋਕੀ ਵਿਚ ਚਾਨਣ ਕਰਨ ਵਾਲਾ ਹੈ। ਹਿਵੈ ਘਰੁ = ਬਰਫ਼ ਦਾ ਘਰ, ਠੰਢਾ ਦਾ ਸੋਮਾ। ਦੀਪਕੁ = ਦੀਵਾ। ਤਿਹੁ ਲੋਇ = ਤ੍ਰਿਲੋਕੀ ਵਿਚ।
ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥
O Nanak, He is everlasting wealth. Place your mind's faith in Him, and you shall find peace. ||1||
ਹੇ ਨਾਨਕ! ਕਦੇ ਨਾਹ ਮੁੱਕਣ ਵਾਲਾ (ਨਾਮ-ਰੂਪ) ਪਦਾਰਥ (ਗੁਰੂ ਤੋਂ ਹੀ ਮਿਲਦਾ ਹੈ)। ਜਿਸ ਦਾ ਮਨ ਗੁਰੂ ਵਿਚ ਪਤੀਜ ਜਾਏ, ਉਸ ਨੂੰ ਸੁਖ ਹੋ ਜਾਂਦਾ ਹੈ ॥੧॥ ਅਮਰ = ਨਾਹ ਮਰਨ ਵਾਲਾ, ਨਾਹ ਮੁੱਕਣ ਵਾਲਾ। ਮਨਿ ਮਾਨਿਐ = ਜੇ ਮਨ ਮੰਨ ਜਾਏ, ਜੇ ਮਨ ਪਤੀਜ ਜਾਏ ॥੧॥