ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥
All kinds of medicines may be prepared, but there is no cure for the slanderer.
ਸਾਰੇ ਰੋਗਾਂ ਦੇ ਦਾਰੂ ਉਸ ਪ੍ਰਭੂ ਨੇ ਬਣਾਏ ਹਨ (ਭਾਵ, ਹੋ ਸਕਦੇ ਹਨ), ਪਰ ਨਿੰਦਕਾਂ (ਦੇ ਨਿੰਦਾ-ਰੋਗ ਦਾ) ਕੋਈ ਇਲਾਜ ਨਹੀਂ। ਅਵਖਧ = ਦਵਾਈਆਂ, ਦਾਰੂ। ਕੀਤਿਅਨੁ = ਕੀਤੇ ਹਨ ਉਸ ਪ੍ਰਭੂ ਨੇ।
ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥
Those whom the Lord Himself misleads, O Nanak, putrefy and rot in reincarnation. ||2||
ਹੇ ਨਾਨਕ! ਪ੍ਰਭੂ ਨੇ ਆਪ ਉਹ ਭੁਲੇਖੇ ਵਿਚ ਪਾਏ ਹੋਏ ਹਨ (ਇਸ ਆਪਣੇ ਕੀਤੇ ਦੇ ਅਨੁਸਾਰ) ਨਿੰਦਕ ਖਪ ਖਪ ਕੇ ਜੂਨੀਆਂ ਵਿਚ ਪੈਂਦੇ ਹਨ ॥੨॥ ਪਾਹਿ = ਪੈਂਦੇ ਹਨ ॥੨॥