ਪਉੜੀ ॥
Pauree:
ਪਉੜੀ।
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥
All treasures are obtained, when we are attuned to Your Love.
(ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ। ਪਾਈਅਨਿ = ਪਾਏ ਜਾਂਦੇ ਹਨ {ਵਿਆਕਰਣ ਅਨੁਸਾਰ ਇਹ ਲਫ਼ਜ਼ 'ਪਾਇਨਿ' ਤੋਂ 'ਕਰਮ ਵਾਚ' Passive Voice ਹੈ}।
ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥
One does not have to suffer regret and repentance, when he meditates on You.
ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ)।
ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥
No one can equal Your humble servant, who has Your Support.
ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ।
ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥
Waaho! Waaho! How wonderful is the Perfect Guru! Cherishing Him in my mind, I obtain peace.
ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ 'ਨਾਮ') ਚਿਤਾਰ ਕੇ ਸੁਖ ਮਿਲਦਾ ਹੈ। ਵਾਹੁ ਵਾਹੁ = ਸ਼ਾਬਾਸ਼।
ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥
The treasure of the Lord's Praise comes from the Guru; by His Mercy, it is obtained.
ਸਿਫ਼ਤ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਤੇ ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ। ਪਹਿ = ਪਾਸ। ਕਰਮੀ = (ਪ੍ਰਭੂ ਦੀ) ਮੇਹਰ ਨਾਲ।
ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥
When the True Guru bestows His Glance of Grace, one does not wander any more.
ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ। ਬਹੁੜਿ = ਫਿਰ, ਮੁੜ। ਧਾਈਐ = ਭਟਕੀਦਾ ਹੈ।
ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥
The Merciful Lord preserves him - He makes him His own slave.
ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ।
ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥
Listening, hearing the Name of the Lord, Har, Har, Har, Har, I live. ||7||
ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ ॥੭॥ ਸੁਣਿ ਸੁਣੇ = ਸੁਣਿ ਸੁਣਿ ॥੭॥