ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ

Be gone, O my laziness, that I may pray to the Lord.

ਹੇ ਮੇਰੇ ਆਲਸ! ਚਲਾ ਜਾ (ਮੇਰੀ ਖ਼ਲਾਸੀ ਕਰ, ਮੈਂ ਪ੍ਰਭੂ-ਪਤੀ ਦਾ ਸਿਮਰਨ ਕਰਾਂ)। (ਹੇ ਸਖੀ!) ਮੈਂ ਪਰਮਾਤਮਾ ਪਾਸ ਬੇਨਤੀ ਕਰਦੀ ਹਾਂ (ਕਿ ਮੇਰਾ ਆਲਸ ਦੂਰ ਹੋ ਜਾਏ)। ਵੰਞੁ = ਚਲਾ ਜਾ। ਆਲਸਾ = ਹੇ ਆਲਸ!

ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ

I enjoy my Husband Lord, and look beautiful with my God.

(ਹੇ ਸਖੀ! ਜਿਉਂ ਜਿਉਂ) ਮੈਂ ਆਪਣੇ ਪਿਆਰੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹਾਂ (ਤਿਉਂ ਤਿਉਂ) ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੇਰਾ ਜੀਵਨ ਸੋਹਣਾ ਬਣਦਾ ਜਾ ਰਿਹਾ ਹੈ। ਰਾਵਉ = ਹਿਰਦੇ ਵਿਚ ਸਿਮਰਦੀ ਹਾਂ, ਸਿਮਰਨ ਦਾ ਆਨੰਦ ਮਾਣਦੀ ਹਾਂ। ਸੰਗਿ = ਨਾਲ। ਸੋਹੰਤੀ = ਸੋਭ ਰਹੀ ਹਾਂ, ਮੇਰਾ ਜੀਵਨ ਸੋਹਣਾ ਬਣਦਾ ਜਾਂਦਾ ਹੈ।

ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ

I look beautiful in the Company of my Husband Lord; I enjoy my Lord Master day and night.

ਹੇ ਸਖੀ! ਉਸ ਖਸਮ-ਪ੍ਰਭੂ ਨੂੰ ਦਿਨ ਰਾਤ ਹਰ ਵੇਲੇ ਹਿਰਦੇ ਵਿਚ ਵਸਾਣਾ ਚਾਹੀਦਾ ਹੈ, ਜੇਹੜੀ ਜੀਵ-ਇਸਤ੍ਰੀ ਸੁਆਮੀ ਕੰਤ ਦੇ ਚਰਨਾਂ ਵਿਚ ਜੁੜਦੀ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਦਿਨਸੁ = ਦਿਨ। ਰੈਣੀ = ਰਾਤ। ਰਾਵੀਐ = ਸਿਮਰਨਾ ਚਾਹੀਦਾ ਹੈ।

ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ

I live by remembering God with each and every breath, beholding the Lord, and singing His Glorious Praises.

ਹੇ ਸਖੀ! ਹਰੇਕ ਸਾਹ ਦੇ ਨਾਲ ਪ੍ਰਭੂ ਨੂੰ ਸਿਮਰ ਕੇ ਤੇ ਪ੍ਰਭੂ ਦਾ ਦਰਸਨ ਕਰਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਰਿਹਾ ਹੈ! ਹੇ ਸਖੀ! ਉਸ ਹਰੀ ਦੇ ਗੁਣ ਸਦਾ ਗਾਣੇ ਚਾਹੀਦੇ ਹਨ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਚਿਤਾਰਿ = ਚੇਤੇ ਕਰ ਕੇ, ਸਿਮਰ ਕੇ। ਗਾਵੀਐ = ਗਾਣੇ ਚਾਹੀਦੇ ਹਨ।

ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ

The pain of separation has grown shy, for I have obtained the Blessed Vision of His Darshan; His Ambrosial Glance of Grace has filled me with bliss.

(ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਨੇ ਆਪਣੀ) ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜਿਆ ਉਸ ਨੇ ਪ੍ਰਭੂ-ਪਤੀ ਦਾ ਦਰਸ਼ਨ ਕਰ ਲਿਆ ਉਸ ਦੇ ਅੰਦਰੋਂ (ਪ੍ਰਭੂ-ਚਰਨਾਂ ਤੋਂ) ਵਿਛੋੜਾ ਦੂਰ ਹੋ ਗਿਆ। ਬਿਰਹਾ = ਬਿਛੋੜਾ। ਲਜਾਇਆ = ਸ਼ਰਮ ਖਾ ਗਿਆ, ਦੂਰ ਹੋ ਗਿਆ। ਅਮਿਉ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਦ੍ਰਿਸਟਿ = ਨਿਗਾਹ ਨਾਲ। ਸਿੰਚੰਤੀ = ਸਿੰਜਿਆ।

ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥

Prays Nanak, my desires are fulfilled; I have met the One I was seeking. ||1||

ਨਾਨਕ ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਸਖੀ!) ਮੇਰੀ ਮਨ ਦੀ ਮੁਰਾਦ ਪੂਰੀ ਹੋ ਗਈ ਹੈ, ਮੈਨੂੰ ਉਹ ਪ੍ਰਭੂ ਮਿਲ ਪਿਆ ਹੈ ਜਿਸ ਨੂੰ ਮੈਂ ਭਾਲ ਰਹੀ ਸਾਂ ॥੧॥

ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ

Run away, O sins; the Creator has entered my home.

ਹੇ ਪਾਪੋ! (ਮੇਰੇ ਹਿਰਦੇ-) ਘਰ ਵਿਚ (ਮੇਰਾ) ਕਰਤਾਰ ਆ ਵੱਸਿਆ ਹੈ (ਹੁਣ ਤੁਸੀ ਮੇਰੇ ਹਿਰਦੇ ਵਿਚੋਂ) ਚਲੇ ਜਾਵੋ। ਵੰਞਹੁ = ਚਲੇ ਜਾਉ। ਕਿਲਵਿਖ = ਪਾਪ। ਕਿਲਵਿਖਹੁ = ਹੇ ਪਾਪੋ! ਘਰਿ = ਹਿਰਦੇ-ਘਰ ਵਿਚ।

ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ

The demons within me have been burnt; the Lord of the Universe has revealed Himself to me.

ਜਿਸ ਹਿਰਦੇ ਵਿਚ ਗੋਵਿੰਦ ਪਰਗਟ ਹੋ ਜਾਏ, ਉਸ ਵਿਚੋਂ ਵਿਕਾਰ-ਵੈਰੀਆਂ ਦਾ ਨਾਸ ਹੋ ਜਾਂਦਾ ਹੈ, ਦੂਤਹ ਦਹਨੁ = ਦੁਸ਼ਮਣਾਂ ਦਾ ਸੜਨ।

ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ

The Beloved Lord of the Universe, the Lord of the World has revealed Himself; in the Saadh Sangat, the Company of the Holy, I chant His Name.

ਤੇ ਪਿਆਰੇ ਗੋਪਾਲ ਗੋਵਿੰਦ ਜੀ (ਉਸ ਮਨੁੱਖ ਦੇ ਹਿਰਦੇ ਵਿਚ) ਪਰਗਟ ਹੁੰਦੇ ਹਨ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਗੋਵਿੰਦ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਵਖਾਣਿਆ = ਸਿਫ਼ਤਿ-ਸਾਲਾਹ ਕੀਤੀ।

ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ

I have seen the Wondrous Lord; He showers His Ambrosial Nectar upon me, and by Guru's Grace, I know Him.

ਜੇਹੜਾ ਮਨੁੱਖ ਗੁਰੂ ਦੀ ਕਿਰਪਾ ਦੁਆਰਾ ਗੋਬਿੰਦ ਨਾਲ ਡੂੰਘੀ ਸਾਂਝ ਪਾਂਦਾ ਹੈ ਉਹ (ਆਪਣੇ ਅੰਦਰ ਇਕ) ਹੈਰਾਨ ਕਰ ਦੇਣ ਵਾਲਾ ਤਮਾਸ਼ਾ ਵੇਖਦਾ ਹੈ (ਕਿ ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ। ਆਚਰਜੁ = ਹੈਰਾਨ ਕਰਨ ਵਾਲਾ ਕੌਤਕ। ਅਮਿਉ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਵੂਠਾ = ਆ ਵੱਸਿਆ। ਪ੍ਰਸਾਦੀ = ਪ੍ਰਸਾਦਿ, ਕਿਰਪਾ ਨਾਲ। ਜਾਣਿਆ = ਡੂੰਘੀ ਸਾਂਝ ਪਾਈ।

ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ

My mind is at peace, resounding with the music of bliss; the Lord's limits cannot be found.

ਉਸ ਦੇ ਮਨ ਵਿਚ ਬੇਅੰਤ ਠੰਡ ਪੈ ਜਾਂਦੀ ਹੈ ਉਸ ਦੇ ਅੰਦਰ ਬੇਅੰਤ ਚੜ੍ਹਦੀ ਕਲਾ ਬਣ ਜਾਂਦੀ ਹੈ। ਮਨਿ = ਮਨ ਵਿਚ। ਵਜੀ ਵਧਾਈ = ਵਧਣ ਫੁਲਣ ਦਾ ਪ੍ਰਭਾਵ ਪ੍ਰਬਲ ਹੋ ਗਿਆ, ਚੜ੍ਹਦੀ ਕਲਾ ਪ੍ਰਗਟ ਹੋ ਪਈ।

ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥

Prays Nanak, God brings us to union with Himself, in the poise of celestial peace. ||2||

ਨਾਨਕ ਬੇਨਤੀ ਕਰਦਾ ਹੈ, (ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਸ ਨੂੰ) ਪ੍ਰਭੂ ਆਪ ਹੀ ਆਨੰਦ-ਮਈ ਆਤਮਕ ਅਡੋਲਤਾ ਵਿਚ ਟਿਕਾਂਦਾ ਹੈ, ਪ੍ਰਭੂ ਆਪ ਹੀ ਉਸ ਦਾ ਆਪਣੇ ਨਾਲ ਮਿਲਾਪ ਬਣਾਂਦਾ ਹੈ ॥੨॥ ਸਹਜਿ = ਆਤਮਕ ਅਡੋਲਤਾ ਵਿਚ। ਮੇਲਾ = ਮਿਲਾਪ ॥੨॥

ਨਰਕ ਡੀਠੜਿਆ ਸਿਮਰਤ ਨਾਰਾਇਣ

They do not have to see hell, if they remember the Lord in meditation.

ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਨਰਕ ਨਹੀਂ ਵੇਖਣੇ ਪੈਂਦੇ। ਡੀਠੜਿਆ = ਵੇਖਿਆ। ਨਾਰਾਇਣ = ਪਰਮਾਤਮਾ।

ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ

The Righteous Judge of Dharma applauds them, and the Messenger of Death runs away from them.

ਧਰਮ ਰਾਜ (ਭੀ) ਉਹਨਾਂ ਨੂੰ ਨਮਸਕਾਰ ਕਰਦਾ ਹੈ, ਜਮਦੂਤ ਉਹਨਾਂ ਤੋਂ ਪਰੇ ਦੌੜ ਜਾਂਦੇ ਹਨ। ਜੈ ਜੈ = ਸਿਫ਼ਤਿ-ਸਾਲਾਹ, ਨਮਸਕਾਰ। ਧਰਮੁ = ਸਰਬ-ਰਾਜ। ਦੂਤ = ਜਮਦੂਤ। ਭਏ ਪਲਾਇਣ = ਭੱਜ ਗਏ।

ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ

Dharmic faith, patience, peace and poise are obtained by vibrating upon the Lord in the Saadh Sangat, the Company of the Holy.

ਸਾਧ ਸੰਗਤਿ ਵਿਚ ਪਰਮਾਤਮਾ ਦਾ ਭਜਨ ਕਰ ਕੇ ਉਹ ਮਨੁੱਖ ਸੁਖੀ ਹੋ ਜਾਂਦੇ ਹਨ ਉਹਨਾਂ ਨੂੰ ਧਰਮ ਪ੍ਰਾਪਤ ਹੋ ਜਾਂਦਾ ਹੈ ਧੀਰਜ ਪ੍ਰਾਪਤ ਹੋ ਜਾਂਦੀ ਹੈ ਆਤਮਕ ਅਡੋਲਤਾ ਮਿਲ ਜਾਂਦੀ ਹੈ। ਸਹਜ = ਆਤਮਕ ਅਡੋਲਤਾ।

ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ

Showering His Blessings, He saves those who renounce all attachments and egotism.

ਪਰਮਾਤਮਾ ਮੇਹਰ ਕਰ ਕੇ ਉਹਨਾਂ ਨੂੰ (ਮੋਹ ਮਮਤਾ ਆਦਿਕ ਵਿਕਾਰਾਂ ਤੋਂ) ਬਚਾ ਲੈਂਦਾ ਹੈ, ਉਹ ਮਨੁੱਖ ਮੋਹ ਮਮਤਾ ਆਦਿਕ ਸਭ ਤਿਆਗ ਦੇਂਦੇ ਹਨ। ਅਨੁਗ੍ਰਹੁ = ਦਇਆ। ਤਜੇ = ਤਿਆਗ ਦਿੱਤੇ।

ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ

The Lord embraces us; the Guru unites us with Him. Meditating on the Lord of the Universe, we are satisfied.

ਜਿਨ੍ਹਾਂ ਨੂੰ ਪਰਮਾਤਮਾ ਗੁਰੂ ਦੀ ਰਾਹੀਂ ਆਪਣੇ ਨਾਲ ਮਿਲਾਂਦਾ ਹੈ ਉਹਨਾਂ ਨੂੰ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ। ਪਰਮਾਤਮਾ ਦਾ ਨਾਮ ਜਪ ਕੇ ਉਹ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜ ਜਾਂਦੇ ਹਨ। ਗਹਿ = ਫੜ ਕੇ। ਕੰਠਿ = ਗਲ ਨਾਲ। ਗੁਰਿ = ਗੁਰੂ ਦੀ ਰਾਹੀਂ। ਅਘਾਇਣ = ਤ੍ਰਿਪਤੀ, ਰਜੇਵਾਂ।

ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥

Prays Nanak, remembering the Lord and Master in meditation, all hopes are fulfilled. ||3||

ਨਾਨਕ ਬੇਨਤੀ ਕਰਦਾ ਹੈ-ਉਹ ਮਨੁੱਖ ਮਾਲਕ-ਪ੍ਰਭੂ ਦਾ ਸਿਮਰਨ ਕਰ ਕੇ ਆਪਣੀਆਂ ਸਾਰੀਆਂ ਮੁਰਾਦਾਂ ਪੂਰੀਆਂ ਕਰ ਲੈਂਦੇ ਹਨ ॥੩॥

ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ

Grasping the Lord's Feet, the treasure of the Siddhas, what suffering can I feel?

ਜਦੋਂ ਕਿਸੇ ਮਨੁੱਖ ਨੇ ਉਸ ਪਰਮਾਤਮਾ ਦੇ ਚਰਨ ਫੜ ਲਏ ਜੋ ਸਾਰੀਆਂ ਨਿਧੀਆਂ ਦਾ ਸਾਰੀਆਂ ਸਿੱਧੀਆਂ ਦਾ ਮਾਲਕ ਹੈ ਉਸ ਨੂੰ ਤਦੋਂ ਕੋਈ ਚਿੰਤਾ-ਫਿਕਰ ਨਹੀਂ ਰਹਿ ਜਾਂਦਾ, ਨਿਧਿ = ਖ਼ਜ਼ਾਨਾ। ਸਿਧਿ = ਕਰਾਮਾਤੀ ਤਾਕਤ। ਗਹੇ = ਫੜ ਲਏ। ਤਾ = ਤਦੋਂ। ਕਾੜਾ = ਚਿੰਤਾ-ਫ਼ਿਕਰ।

ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ

Everything is in His Power - He is my God.

(ਕਿਉਂਕਿ, ਹੇ ਭਾਈ!) ਸਾਡੇ ਸਿਰ ਉਤੇ ਉਹ ਪਰਮਾਤਮਾ ਰਾਖਾ ਹੈ ਜਿਸ ਦੇ ਵੱਸ ਵਿਚ ਹਰੇਕ ਚੀਜ਼ ਹੈ। ਵਸਿ = ਵੱਸ ਵਿਚ। ਅਸਾੜਾ = ਸਾਡਾ।

ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ

Holding me by the arm, He blesses me with His Name; placing His Hand upon my forehead, He saves me.

(ਜਿਸ ਮਨੁੱਖ ਨੂੰ) ਬਾਹੋਂ ਫੜ ਕੇ (ਪਰਮਾਤਮਾ ਆਪਣੇ ਵਿਚ) ਲੀਨ ਕਰ ਲੈਂਦਾ ਹੈ, ਜਿਸ ਨੂੰ ਆਪਣੇ ਨਾਮ ਦੀ ਦਾਤ ਦੇਂਦਾ ਹੈ, ਉਸ ਦੇ ਮੱਥੇ ਉਤੇ ਹੱਥ ਰੱਖ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਗਹਿ ਭੁਜਾ = ਬਾਂਹ ਫੜ ਕੇ। ਕਰੁ = ਹੱਥ {ਇਕ-ਵਚਨ}। ਮਸਤਕਿ = ਮੱਥੇ ਉਤੇ। ਰਾਖਿਆ = ਬਚਾ ਲਿਆ।

ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ

The world-ocean does not trouble me, for I have drunk the sublime elixir of the Lord.

(ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੇ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ-ਰਸ ਦਾ ਸੁਆਦ ਚੱਖ ਲਿਆ, ਉਸ ਉਤੇ ਸੰਸਾਰ-ਸਮੁੰਦਰ (ਆਪਣਾ) ਜੋਰ ਨਹੀਂ ਪਾ ਸਕਦਾ। ਨਹ ਵਿਆਪੈ = ਜੋਰ ਨਹੀਂ ਪਾ ਸਕਦਾ। ਅਮਿਉ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ।

ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ

In the Saadh Sangat, imbued with the Naam, the Name of the Lord, I am victorious on the great battlefield of life.

ਉਸ ਨੇ ਸਾਧ ਸੰਗਤਿ ਵਿਚ ਟਿਕ ਕੇ, ਹਰਿ-ਨਾਮ ਦੇ ਪ੍ਰੇਮ ਵਿਚ ਲੀਨ ਹੋ ਕੇ ਇਹ ਰਣ ਜਿੱਤ ਲਿਆ ਇਹ ਵੱਡਾ ਪਿੜ ਜਿੱਤ ਲਿਆ (ਜਿੱਥੇ ਕਾਮਾਦਿਕ ਪਹਲਵਾਨਾਂ ਨਾਲ ਸਦਾ ਘੋਲ ਹੁੰਦਾ ਰਹਿੰਦਾ ਹੈ)। ਸੰਗੇ = ਸੰਗਤਿ ਵਿਚ। ਰੰਗੇ = ਰੰਗ ਵਿਚ, ਪ੍ਰੇਮ ਵਿਚ। ਰਣੁ = ਜੰਗ ਦਾ ਮੈਦਾਨ। ਅਖਾੜਾ = ਪਿੜ (ਜਿਥੇ ਪਹਲਵਾਨ ਘੁਲਦੇ ਹਨ)।

ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਉਪਾੜਾ ॥੪॥੩॥੧੨॥

Prays Nanak, I have entered the Sanctuary of the Lord and Master; the Messenger of Death shall not destroy me again. ||4||3||12||

ਨਾਨਕ ਬੇਨਤੀ ਕਰਦਾ ਹੈ-ਜੇਹੜਾ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ ਉਸ ਨੂੰ (ਇਸ ਜੀਵਨ-ਘੋਲ ਵਿਚ) ਮੁੜ ਕਦੇ ਜਮ ਪੈਰਾਂ ਤੋਂ ਉਖੇੜ ਨਹੀਂ ਸਕਦਾ ॥੪॥੩॥੧੨॥ ਜਮਿ = ਜਮ ਨੇ। ਉਪਾੜਾ = {उत्पाटन, उप्पाडिअ, ਉਪਾੜਾ} ਉਖੇੜਿਆ, ਪੈਰਾਂ ਤੋਂ ਕੱਢਿਆ, ਢਾਹ ਲਿਆ। ਬਹੁੜਿ = ਮੁੜ, ਫਿਰ ॥੪॥੩॥੧੨॥