ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਕੀਨੑੇ ਪਾਪ ਕੇ ਬਹੁ ਕੋਟ ॥
He commits many millions of sins.
(ਹਰਿ-ਨਾਮ ਤੋਂ ਖੁੰਝ ਕੇ) ਮਨੁੱਖ ਪਾਪਾਂ ਦੀਆਂ ਅਨੇਕਾਂ ਵਲਗਣਾਂ (ਆਪਣੀ ਜਿੰਦ ਦੇ ਦੁਆਲੇ) ਖੜੀਆਂ ਕਰਦਾ ਜਾਂਦਾ ਹੈ। ਬਹੁ = ਅਨੇਕਾਂ। ਕੋਟ = ਕਿਲ੍ਹੇ, ਵਲਗਣਾਂ।
ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥
Day and night, he does not get tired of them, and he never finds release. ||1||Pause||
ਦਿਨ ਰਾਤ (ਪਾਪ ਕਰਦਿਆਂ) ਥੱਕਦਾ ਨਹੀਂ (ਸਾਧ ਸੰਗਤ ਤੋਂ ਬਿਨਾ ਹੋਰ) ਕਿਤੇ ਭੀ (ਪਾਪਾਂ ਤੋਂ) ਇਸ ਦੀ ਖ਼ਲਾਸੀ ਨਹੀਂ ਹੋ ਸਕਦੀ ॥੧॥ ਰਹਾਉ ॥ ਰੈਨੀ = ਰਾਤ। ਦਿਨਸੁ = ਦਿਨ। ਕਤਹਿ = ਕਿਤੇ ਭੀ। ਛੋਟ = ਖ਼ਲਾਸੀ ॥੧॥ ਰਹਾਉ ॥
ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥
He carries on his head a terrible, heavy load of sin and corruption.
(ਹਰਿ-ਨਾਮ ਤੋਂ ਖੁੰਝ ਕੇ) ਮਨੁੱਖ ਬੜੇ ਕਰੜੇ ਅਤੇ ਆਤਮਕ ਮੌਤ ਲਿਆਉਣ ਵਾਲੇ ਰੋਗਾਂ ਦੀ ਪੋਟਲੀ (ਆਪਣੇ) ਸਿਰ ਉਤੇ ਚੁੱਕੀ ਰੱਖਦਾ ਹੈ। ਬਜਰ = ਬੱਜਰ, ਕਰੜੇ। ਬਿਖ = ਆਤਮਕ ਮੌਤ ਲਿਆਉਣ ਵਾਲੀ ਜ਼ਹਰ। ਬਿਆਧੀ = ਰੋਗ। ਸਿਰਿ = ਸਿਰ ਉੱਤੇ। ਪੋਟ = ਪੋਟਲੀ।
ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥
In an instant, he is exposed. The Messenger of Death seizes him by his hair. ||1||
ਜਦੋਂ ਜਮਾਂ ਨੇ (ਆ ਕੇ) ਕੇਸਾਂ ਤੋਂ ਫੜ ਲਿਆ, ਤਦੋਂ ਇਕ ਖਿਨ ਵਿਚ ਹੀ (ਇਸ ਦੀਆਂ) ਅੱਖਾਂ ਉਘੜ ਆਉਂਦੀਆਂ ਹਨ (ਪਰ ਤਦੋਂ ਕੀਹ ਲਾਭ?) ॥੧॥ ਜਮਹਿ = ਜਮਾਂ ਨੇ। ਗ੍ਰਾਸੇ = ਫੜ ਲਏ। ਝੋਟ = ਕੇਸ, ਝਾਟਾ ॥੧॥
ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥
He is consigned to countless forms of reincarnation, into beasts, ghosts, camels and donkeys.
(ਪਾਪਾਂ ਦੀਆਂ ਪੰਡਾਂ ਦੇ ਕਾਰਨ) ਜੀਵ ਪਸ਼ੂ, ਪ੍ਰੇਤ, ਊਂਠ, ਖੋਤਾ ਆਦਿਕ ਅਨੇਕਾਂ ਜੂਨਾਂ ਵਿਚ ਰੁਲਦਾ ਫਿਰਦਾ ਹੈ। ਪਰੇਤ = ਪ੍ਰੇਤ ਜੂਨ। ਉਸਟ = ਉਸ਼ਟ, ਊਂਠ। ਗਰਧਭ = ਖੋਤਾ। ਲੇਟ = ਲੇਟਦਾ, ਰੁਲਦਾ।
ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥
Vibrating and meditating on the Lord of the Universe in the Saadh Sangat, the Company of the Holy, O Nanak, you shall never be struck or harmed at all. ||2||81||104||
ਹੇ ਨਾਨਕ! ਸਾਧ ਸੰਗਤ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ, ਫਿਰ (ਜਮਾਂ ਦੀ) ਰਤਾ ਭਰ ਭੀ ਚੋਟ ਨਹੀਂ ਲੱਗੇਗੀ ॥੨॥੮੧॥੧੦੪॥ ਭਜੁ = ਭਜਨ ਕਰ। ਸਾਧ ਸੰਗਿ = ਸਾਧ ਸੰਗਤ ਵਿਚ। ਫੇਟ = ਸੱਟ ॥੨॥੮੧॥੧੦੪॥