ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਤਾ ਕਾ ਦਰਸੁ ਪਾਈਐ ਵਡਭਾਗੀ ॥
By great good fortune, the Blessed Vision of His Darshan is obtained,
(ਹੇ ਭਾਈ!) ਉਸ ਮਨੁੱਖ ਦਾ ਦਰਸਨ ਵੱਡੇ ਭਾਗਾਂ ਨਾਲ ਮਿਲਦਾ ਹੈ,
ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥
by those who are lovingly absorbed in the Lord's Name. ||1||
ਜਿਸ ਦੀ ਲਗਨ ਪਰਮਾਤਮਾ ਦੇ ਨਾਮ ਵਿਚ ਲੱਗੀ ਰਹਿੰਦੀ ਹੈ ॥੧॥ ਰਾਮ ਨਾਮਿ = ਰਾਮ ਦੇ ਨਾਮ ਵਿਚ। ਲਿਵ = ਲਗਨ ॥੧॥
ਜਾ ਕੈ ਹਰਿ ਵਸਿਆ ਮਨ ਮਾਹੀ ॥
Those whose minds are filled with the Lord,
(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ (ਸਦਾ) ਪਰਮਾਤਮਾ (ਦਾ ਨਾਮ) ਵੱਸਿਆ ਰਹਿੰਦਾ ਹੈ, ਮਾਹੀ = ਮਾਹਿ, ਵਿਚ।
ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥
do not suffer pain, even in dreams. ||1||Pause||
ਉਸ ਮਨੁੱਖ ਨੂੰ ਕਦੇ ਸੁਪਨੇ ਵਿਚ ਭੀ (ਕੋਈ) ਦੁੱਖ ਪੋਹ ਨਹੀਂ ਸਕਦਾ ॥੧॥ ਰਹਾਉ ॥ ਤਾ ਕਉ = ਉਸ (ਮਨੁੱਖ) ਨੂੰ ॥੧॥ ਰਹਾਉ ॥
ਸਰਬ ਨਿਧਾਨ ਰਾਖੇ ਜਨ ਮਾਹਿ ॥
All treasures have been placed within the minds of His humble servants.
(ਹੇ ਭਾਈ! ਨਾਮ ਦੀ ਲਗਨ ਵਾਲੇ) ਸੇਵਕ (ਦੇ ਹਿਰਦੇ) ਵਿਚ (ਪਰਮਾਤਮਾ) ਸਾਰੇ (ਆਤਮਕ ਗੁਣਾਂ ਦੇ) ਖ਼ਜ਼ਾਨੇ ਪਾ ਰੱਖਦਾ ਹੈ। ਨਿਧਾਨ = ਖ਼ਜ਼ਾਨੇ।
ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥
In their company, sinful mistakes and sorrows are taken away. ||2||
ਅਜੇਹੇ ਸੇਵਕ ਦੀ ਸੰਗਤਿ ਵਿਚ ਰਿਹਾਂ ਪਾਪ ਤੇ ਦੁੱਖ ਦੂਰ ਹੋ ਜਾਂਦੇ ਹਨ ॥੨॥ ਕਿਲਵਿਖ = ਪਾਪ ॥੨॥
ਜਨ ਕੀ ਮਹਿਮਾ ਕਥੀ ਨ ਜਾਇ ॥
The Glories of the Lord's humble servants cannot be described.
(ਹੇ ਭਾਈ! ਇਹੋ ਜਿਹੇ) ਸੇਵਕ ਦੀ ਆਤਮਕ ਉੱਚਤਾ ਬਿਆਨ ਨਹੀਂ ਕੀਤੀ ਜਾ ਸਕਦੀ। ਮਹਿਮਾ = ਵਡਿਆਈ, ਆਤਮਕ ਉੱਚਤਾ।
ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥
The servants of the Supreme Lord God remain absorbed in Him. ||3||
ਉਹ ਸੇਵਕ ਉਸ ਪਾਰਬ੍ਰਹਮ ਦਾ ਰੂਪ ਬਣ ਜਾਂਦਾ ਹੈ ਜੋ ਸਭ ਜੀਵਾਂ ਵਿਚ ਵਿਆਪਕ ਹੈ ॥੩॥ ਜਨੁ = ਸੇਵਕ ॥੩॥
ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥
Grant Your Grace, God, and hear my prayer:
ਹੇ ਪ੍ਰਭੂ! ਮੇਰੀ ਬੇਨਤੀ ਸੁਣ, ਮਿਹਰ ਕਰ। ਪ੍ਰਭ = ਹੇ ਪ੍ਰਭੂ! ਬਿਨਉ = ਬੇਨਤੀ। ਸੁਨੀਐ = ਸੁਣ।
ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥
please bless Nanak with the dust of the feet of Your slave. ||4||67||136||
ਮੈਨੂੰ ਨਾਨਕ ਨੂੰ ਆਪਣੇ ਅਜੇਹੇ ਸੇਵਕ ਦੇ ਚਰਨਾਂ ਦੀ ਧੂੜ ਦੇਹ ॥੪॥੬੭॥੧੩੬॥ ਕਉ = ਨੂੰ ॥੪॥