ਧਨਾਸਰੀ ਮਹਲਾ ੧ ॥
Dhanaasaree, First Mehl:
ਧਨਾਸਰੀ ਪਹਿਲੀ ਪਾਤਿਸ਼ਾਹੀ।
ਸਹਜਿ ਮਿਲੈ ਮਿਲਿਆ ਪਰਵਾਣੁ ॥
That union with the Lord is acceptable, which is united in intuitive poise.
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਸਹਜਿ = ਅਡੋਲ ਅਵਸਥਾ ਵਿਚ।
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
Thereafter, one does not die, and does not come and go in reincarnation.
ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ।
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
The Lord's slave is in the Lord, and the Lord is in His slave.
ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਸੋਇ = ਉਹ (ਠਾਕੁਰ)।
ਜਹ ਦੇਖਾ ਤਹ ਅਵਰੁ ਨ ਕੋਇ ॥੧॥
Wherever I look, I see none other than the Lord. ||1||
ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ॥੧॥
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
The Gurmukhs worship the Lord, and find His celestial home.
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ।
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
Without meeting the Guru, they die, and come and go in reincarnation. ||1||Pause||
(ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ॥੧॥ ਰਹਾਉ ॥ ਮਰਿ = ਆਤਮਕ ਮੌਤੇ ਮਰ ਕੇ ॥੧॥ ਰਹਾਉ ॥
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
So make Him your Guru, who implants the Truth within you,
ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ।
ਅਕਥੁ ਕਥਾਵੈ ਸਬਦਿ ਮਿਲਾਵੈ ॥
who leads you to speak the Unspoken Speech, and who merges you in the Word of the Shabad.
ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਕਥਾਵੈ = ਸਿਫ਼ਤ-ਸਾਲਾਹ ਕਰਾਂਦਾ ਹੈ।
ਹਰਿ ਕੇ ਲੋਗ ਅਵਰ ਨਹੀ ਕਾਰਾ ॥
God's people have no other work to do;
ਪਰਮਾਤਮਾ ਦੇ ਭਗਤ ਨੂੰ (ਸਿਫ਼ਤ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)।
ਸਾਚਉ ਠਾਕੁਰੁ ਸਾਚੁ ਪਿਆਰਾ ॥੨॥
they love the True Lord and Master, and they love the Truth. ||2||
ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ॥੨॥ ਸਾਚਉ = ਸਦਾ-ਥਿਰ ਰਹਿਣ ਵਾਲਾ ॥੨॥
ਤਨ ਮਹਿ ਮਨੂਆ ਮਨ ਮਹਿ ਸਾਚਾ ॥
The mind is in the body, and the True Lord is in the mind.
ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਸਾਚਾ = ਸਦਾ-ਥਿਰ ਪ੍ਰਭੂ (ਦਾ ਰੂਪ ਹੋ ਕੇ)।
ਸੋ ਸਾਚਾ ਮਿਲਿ ਸਾਚੇ ਰਾਚਾ ॥
Merging into the True Lord, one is absorbed into Truth.
ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।
ਸੇਵਕੁ ਪ੍ਰਭ ਕੈ ਲਾਗੈ ਪਾਇ ॥
God's servant bows at His feet.
ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਪਾਇ = ਚਰਨੀਂ।
ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
Meeting the True Guru, one meets with the Lord. ||3||
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ ॥੩॥
ਆਪਿ ਦਿਖਾਵੈ ਆਪੇ ਦੇਖੈ ॥
He Himself watches over us, and He Himself makes us see.
ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ। ਦਿਖਾਵੈ = ਆਪਣਾ ਦਰਸਨ ਕਰਾਂਦਾ ਹੈ। ਦੇਖੈ = (ਜੀਵਾਂ ਦੇ ਕਰਮ) ਵੇਖਦਾ ਹੈ।
ਹਠਿ ਨ ਪਤੀਜੈ ਨਾ ਬਹੁ ਭੇਖੈ ॥
He is not pleased by stubborn-mindedness, nor by various religious robes.
(ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਹਠਿ = ਹਠ ਨਾਲ (ਕੀਤੇ ਤਪ ਆਦਿਕ)।
ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
He fashioned the body-vessels, and infused the Ambrosial Nectar into them;
ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ, ਘੜਿ = ਘੜ ਕੇ, ਸਾਜ ਕੇ। ਜਿਨਿ = ਜਿਸ (ਪਰਮਾਤਮਾ) ਨੇ।
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
God's Mind is pleased only by loving devotional worship. ||4||
ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ॥੪॥ ਪ੍ਰਭਿ = ਪ੍ਰਭੂ ਨੇ ॥੪॥
ਪੜਿ ਪੜਿ ਭੂਲਹਿ ਚੋਟਾ ਖਾਹਿ ॥
Reading and studying, one becomes confused, and suffers punishment.
ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ।
ਬਹੁਤੁ ਸਿਆਣਪ ਆਵਹਿ ਜਾਹਿ ॥
By great cleverness, one is consigned to coming and going in reincarnation.
(ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ।
ਨਾਮੁ ਜਪੈ ਭਉ ਭੋਜਨੁ ਖਾਇ ॥
One who chants the Naam, the Name of the Lord, and eats the food of the Fear of God
ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਭੋਜਨੁ = (ਆਤਮਕ) ਖ਼ੁਰਾਕ। {ਨੋਟ: ਲਫ਼ਜ਼ 'ਖਾਇ' ਅਤੇ 'ਖਾਹਿ' ਦਾ ਫ਼ਰਕ ਚੇਤੇ ਰੱਖਣ ਜੋਗ ਹੈ}।
ਗੁਰਮੁਖਿ ਸੇਵਕ ਰਹੇ ਸਮਾਇ ॥੫॥
becomes Gurmukh, the Lord's servant, and remains absorbed in the Lord. ||5||
ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੫॥
ਪੂਜਿ ਸਿਲਾ ਤੀਰਥ ਬਨ ਵਾਸਾ ॥
He worships stones, dwells at sacred shrines of pilgrimage and in the jungles,
ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਪੂਜਿ = ਪੂਜ ਕੇ। ਸਿਲਾ = ਪੱਥਰ (ਦੀਆਂ ਮੂਰਤੀਆਂ)।
ਭਰਮਤ ਡੋਲਤ ਭਏ ਉਦਾਸਾ ॥
wanders, roams around and becomes a renunciate.
ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ),
ਮਨਿ ਮੈਲੈ ਸੂਚਾ ਕਿਉ ਹੋਇ ॥
But his mind is still filthy - how can he become pure?
ਜੇ ਉਸ ਦਾ ਮਨ ਮੈਲਾ ਹੀ ਰਿਹਾ, ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਮਨਿ ਮੈਲੇ = ਮੈਲੇ ਮਨ ਦੀ ਰਾਹੀਂ, ਜੇ ਮਨ ਮੈਲਾ ਹੀ ਰਿਹਾ। ਸੂਚਾ = ਪਵਿਤ੍ਰ।
ਸਾਚਿ ਮਿਲੈ ਪਾਵੈ ਪਤਿ ਸੋਇ ॥੬॥
One who meets the True Lord obtains honor. ||6||
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ॥੬॥ ਪਤਿ = ਇੱਜ਼ਤ ॥੬॥
ਆਚਾਰਾ ਵੀਚਾਰੁ ਸਰੀਰਿ ॥
One who embodies good conduct and contemplative meditation,
ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ, ਆਚਾਰਾ = ਆਚਰਨ। ਵੀਚਾਰੁ = ਉੱਚੀ ਵਿਚਾਰ। ਸਰੀਰਿ = ਸਰੀਰ ਵਿਚ, ਮਨੁੱਖ ਵਿਚ।
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
his mind abides in intuitive poise and contentment, since the beginning of time, and throughout the ages.
ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ, ਸਹਜਿ = ਅਡੋਲ ਆਤਮਕ ਅਵਸਥਾ ਵਿਚ। ਆਦਿ ਜੁਗਾਦਿ = ਸਦਾ ਹੀ। ਧੀਰਿ = ਧੀਰੇ, ਗੰਭੀਰ ਬਣਿਆ ਰਹਿੰਦਾ ਹੈ।
ਪਲ ਪੰਕਜ ਮਹਿ ਕੋਟਿ ਉਧਾਰੇ ॥
In the twinkling of an eye, he saves millions.
ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਪੰਕਜ = ਕਮਲ {ਪੰਕ = ਚਿੱਕੜ। ਜ = ਜੰਮਿਆ ਹੋਇਆ} ਨੋਟ: ਇਥੇ 'ਕਮਲ' ਨੂੰ 'ਅੱਖ' ਨਾਲ ਉਪਮਾ ਦਿੱਤੀ ਗਈ ਹੈ। ਪਲ ਪੰਕਜ ਮਹਿ = ਅੱਖ ਦੇ ਫਰਕਣ ਜਿਤਨੇ ਸਮੇ ਵਿਚ।
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
Have mercy on me, O my Beloved, and let me meet the Guru. ||7||
ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ॥੭॥ ਪਿਆਰੇ = ਹੇ ਪਿਆਰੇ ਪ੍ਰਭੂ! ॥੭॥
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
Unto whom, O God, should I praise You?
ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤ-ਸਾਲਾਹ ਕਰਾਂ?
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
Without You, there is no other at all.
ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ। ਮੈ = ਮੈਨੂੰ। ਕੋ = ਕੋਈ (ਜੀਵ)।
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
As it pleases You, keep me under Your Will.
ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਰਜਾਇ = ਆਪਣੀ ਰਜ਼ਾ ਵਿਚ।
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
Nanak, with intuitive poise and natural love, sings Your Glorious Praises. ||8||2||
ਨਾਨਕ ਆਖਦਾ ਹੈ- (ਹੇ ਪ੍ਰਭੂ! ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ॥੮॥੨॥