ਮਰਦਾਨਾ

Mardaanaa:

ਮਰਦਾਨਾ।

ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ

The human body is the vat, self-conceit is the wine, and desire is the company of drinking buddies.

ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ। ਆਪੁ = ਆਪਾ, ਅਹੰਕਾਰ। ਧਾਤੁ = ਦੌੜ-ਭੱਜ, ਭਟਕਣਾ।

ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ

The cup of the mind's longing is overflowing with falsehood, and the Messenger of Death is the cup-bearer.

ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਮਨਸਾ = ਵਾਸਨਾ।

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ

Drinking in this wine, O Nanak, one takes on countless sins and corruptions.

ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ)।

ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ

So make spiritual wisdom your molasses, the Praise of God your bread, and the Fear of God the meat you eat.

ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤ-ਸਾਲਾਹ ਰੋਟੀਆਂ ਤੇ (ਪ੍ਰਭੂ ਦਾ) ਡਰ ਮਾਸ, ਜੇ ਐਸੀ ਖ਼ੁਰਾਕ ਹੋਵੇ,

ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥

O Nanak, this is the true food; let the True Name be your only Support. ||2||

ਤਾਂ ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ ॥੨॥

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ

If the human body is the vat, and self-realization is the wine, then a stream of Ambrosial Nectar is produced.

(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਹੋਵੇ ਜਿਸ ਦੀ ਧਾਰ ਅਮਰ ਕਰਨ ਵਾਲੀ ਹੋਵੇ,

ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥

Meeting with the Society of the Saints, the cup of the Lord's Love is filled with this Ambrosial Nectar; drinking it in, one's corruptions and sins are wiped away. ||3||

ਸਤਸੰਗਤ ਨਾਲ ਮੇਲ ਹੋਵੇ, ਕਟੋਰੀ ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਹੋਵੇ, ਤਾਂ (ਇਸ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਹੁੰਦੇ ਹਨ ॥੩॥