ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥
Keep me under Your Protection, God; shower me with Your Mercy.
ਹੇ ਪ੍ਰਭੂ! ਮੇਹਰ ਕਰ ਕੇ ਤੂੰ ਮੈਨੂੰ ਆਪਣੀ ਹੀ ਸਰਨ ਵਿਚ ਰੱਖ। ਪ੍ਰਭ = ਹੇ ਪ੍ਰਭੂ! ਮੋਹਿ = ਮੈਨੂੰ। ਕਿਰਪਾ ਧਾਰੇ = ਕਿਰਪਾ ਧਾਰਿ, ਕਿਰਪਾ ਕਰ ਕੇ।
ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥
I do not know how to serve You; I am just a low-life fool. ||1||
ਮੈਂ ਨੀਵੇਂ ਜੀਵਨ ਵਾਲਾ ਹਾਂ, ਮੈਂ ਮੂਰਖ ਹਾਂ। ਮੈਨੂੰ ਤੇਰੀ ਸੇਵਾ-ਭਗਤੀ ਕਰਨ ਦੀ ਜਾਚ-ਅਕਲ ਨਹੀਂ ਹੈ ॥੧॥ ਨ ਜਾਨਉ = ਨ ਜਾਨਉਂ, ਮੈਂ ਨਹੀਂ ਜਾਣਦਾ। ਨੀਚ = ਨੀਵੇਂ ਆਤਮਕ ਜੀਵਨ ਵਾਲਾ। ਮੂਰਖਾਰੇ = ਮੂਰਖ ॥੧॥
ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥
I take pride in You, O my Darling Beloved.
ਹੇ ਮੇਰੇ ਪ੍ਰੀਤਮ! ਹੇ ਮੇਰੇ ਪਿਆਰੇ! ਮੈਂ ਤੇਰੇ ਉਤੇ ਹੀ (ਤੇਰੀ ਬਖ਼ਸ਼ਸ਼ ਉਤੇ ਹੀ) ਭਰੋਸਾ ਰੱਖਦਾ ਹਾਂ। ਮਾਨੁ = ਫ਼ਖ਼ਰ। ਮਾਨੁ ਕਰਉ = ਮਾਨੁ ਕਰਉਂ, ਮੈਂ ਫ਼ਖ਼ਰ ਕਰਦਾ ਹਾਂ, ਮੈਂ ਭਰੋਸਾ ਰੱਖੀ ਬੈਠਾ ਹਾਂ। ਊਪਰੇ = ਉਪਰ ਹੀ, ਉੱਤੇ ਹੀ। ਪ੍ਰੀਤਮ = ਹੇ ਪ੍ਰੀਤਮ!
ਹਮ ਅਪਰਾਧੀ ਸਦ ਭੂਲਤੇ ਤੁਮੑ ਬਖਸਨਹਾਰੇ ॥੧॥ ਰਹਾਉ ॥
I am a sinner, continuously making mistakes; You are the Forgiving Lord. ||1||Pause||
ਅਸੀਂ ਜੀਵ ਸਦਾ ਅਪਰਾਧ ਕਰਦੇ ਰਹਿੰਦੇ ਹਾਂ, ਭੁੱਲਾਂ ਕਰਦੇ ਰਹਿੰਦੇ ਹਾਂ, ਤੂੰ ਸਦਾ ਸਾਨੂੰ ਬਖ਼ਸ਼ਣ ਵਾਲਾ ਹੈਂ ॥੧॥ ਰਹਾਉ ॥ ਸਦ = ਸਦਾ। ਤੁਮ੍ਹ੍ਹ = {ਅੱਖਰ 'ਨ' ਦੇ ਨਾਲ ਅੱਧਾ 'ਹ' ਹੈ}। ਬਖਸਨਹਾਰੇ = ਬਖ਼ਸ਼ਸ਼ ਕਰਨ ਦੀ ਸਮਰਥਾ ਵਾਲਾ ॥੧॥ ਰਹਾਉ ॥
ਹਮ ਅਵਗਨ ਕਰਹ ਅਸੰਖ ਨੀਤਿ ਤੁਮੑ ਨਿਰਗੁਨ ਦਾਤਾਰੇ ॥
I make mistakes each and every day. You are the Great Giver;
ਹੇ ਪ੍ਰਭੂ! ਅਸੀਂ ਸਦਾ ਹੀ ਅਣਗਿਣਤ ਔਗੁਣ ਕਰਦੇ ਰਹਿੰਦੇ ਹਾਂ, ਤੂੰ (ਫਿਰ ਭੀ) ਸਾਨੂੰ ਗੁਣ-ਹੀਨਾਂ ਨੂੰ ਅਨੇਕਾਂ ਦਾਤਾਂ ਦੇਣ ਵਾਲਾ ਹੈਂ। ਹਮ ਕਰਹ = ਅਸੀਂ ਕਰਦੇ ਹਾਂ {ਕਰਹ = ਵਰਤਮਾਨ ਕਾਲ, ਉੱਤਮ ਪੁਰਖ, ਬਹੁ-ਵਚਨ}। ਨੀਤਿ = ਨਿੱਤ, ਸਦਾ। ਨਿਰਗੁਨ ਦਾਤਾਰੇ = ਗੁਣ ਹੀਨਾਂ ਦਾ ਦਾਤਾ।
ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥
I am worthless. I associate with Maya, your hand-maiden, and I renounce You, God; such are my actions. ||2||
ਹੇ ਪ੍ਰਭੂ! ਸਾਡੇ ਨਿੱਤ ਦੇ ਕਰਮ ਤਾਂ ਇਹ ਹਨ ਕਿ ਅਸੀਂ ਤੈਨੂੰ ਭੁਲਾ ਕੇ ਤੇਰੀ ਟਹਿਲਣ (ਮਾਇਆ) ਦੀ ਸੰਗਤਿ ਵਿਚ ਟਿਕੇ ਰਹਿੰਦੇ ਹਾਂ ॥੨॥ ਦਾਸੀ = (ਤੇਰੀ) ਦਾਸੀ, ਮਾਇਆ। ਤਿਆਗਿ = ਵਿਸਾਰ ਕੇ ॥੨॥
ਤੁਮੑ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥
You bless me with everything, showering me with Mercy; And I am such an ungrateful wretch!
ਹੇ ਪ੍ਰਭੂ! ਅਸੀਂ (ਜੀਵ) ਨਾ-ਸ਼ੁਕਰੇ ਹਾਂ; ਤੂੰ (ਫਿਰ ਭੀ) ਮੇਹਰ ਕਰ ਕੇ ਸਾਨੂੰ ਹਰੇਕ ਚੀਜ਼ ਦੇਂਦਾ ਹੈਂ। ਸਭੁ ਕਿਛੁ = ਹਰੇਕ ਚੀਜ਼। ਅਕਿਰਤਘਨਾਰੇ = {कृतघ्न = ਕੀਤੇ (ਉਪਕਾਰ) ਨੂੰ ਭੁਲਾਣ ਵਾਲੇ} ਨਾ-ਸ਼ੁਕਰੇ।
ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥
I am attached to Your gifts, but I do not even think of You, O my Lord and Master. ||3||
ਹੇ ਖਸਮ-ਪ੍ਰਭੂ! ਅਸੀਂ ਤੈਨੂੰ ਆਪਣੇ ਚਿੱਤ ਵਿਚ ਨਹੀਂ ਵਸਾਂਦੇ, ਸਦਾ ਤੇਰੀਆਂ ਦਿੱਤੀਆਂ ਦਾਤਾਂ ਨੂੰ ਹੀ ਚੰਬੜੇ ਰਹਿੰਦੇ ਹਾਂ ॥੩॥ ਲਾਗਿ ਪਰੇ = ਮੋਹ ਕਰ ਰਹੇ ਹਾਂ। ਸਿਉ = ਨਾਲ। ਚਿਤਿ = ਚਿੱਤ ਵਿਚ ॥੩॥
ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥
There is none other than You, O Lord, Destroyer of fear.
ਹੇ (ਜੀਵਾਂ ਦੇ) ਜਨਮ ਦੇ ਗੇੜ ਕੱਟਣ ਵਾਲੇ! (ਜਗਤ ਵਿਚ) ਕੋਈ ਭੀ ਚੀਜ਼ ਤੈਥੋਂ ਆਕੀ ਨਹੀਂ ਹੋ ਸਕਦੀ (ਸਾਨੂੰ ਭੀ ਸਹੀ ਜੀਵਨ-ਰਾਹ ਉਤੇ ਪਾਈ ਰੱਖ)। ਤੇ = ਤੋਂ। ਬਾਹਰਿ = ਆਕੀ, ਵੱਖਰਾ। ਭਵ = ਜਨਮ ਮਰਨ (ਦਾ ਗੇੜ)।
ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥
Says Nanak, I have come to Your Sanctuary, O Merciful Guru; I am so foolish - please, save me! ||4||4||34||
ਨਾਨਕ ਆਖਦਾ ਹੈ- ਹੇ ਦਇਆ ਦੇ ਸੋਮੇ ਗੁਰੂ! ਅਸੀਂ ਤੇਰੀ ਸਰਨ ਆਏ ਹਾਂ, ਸਾਨੂੰ ਮੂਰਖਾਂ ਨੂੰ (ਔਗੁਣਾਂ ਭੁੱਲਾਂ ਤੋਂ) ਬਚਾਈ ਰੱਖ ॥੪॥੪॥੩੪॥ ਗੁਰ = ਹੇ ਗੁਰੂ! ਲੇਹ ਉਧਾਰੇ = ਉਧਾਰਿ ਲੇਹੁ, ਬਚਾ ਲੈ। ਮੁਗਧ = ਮੂਰਖ ॥੪॥੪॥੩੪॥