ਸਲੋਕੁ ॥
Salok:
ਸਲੋਕ।
ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥
My tongue chants the Name of the Lord, and chants the Glorious Praises of the Lord of the Universe.
ਜਿਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਗੋਬਿੰਦ ਦੇ ਗੁਣ ਬਿਆਨ ਕਰਦਾ ਰਹਿੰਦਾ ਹੈ, ਰਸਨਾ = ਜੀਭ (ਨਾਲ)। ਉਚਰੈ = ਉਚਾਰਦਾ ਹੈ।
ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥
Nanak has grasped the sheltering support of the One Transcendent Lord, who shall save him in the end. ||1||
ਸਦਾ ਇਕ ਪਰਮੇਸਰ ਦਾ ਆਸਰਾ ਲਈ ਰੱਖਦਾ ਹੈ, ਹੇ ਨਾਨਕ! ਪਰਮਾਤਮਾ ਆਖ਼ਰ ਉਸ ਦੀ ਰੱਖਿਆ ਕਰਦਾ ਹੈ ॥੧॥ ਟੇਕ = ਆਸਰਾ। ਰਖੈ = ਰੱਖਿਆ ਕਰਦਾ ਹੈ। ਨਿਦਾਨ = ਅੰਤ ਨੂੰ ॥੧॥