ਭੈਰਉ ਨਾਮਦੇਉ ਜੀਉ ਘਰੁ ੨ ॥
Bhairao, Naam Dayv Jee, Second House:
ਰਾਗ ਭੈਰਉ, ਘਰ ੨ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜੈਸੀ ਭੂਖੇ ਪ੍ਰੀਤਿ ਅਨਾਜ ॥
As the hungry person loves food,
ਜਿਵੇਂ ਭੁੱਖੇ ਮਨੁੱਖ ਨੂੰ ਅੰਨ ਪਿਆਰਾ ਲੱਗਦਾ ਹੈ,
ਤ੍ਰਿਖਾਵੰਤ ਜਲ ਸੇਤੀ ਕਾਜ ॥
and the thirsty person is obsessed with water,
ਜਿਵੇਂ ਪਿਆਸੇ ਨੂੰ ਪਾਣੀ ਨਾਲ ਗ਼ਰਜ਼ ਹੁੰਦੀ ਹੈ, ਤ੍ਰਿਖਾਵੰਤ = ਤਿਹਾਇਆ, ਪਿਆਸਾ। ਸੇਤੀ = ਨਾਲ। ਕਾਜ = ਲੋੜ, ਗ਼ਰਜ਼।
ਜੈਸੀ ਮੂੜ ਕੁਟੰਬ ਪਰਾਇਣ ॥
and as the fool is attached to his family
ਜਿਵੇਂ ਕੋਈ ਮੂਰਖ ਆਪਣੇ ਟੱਬਰ ਦੇ ਆਸਰੇ ਹੋ ਜਾਂਦਾ ਹੈ, ਮੂੜ = ਮੂਰਖ ਬੰਦੇ। ਕੁਟੰਬ = ਪਰਵਾਰ। ਪਰਾਇਣ = ਆਸਰੇ।
ਐਸੀ ਨਾਮੇ ਪ੍ਰੀਤਿ ਨਰਾਇਣ ॥੧॥
- just so, the Lord is very dear to Naam Dayv. ||1||
ਤਿਵੇਂ (ਮੈਂ) ਨਾਮੇ ਦਾ ਪ੍ਰਭੂ ਨਾਲ ਪਿਆਰ ਹੈ ॥੧॥
ਨਾਮੇ ਪ੍ਰੀਤਿ ਨਾਰਾਇਣ ਲਾਗੀ ॥
Naam Dayv is in love with the Lord.
(ਮੇਰੀ) ਨਾਮਦੇਵ ਦੀ ਪ੍ਰੀਤ ਪਰਮਾਤਮਾ ਨਾਲ ਲੱਗ ਗਈ ਹੈ,
ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥
He has naturally and intuitively become detached from the world. ||1||Pause||
(ਉਸ ਪ੍ਰੀਤ ਦੀ ਬਰਕਤਿ ਨਾਲ, ਨਾਮਦੇਵ) ਕੋਈ ਬਾਹਰਲੇ ਭੇਖ ਆਦਿਕ ਦਾ ਉਚੇਚ ਕਰਨ ਤੋਂ ਬਿਨਾ ਹੀ ਬੈਰਾਗੀ ਬਣ ਗਿਆ ਹੈ ॥੧॥ ਰਹਾਉ ॥ ਸਹਜ ਸੁਭਾਇ = ਸੁਤੇ ਹੀ, ਕੋਈ ਖ਼ਾਸ ਉਚੇਚ ਕਰਨ ਤੋਂ ਬਿਨਾ ਹੀ। ਬੈਰਾਗੀ = ਵਿਰਕਤ ॥੧॥ ਰਹਾਉ ॥
ਜੈਸੀ ਪਰ ਪੁਰਖਾ ਰਤ ਨਾਰੀ ॥
Like the woman who falls in love with another man,
ਜਿਵੇਂ ਕੋਈ ਨਾਰ ਪਰਾਏ ਮਨੁੱਖ ਨਾਲ ਪਿਆਰ ਪਾ ਲੈਂਦੀ ਹੈ, ਰਤ = ਰੱਤੀ ਹੋਈ, ਪਿਆਰ ਪਾਣ ਵਾਲੀ।
ਲੋਭੀ ਨਰੁ ਧਨ ਕਾ ਹਿਤਕਾਰੀ ॥
and the greedy man who loves only wealth,
ਜਿਵੇਂ ਕਿਸੇ ਲੋਭੀ ਮਨੁੱਖ ਨੂੰ ਧਨ ਪਿਆਰਾ ਲੱਗਦਾ ਹੈ। ਹਿਤਕਾਰੀ = ਹਿਤ ਕਰਨ ਵਾਲਾ, ਪ੍ਰੇਮ ਕਰਨ ਵਾਲਾ।
ਕਾਮੀ ਪੁਰਖ ਕਾਮਨੀ ਪਿਆਰੀ ॥
and the sexually promiscuous man who loves women and sex,
ਜਿਵੇਂ ਕਿਸੇ ਵਿਸ਼ਈ ਬੰਦੇ ਨੂੰ ਇਸਤ੍ਰੀ ਚੰਗੀ ਲੱਗਦੀ ਹੈ, ਕਾਮੀ = ਵਿਸ਼ਈ। ਕਾਮਨੀ = ਇਸਤ੍ਰੀ।
ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥
just so, Naam Dayv is in love with the Lord. ||2||
ਤਿਵੇਂ ਨਾਮੇ ਨੂੰ ਪਰਮਾਤਮਾ ਮਿੱਠਾ ਲੱਗਦਾ ਹੈ ॥੨॥
ਸਾਈ ਪ੍ਰੀਤਿ ਜਿ ਆਪੇ ਲਾਏ ॥
But that alone is real love, which the Lord Himself inspires;
ਪਰ ਅਸਲੀ ਸੁੱਚਾ ਪਿਆਰ ਉਹ ਹੈ ਜੋ ਪ੍ਰਭੂ ਆਪ (ਕਿਸੇ ਮਨੁੱਖ ਦੇ ਹਿਰਦੇ ਵਿਚ) ਪੈਦਾ ਕਰੇ, ਸਾਈ = ਉਹੀ (ਅਸਲ)। ਜਿ = ਜਿਹੜੀ।
ਗੁਰ ਪਰਸਾਦੀ ਦੁਬਿਧਾ ਜਾਏ ॥
by Guru's Grace, duality is eradicated.
ਉਸ ਮਨੁੱਖ ਦੀ ਮੇਰ-ਤੇਰ ਗੁਰੂ ਦੀ ਕਿਰਪਾ ਨਾਲ ਮਿਟ ਜਾਂਦੀ ਹੈ। ਦੁਬਿਧਾ = ਮੇਰ-ਤੇਰ।
ਕਬਹੁ ਨ ਤੂਟਸਿ ਰਹਿਆ ਸਮਾਇ ॥
Such love never breaks; through it, the mortal remains merged in the Lord.
ਉਸ ਦਾ ਪ੍ਰਭੂ ਨਾਲ ਪ੍ਰੇਮ ਕਦੇ ਟੁੱਟਦਾ ਨਹੀਂ, ਹਰ ਵੇਲੇ ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਨ ਤੂਟਸਿ = ਉਹ ਪ੍ਰੀਤ ਕਦੇ ਟੁੱਟਦੀ ਨਹੀਂ।
ਨਾਮੇ ਚਿਤੁ ਲਾਇਆ ਸਚਿ ਨਾਇ ॥੩॥
Naam Dayv has focused his consciousness on the True Name. ||3||
(ਮੈਂ ਨਾਮੇ ਉੱਤੇ ਭੀ ਪ੍ਰਭੂ ਦੀ ਮਿਹਰ ਹੋਈ ਹੈ ਤੇ) ਨਾਮੇ ਦਾ ਚਿੱਤ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਟਿਕ ਗਿਆ ਹੈ ॥੩॥ ਸਚਿ = ਸੱਚ ਵਿਚ। ਨਾਇ = ਨਾਮ ਵਿਚ ॥੩॥
ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥
Like the love between the child and its mother,
ਜਿਵੇਂ ਮਾਂ-ਪੁੱਤਰ ਦਾ ਪਿਆਰ ਹੁੰਦਾ ਹੈ,
ਐਸਾ ਹਰਿ ਸੇਤੀ ਮਨੁ ਰਾਤਾ ॥
so is my mind imbued with the Lord.
ਤਿਵੇਂ ਮੇਰਾ ਮਨ ਪ੍ਰਭੂ! (-ਚਰਨਾਂ) ਨਾਲ ਰੰਗਿਆ ਗਿਆ ਹੈ। ਰਾਤਾ = ਰੰਗਿਆ ਹੋਇਆ।
ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥
Prays Naam Dayv, I am in love with the Lord.
ਨਾਮਦੇਵ ਬੇਨਤੀ ਕਰਦਾ ਹੈ-ਮੇਰੀ ਪ੍ਰਭੂ ਨਾਲ ਪ੍ਰੀਤ ਲੱਗ ਗਈ ਹੈ,
ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥
The Lord of the Universe abides within my consciousness. ||4||1||7||
ਪ੍ਰਭੂ (ਹੁਣ ਸਦਾ) ਮੇਰੇ ਚਿੱਤ ਵਿਚ ਵੱਸਦਾ ਹੈ ॥੪॥੧॥੭॥ ਚੀਤਿ = ਚਿੱਤ ਵਿਚ ॥੪॥੧॥੭॥