ਸੂਹੀ ਮਹਲਾ ੧ ॥
Soohee, First Mehl:
ਸੂਹੀ ਪਹਿਲੀ ਪਾਤਿਸ਼ਾਹੀ।
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
What scale, what weights, and what assayer shall I call for You, Lord?
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਕਉਣ = ਕੇਹੜੀ? ਤਰਾਜੀ = ਤੱਕੜੀ। ਕਵਣੁ = ਕੇਹੜਾ? ਤੁਲਾ = ਵੱਟਾ। ਸਰਾਫੁ = ਮੁੱਲ ਪਾਣ ਵਾਲਾ, ਪਰਖ ਕਰਨ ਵਾਲਾ। ਬੁਲਾਵਾ = ਬੁਲਾਵਾਂ, ਮੈਂ ਸੱਦਾਂ।
ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
From what guru should I receive instruction? By whom should I have Your value appraised? ||1||
ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਕੈ ਪਹਿ = ਕਿਸ ਪਾਸੋਂ? ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ ॥੧॥
ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
O my Dear Beloved Lord, Your limits are not known.
ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ।
ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
You pervade the water, the land, and the sky; You Yourself are All-pervading. ||1||Pause||
ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ ॥੧॥ ਰਹਾਉ ॥
ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥
Mind is the scale, consciousness the weights, and the performance of Your service is the appraiser.
ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ, ਮੈਂ ਤੇਰਾ ਸਿਮਰਨ ਕਰਾਂ।
ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
Deep within my heart, I weigh my Husband Lord; in this way I focus my consciousness. ||2||
(ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ-ਪ੍ਰਭੂ। ਤੋਲੀ = ਮੈਂ ਤੋਲਾਂ, ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ ॥੨॥
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
You Yourself are the balance, the weights and the scale; You Yourself are the weigher.
(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ, ਤੱਕੜੀ ਦੀ ਬੋਦੀ।
ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
You Yourself see, and You Yourself understand; You Yourself are the trader. ||3||
ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ-ਵਪਾਰੀ ॥੩॥
ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥
The blind, low class wandering soul, comes for a moment, and departs in an instant.
ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਅੰਧੁਲਾ = ਅੰਨ੍ਹਾ । ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ।
ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
In its company, Nanak dwells; how can the fool attain the Lord? ||4||2||9||
ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥ ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ? ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ ॥੪॥੨॥੯॥