ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥

When there was only the Immaculate Being, the Lord of beings,

ਜਿਸ ਅਵਸਥਾ ਵਿਚ ਜੀਵਾਂ ਦਾ ਮਾਲਕ ਨਿਰਮਲ ਪ੍ਰਭੂ ਆਪ ਹੀ ਸੀ, ਪੁਰਖੁ = ਆਕਾਲ ਪੁਰਖ। ਪੁਰਖਪਤਿ = ਪੁਰਖਾਂ ਦਾ ਪਤੀ, ਜੀਵਾਂ ਦਾ ਮਾਲਕ।

ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥

there was no filth, so what was there to be washed clean?

ਓਥੇ ਉਹ ਮੈਲ-ਰਹਿਤ ਸੀ, ਤਾਂ ਦੱਸੋ, ਉਸ ਨੇ ਕੇਹੜੀ ਮੈਲ ਧੋਣੀ ਸੀ?

ਜਹ ਨਿਰੰਜਨ ਨਿਰੰਕਾਰ ਨਿਰਬਾਨ ॥

When there was only the Pure, Formless Lord in Nirvaanaa,

ਜਿਥੇ ਮਾਇਆ-ਰਹਿਤ, ਆਕਾਰ-ਰਹਿਤ ਤੇ ਵਾਸ਼ਨਾ-ਰਹਿਤ ਪ੍ਰਭੂ ਹੀ ਸੀ, ਨਿਰਬਾਨ = ਵਾਸ਼ਨਾ-ਰਹਿਤ।

ਤਹ ਕਉਨ ਕਉ ਮਾਨ ਕਉਨ ਅਭਿਮਾਨ ॥

then who was honored, and who was dishonored?

ਉਥੇ ਮਾਣ ਅਹੰਕਾਰ ਕਿਸ ਨੂੰ ਹੋਣਾ ਸੀ?

ਜਹ ਸਰੂਪ ਕੇਵਲ ਜਗਦੀਸ ॥

When there was only the Form of the Lord of the Universe,

ਜਿਥੇ ਕੇਵਲ ਜਗਤ ਦੇ ਮਾਲਕ ਪ੍ਰਭੂ ਦੀ ਹੀ ਹਸਤੀ ਸੀ, ਜਗਦੀਸ = ਜਗਤ ਦਾ (ਈਸ਼) ਮਾਲਕ।

ਤਹ ਛਲ ਛਿਦ੍ਰ ਲਗਤ ਕਹੁ ਕੀਸ ॥

then who was tainted by fraud and sin?

ਓਥੇ ਦੱਸੋ, ਛਲ ਤੇ ਐਬ ਕਿਸ ਨੂੰ ਲੱਗ ਸਕਦੇ ਸਨ? ਛਲ = ਧੋਖਾ। ਛਿਦ੍ਰ = ਐਬ। ਕੀਸ = ਕਿਸ ਨੂੰ?

ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥

When the Embodiment of Light was immersed in His Own Light,

ਜਦੋਂ ਜੋਤਿ-ਰੂਪ ਪ੍ਰਭੂ ਆਪਣੀ ਹੀ ਜੋਤਿ ਵਿਚ ਲੀਨ ਸੀ,

ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥

then who was hungry, and who was satisfied?

ਤਦੋਂ ਕਿਸ ਨੂੰ (ਮਾਇਆ ਦੀ) ਭੁੱਖ ਹੋ ਸਕਦੀ ਸੀ ਤੇ ਕੌਣ ਰੱਜਿਆ ਹੋਇਆ ਸੀ? ਤ੍ਰਿਪਤਾਵੈ = ਰੱਜਦਾ ਹੈ।

ਕਰਨ ਕਰਾਵਨ ਕਰਨੈਹਾਰੁ ॥

He is the Cause of causes, the Creator Lord.

ਕਰਤਾਰ ਆਪ ਹੀ ਸਭ ਕੁਝ ਕਰਨ ਵਾਲਾ ਤੇ ਜੀਵਾਂ ਤੋਂ ਕਰਾਉਣ ਵਾਲਾ ਹੈ।

ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥

O Nanak, the Creator is beyond calculation. ||4||

ਹੇ ਨਾਨਕ! ਕਰਤਾਰ ਦਾ ਅੰਦਾਜ਼ਾ ਨਹੀਂ ਪਾਇਆ ਜਾ ਸਕਦਾ ॥੪॥ ਸੁਮਾਰੁ = ਅੰਦਾਜ਼ਾ ॥੪॥