ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥
Fareed, you wear your prayer shawl on your shoulders and the robes of a Sufi; your words are sweet, but there is a dagger in your heart.
ਹੇ ਫਰੀਦ! (ਤੇਰੇ) ਮੋਢੇ ਉਤੇ ਮੁਸੱਲਾ ਹੈ, (ਤੂੰ) ਗਲ ਵਿਚ ਕਾਲੀ ਖ਼ਫ਼ਨੀ (ਪਾਈ ਹੋਈ ਹੈ), (ਤੇਰੇ) ਮੂੰਹ ਵਿਚ ਗੁੜ ਹੈ; (ਪਰ) ਦਿਲ ਵਿਚ ਕੈਂਚੀ ਹੈ (ਭਾਵ, ਬਾਹਰ ਲੋਕਾਂ ਨੂੰ ਵਿਖਾਲਣ ਲਈ ਫ਼ਕੀਰੀ ਵੇਸ ਹੈ, ਮੂੰਹੋਂ ਭੀ ਲੋਕਾਂ ਨਾਲ ਮਿੱਠਾ ਬੋਲਦਾ ਹੈਂ, ਪਰ ਦਿਲੋਂ 'ਵਿਸੁ ਗੰਦਲਾਂ' ਦੀ ਖ਼ਾਤਰ ਖੋਟਾ ਹੈਂ ਸੋ) ਕੰਨਿ = ਕੰਧੇ ਉਤੇ, ਮੋਢੇ ਉਤੇ। ਸੂਫੁ = ਕਾਲੀ ਖ਼ਫਨੀ। ਗਲਿ = ਗਲ ਵਿਚ। ਦਿਲਿ = ਦਿਲ ਵਿਚ।
ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥
Outwardly, you look bright, but your heart is dark as night. ||50||
ਬਾਹਰ ਤਾਂ ਚਾਨਣ ਦਿੱਸ ਰਿਹਾ ਹੈ (ਪਰ) ਦਿਲ ਵਿਚ ਹਨੇਰੀ ਰਾਤ (ਵਾਪਰੀ ਹੋਈ) ਹੈ ॥੫੦॥