ਅਥ ਦੈਤ ਬਕਤ੍ਰ ਜੁਧ ਕਥਨੰ

Now begins the description of fighting with the demon Bakatra

ਹੁਣ ਬਕਤ੍ਰ ਦੈਂਤ ਦੇ ਯੁੱਧ ਦਾ ਕਥਨ

ਸਵੈਯਾ

SWAYYA

ਸਵੈਯਾ:

ਉਤ ਕੋਪਿ ਦੁਰਜੋਧਨ ਧਾਮਿ ਗਯੋ ਇਤ ਦੈਤ ਹੁਤੋ ਇਹ ਕੋਪੁ ਬਸਾਯੋ

ਉਧਰ ਕ੍ਰੁਧਿਤ ਹੋ ਕੇ ਦੁਰਯੋਧਨ ਘਰ ਗਿਆ, ਇਧਰ ਇਕ ਦੈਂਤ ਸੀ, ਉਸ ਨੂੰ ਕ੍ਰੋਧ ਆ ਗਿਆ।

ਕਾਨ੍ਰਹ ਹਤਿਯੋ ਸਿਸੁਪਾਲ ਹੁਤੋ ਮੇਰੋ ਮਿਤ੍ਰ ਮਰਿਓ ਰਤੀ ਸੁਕਚਾਯੋ

On that side Duryodhana went away and on this side a demon thinking this became angry that Krishna had killed his friend Shishupal fearlessly

(ਉਸ ਨੇ ਸੋਚਿਆ) ਮੇਰੇ ਮਿਤਰ ਸ਼ਿਸ਼ੁਪਾਲ ਨੂੰ ਸ੍ਰੀ ਕ੍ਰਿਸ਼ਨ ਨੇ ਮਾਰਿਆ ਹੈ। (ਉਸ ਨੂੰ) ਮਾਰਦੇ ਹੋਇਆਂ (ਕ੍ਰਿਸ਼ਨ) ਜ਼ਰਾ ਜਿੰਨਾ ਵੀ ਨਹੀਂ ਡਰਿਆ।

ਲੈ ਸਿਵ ਤੇ ਬਰ ਹਉ ਇਹ ਕੋ ਬਧੁ ਜਾਇ ਕਰੋ ਜੀਅ ਭੀਤਰ ਆਯੋ

ਉਸ ਦੇ ਮਨ ਵਿਚ (ਵਿਚਾਰ) ਆਇਆ ਕਿ ਸ਼ਿਵ ਪਾਸੋਂ ਵਰ ਲੈ ਕੇ ਇਸ ਦਾ ਜਾ ਕੇ ਬਧ ਕਰ ਦਿਆਂ।

ਧਾਇ ਕਿਦਾਰ ਕੀ ਓਰਿ ਚਲਿਓ ਕਬਿ ਸ︀ਯਾਮ ਇਹੈ ਚਿਤ ਮੈ ਠਹਰਾਯੋ ॥੨੩੬੫॥

He thought that he could kill Krishna after obtaining a boon from Shiva and thinking about it, he started for Kedar.2365.

ਕਵੀ ਸ਼ਿਆਮ (ਕਹਿੰਦੇ ਹਨ) ਇਹ ਗੱਲ ਮਨ ਵਿਚ ਠਹਿਰਾ ਕੇ ਉਹ ਭਜ ਕੇ ਕੇਦਾਰ ਪਰਬਤ ਵਲ ਚਲਿਆ ਗਿਆ ॥੨੩੬੫॥

ਬਦ੍ਰੀ ਕਿਦਾਰ ਕੇ ਭੀਤਰ ਜਾਇ ਕੈ ਸੇਵ ਕਰੀ ਮਹਾਰੁਦ੍ਰ ਰਿਝਾਯੋ

ਬਦਰੀ ਕੇਦਾਰ (ਬਦਰਿਕਾ ਆਸ਼੍ਰਮ) ਵਿਚ ਜਾ ਕੇ ਸੇਵਾ ਕੀਤੀ ਅਤੇ ਮਹਾਰੁਦ੍ਰ ਨੂੰ ਪ੍ਰਸੰਨ ਕੀਤਾ।

ਲੈ ਕੈ ਬਿਵਾਨ ਚਲਿਓ ਉਤ ਤੇ ਜਬ ਹੀ ਹਰਿ ਕੇ ਬਧੁ ਕੋ ਬਰੁ ਪਾਯੋ

He went to Badri-Kedarnath, where he, through great austerities, pleased the great Shiva and when he obtained the boon of killing Krishna, he mounted the air-vehicle and went

ਜਦੋਂ ਉਸ ਨੇ ਸ੍ਰੀ ਕ੍ਰਿਸ਼ਨ ਦਾ ਬਧ ਕਰਨ ਦਾ ਵਰ ਪ੍ਰਾਪਤ ਕਰ ਲਿਆ ਤਾਂ ਉਥੋਂ ਵਿਮਾਨ ਲੈ ਕੇ ਚਲ ਪਿਆ।

ਦ੍ਵਾਰਵਤੀ ਹੂ ਕੇ ਭੀਤਰ ਆਇ ਕੈ ਕਾਨ੍ਰਹ ਕੇ ਪੁਤ੍ਰ ਸੋ ਜੁਧੁ ਮਚਾਯੋ

On coming to Dwarka, he began the fighting with the son of Krishna

ਦੁਆਰਿਕਾ ਵਿਚ ਆ ਕੇ ਸ੍ਰੀ ਕ੍ਰਿਸ਼ਨ ਦੇ ਪੁੱਤਰ ਨਾਲ ਯੁੱਧ ਮਚਾਇਆ।

ਸੋ ਸੁਨਿ ਸ︀ਯਾਮ ਬਿਦਾ ਲੈ ਕੈ ਭੂਪ ਤੇ ਸ︀ਯਾਮ ਭਨੈ ਤਿਹ ਠਉਰ ਸਿਧਾਯੋ ॥੨੩੬੬॥

When Krishna heared this, he bade farewell to king Yudhishtar and went there.2366.

(ਕਵੀ) ਸ਼ਿਆਮ ਕਹਿੰਦੇ ਹਨ, ਸ੍ਰੀ ਕ੍ਰਿਸ਼ਨ ਇਹ ਸੁਣ ਕੇ ਅਤੇ ਰਾਜਾ (ਯੁਧਿਸ਼ਠਰ ਪਾਸੋਂ) ਵਿਦਾ ਲੈ ਕੇ ਉਸ ਸਥਾਨ ਵਲ ਚਲ ਪਏ ॥੨੩੬੬॥

ਦ੍ਵਾਰਵਤੀ ਹੂ ਕੇ ਬੀਚ ਜਬੈ ਹਰਿ ਜੂ ਗਯੋ ਤਉ ਸੋਊ ਸਤ੍ਰੁ ਨਿਹਾਰਿਯੋ

ਦੁਆਰਿਕਾ ਵਿਚ ਜਦ ਕ੍ਰਿਸ਼ਨ ਜੀ ਪਹੁੰਚ ਗਏ ਤਦ ਉਸ ਵੈਰੀ ਨੂੰ ਵੇਖਿਆ।

ਸ︀ਯਾਮ ਭਨੈ ਤਬ ਹੀ ਤਿਹ ਕਉ ਲਰੁ ਰੇ ਹਮ ਸੋ ਬ੍ਰਿਜਨਾਥ ਉਚਾਰਿਯੋ

When Krishna reached Dwarka, he saw the enemy and challenging him asked him to come forward for fighting with him

(ਕਵੀ) ਸ਼ਿਆਮ ਕਹਿੰਦੇ ਹਨ, ਉਸ ਵੇਲੇ ਸ੍ਰੀ ਕ੍ਰਿਸ਼ਨ ਨੇ ਉਸ ਨੂੰ ਕਿਹਾ ਕਿ ਤੂੰ ਮੇਰੇ ਨਾਲ ਆ ਕੇ ਯੁੱਧ ਕਰ।

ਯੌ ਸੁਨਿ ਵਾ ਬਤੀਯਾ ਹਰਿ ਕੋ ਕਸਿ ਕਾਨ ਪ੍ਰਮਾਨ ਲਉ ਬਾਨ ਪ੍ਰਹਾਰਿਯੋ

ਉਸ ਨੇ ਸ੍ਰੀ ਕ੍ਰਿਸ਼ਨ ਦੀ ਗੱਲ ਸੁਣ ਕੇ ਕੰਨ ਤਕ ਬਾਣ ਨੂੰ ਖਿਚ ਕੇ ਚਲਾ ਦਿੱਤਾ।

ਮਾਨੋ ਤਚੀ ਅਤਿ ਪਾਵਕ ਊਪਰ ਕਾਹੂ ਬੁਝਾਇਬੇ ਕੋ ਘ੍ਰਿਤ ਡਾਰਿਯੋ ॥੨੩੬੭॥

Listening to the words of Krishna, he pulled his bow upto his ear and struck the blow with this arrow like putting ghee for extinguishing the fire.2367.

(ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਅਤਿ ਭੜਕੀ ਹੋਈ ਅੱਗ ਉਤੇ ਕਿਸੇ ਨੇ ਬੁਝਾਉਣ ਲਈ ਘਿਓ ਪਾ ਦਿੱਤਾ ਹੋਏ ॥੨੩੬੭॥

ਮਾਰਤ ਭਯੋ ਅਰਿ ਬਾਨ ਜਬੈ ਹਰਿ ਸ︀ਯੰਦਨ ਵਾਹੀ ਕੀ ਓਰਿ ਧਵਾਯੋ

When the enemy was discharging his arrow, Krishna caused his chariot to be driven towards him

ਜਦੋਂ ਵੈਰੀ ਨੇ ਬਾਣ ਮਾਰਿਆ (ਤਾਂ) ਸ੍ਰੀ ਕ੍ਰਿਸ਼ਨ ਨੇ ਰਥ ਨੂੰ ਉਸ ਵਲ ਭਜਾ ਦਿੱਤਾ।

ਆਵਤ ਭਯੋ ਉਤ ਤੇ ਅਰਿ ਸੋ ਇਤ ਤੇ ਏਊ ਗੇ ਮਿਲਿ ਕੈ ਰਨ ਪਾਯੋ

From that side, the enemy was coming and from this side he went to collide with him

ਉਸ ਪਾਸਿਓਂ ਵੈਰੀ ਆ ਗਿਆ ਅਤੇ ਇਧਰੋਂ ਇਹ ਪਹੁੰਚ ਗਏ। (ਦੋਹਾਂ ਨੇ) ਆਪਸ ਵਿਚ (ਖ਼ੂਬ) ਯੁੱਧ ਮਚਾਇਆ।

ਸ︀ਯੰਦਨ ਹੂ ਬਲਿ ਕੈ ਸੰਗਿ ਸ︀ਯੰਦਨ ਢਾਹਿ ਦਯੋ ਕਬਿ ਯੌ ਜਸੁ ਗਾਯੋ

(ਸ੍ਰੀ ਕ੍ਰਿਸ਼ਨ ਨੇ) ਰਥ ਨੂੰ ਜ਼ੋਰ ਨਾਲ ਟਕਰਾ ਕੇ (ਉਸ ਦੇ) ਰਥ ਨੂੰ ਢਾਹ ਦਿੱਤਾ।

ਜਿਉ ਸਹਬਾਜ ਮਨੋ ਚਕਵਾ ਸੰਗ ਏਕ ਧਕਾ ਹੂ ਕੇ ਮਾਰਿ ਗਿਰਾਯੋ ॥੨੩੬੮॥

With the strength of his chariot, he caused his chariot to fall down like a falcon knocking down the partridge with one blow.2368.

(ਕਵੀ ਨੇ ਉਸ ਦੀ) ਉਪਮਾ ਇਸ ਤਰ੍ਹਾਂ ਕੀਤੀ ਹੈ ਜਿਵੇਂ ਸ਼ਾਹਬਾਜ਼ ਇਕੋ ਹੀ ਝਪਟ ਨਾਲ ਚਕਵੇ ਨੂੰ ਮਾਰ ਸੁਟਦਾ ਹੈ ॥੨੩੬੮॥

ਰਥ ਤੋਰ ਕੈ ਸਤ੍ਰ ਕੀ ਨੰਦਗ ਸੋ ਕਬਿ ਸ︀ਯਾਮ ਕਹੈ ਕਟਿ ਗ੍ਰੀਵ ਗਿਰਾਈ

He cut down the chariot of his enemy with his dagger and then severing his neck knocked it down

ਕਵੀ ਸ਼ਿਆਮ ਕਹਿੰਦੇ ਹਨ, ਵੈਰੀ ਦਾ ਰਥ ਤੋੜ ਕੇ, ਨੰਦਗ (ਖੜਗ) ਨਾਲ ਉਸ ਦੀ ਧੌਣ ਲਾਹ ਸੁਟੀ।

ਅਉਰ ਜਿਤੀ ਤਿਹ ਕੇ ਸੰਗ ਸੈਨ ਹੁਤੀ ਸੁ ਭਲੇ ਜਮਲੋਕਿ ਪਠਾਈ

He also despatched his army that was there to the abode of Yama

ਉਸ ਨਾਲ ਹੋਰ ਜਿਤਨੀ ਸੈਨਾ ਸੀ, ਉਸ ਨੂੰ ਚੰਗੀ ਤਰ੍ਹਾਂ (ਮਾਰ ਕੇ) ਯਮਲੋਕ ਭੇਜ ਦਿੱਤਾ।

ਰੋਸ ਭਰਿਯੋ ਹਰਿ ਠਾਢੋ ਰਹਿਯੋ ਰਨਿ ਸੋ ਉਪਮਾ ਕਬਿ ਸ︀ਯਾਮ ਸੁਨਾਈ

ਕ੍ਰੋਧ ਨਾਲ ਭਰੇ ਹੋਏ ਸ੍ਰੀ ਕ੍ਰਿਸ਼ਨ ਯੁੱਧ-ਭੂਮੀ ਵਿਚ ਖੜੋਤੇ ਹਨ।

ਸ੍ਰੀ ਬ੍ਰਿਜਨਾਇਕ ਚਉਦਹੂ ਲੋਕ ਮੈ ਪਾਵਤ ਭਯੋ ਬਡੀ ਯੌ ਸੁ ਬਡਾਈ ॥੨੩੬੯॥

Krishna stood in the battlefield filled with ire and in this way, his fame spread in all the fourteen worlds.2369.

(ਉਸ ਦ੍ਰਿਸ਼ ਦੀ) ਉਪਮਾ ਕਵੀ ਸ਼ਿਆਮ ਨੇ ਇਸ ਤਰ੍ਹਾਂ ਸੁਣਾਈ ਹੈ। ਸ੍ਰੀ ਕ੍ਰਿਸ਼ਨ ਨੇ ਚੌਦਾਂ ਲੋਕਾਂ ਵਿਚ ਇਸ ਤਰ੍ਹਾਂ ਬਹੁਤ ਵਡਿਆਈ ਪ੍ਰਾਪਤ ਕੀਤੀ ਹੈ ॥੨੩੬੯॥