ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥
Meditating, meditating in remembrance on Him, I live.
ਹੇ ਭਾਈ! (ਭਗਤ ਜਨਾਂ ਦੇ ਅੰਗ-ਸੰਗ ਰਹਿਣ ਵਾਲੇ) ਉਸ (ਪ੍ਰਭੂ ਦੇ ਨਾਮ) ਨੂੰ ਮੈਂ ਸਦਾ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਤਾ ਕਉ = ਉਸ (ਪਰਮਾਤਮਾ ਦੇ ਨਾਮ) ਨੂੰ। ਹਉ = ਮੈਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ।
ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥
I wash Your Lotus Feet, and drink in the wash water. ||1||
ਹੇ ਪ੍ਰਭੂ! ਮੈਂ ਤੇਰੇ ਸੋਹਣੇ ਚਰਨ ਧੋ ਧੋ ਕੇ (ਨਿੱਤ) ਪੀਂਦਾ ਹਾਂ ॥੧॥ ਪੀਵਾ = ਪੀਵਾਂ, ਮੈਂ ਪੀਂਦਾ ਹਾਂ ॥੧॥
ਸੋ ਹਰਿ ਮੇਰਾ ਅੰਤਰਜਾਮੀ ॥
He is my Lord, the Inner-knower, the Searcher of hearts.
ਹੇ ਭਾਈ! ਮਾਲਕ-ਪ੍ਰਭੂ ਆਪਣੇ ਭਗਤ ਜਨਾਂ ਦੇ ਨਾਲ ਵੱਸਦਾ ਹੈ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ।
ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥
My Lord and Master abides with His humble devotees. ||1||Pause||
ਮੇਰਾ ਉਹ ਹਰੀ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ॥੧॥ ਰਹਾਉ ॥ ਕੈ ਸੰਗਿ = ਦੇ ਨਾਲ ॥੧॥ ਰਹਾਉ ॥
ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥
Hearing, hearing Your Ambrosial Naam, I meditate on it.
ਹੇ ਪ੍ਰਭੂ! ਮੁੜ ਮੁੜ (ਇਹ) ਸੁਣ ਕੇ (ਕਿ ਤੇਰਾ) ਨਾਮ ਆਤਮਕ ਜੀਵਨ ਦੇਣ ਵਾਲਾ (ਹੈ,) ਮੈਂ (ਤੇਰਾ ਨਾਮ) ਸਿਮਰਦਾ ਰਹਿੰਦਾ ਹਾਂ, ਸੁਣਿ = ਸੁਣ ਕੇ। ਧਿਆਵਾ = ਧਿਆਵਾਂ।
ਆਠ ਪਹਰ ਤੇਰੇ ਗੁਣ ਗਾਵਾ ॥੨॥
Twenty-four hours a day, I sing Your Glorious Praises. ||2||
ਅੱਠੇ ਪਹਰ ਮੈਂ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹਾਂ ॥੨॥ ਗਾਵਾ = ਗਾਵਾਂ ॥੨॥
ਪੇਖਿ ਪੇਖਿ ਲੀਲਾ ਮਨਿ ਆਨੰਦਾ ॥
Beholding, beholding Your divine play, my mind is in bliss.
ਹੇ ਪ੍ਰਭੂ! ਤੇਰੇ ਕੌਤਕ ਵੇਖ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੁੰਦਾ ਹੈ ਪੇਖਿ = ਵੇਖ ਕੇ। ਲੀਲਾ = ਕੌਤਕ, ਖੇਡ। ਮਨਿ = ਮਨ ਵਿਚ।
ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥
Your Glorious Virtues are infinite, O God, O Lord of supreme bliss. ||3||
ਹੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ! ਤੇਰੇ ਗੁਣ ਬੇਅੰਤ ਹਨ ॥੩॥ ਪ੍ਰਭ = ਹੇ ਪ੍ਰਭੂ! ਪਰਮਾਨੰਦਾ = ਪਰਮ ਆਨੰਦ ਦਾ ਮਾਲਕ ॥੩॥
ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥
Meditating in remembrance on Him, fear cannot touch me.
ਜਿਸ ਦੇ ਸਿਮਰਨ ਦੀ ਬਰਕਤਿ ਨਾਲ ਕੋਈ ਡਰ ਪੋਹ ਨਹੀਂ ਸਕਦਾ, ਕੈ ਸਿਮਰਨਿ = ਦੇ ਸਿਮਰਨ ਦੀ ਰਾਹੀਂ। ਬਿਆਪੈ = ਜ਼ੋਰ ਪਾ ਸਕਦਾ।
ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥
Forever and ever, Nanak meditates on the Lord. ||4||11||17||
ਹੇ ਨਾਨਕ! ਤੂੰ ਭੀ ਸਦਾ ਹੀ ਉਸ ਹਰੀ ਦਾ ਨਾਮ ਜਪਿਆ ਕਰ ॥੪॥੧੧॥੧੭॥ ਜਾਪੈ = ਜਾਪਿ, ਜਪਿਆ ਕਰ ॥੪॥੧੧॥੧੭॥