ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥
Those who forget the Lord die, but they cannot die a complete death.
ਪਰਮਾਤਮਾ ਨੂੰ ਵਿਸਾਰਨ ਵਾਲੇ ਬੰਦੇ ਮੋਏ ਹੋਏ (ਜਾਣੋ), ਪਰ ਉਹ ਚੰਗੀ ਤਰ੍ਹਾਂ ਮਰ ਭੀ ਨਹੀਂ ਸਕਦੇ। ਵਿਸਾਰੇਦੇ = ਵਿਸਾਰਨ ਵਾਲੇ। ਮੂਲਿ = ਉੱਕਾ ਹੀ, ਚੰਗੀ ਤਰ੍ਹਾਂ, ਮੁਕੰਮਲ ਤੌਰ ਤੇ।
ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥
Those who turn their backs on the Lord suffer, like the thief impaled on the gallows. ||2||
ਜਿਨ੍ਹਾਂ ਨੇ ਪ੍ਰਭੂ ਵਲੋਂ ਮੂੰਹ ਮੋੜਿਆ ਹੋਇਆ ਹੈ ਉਹ ਇਉਂ ਹਨ ਜਿਵੇਂ ਸੂਲੀ ਉਤੇ ਚਾੜ੍ਹੇ ਹੋਏ ਚੋਰ ਹਨ ॥੨॥ ਤਸਕਰ = ਚੋਰ। ਸੂਲਿ = ਸੂਲੀ ॥੨॥