ਮਾਰੂ ਮਹਲਾ

Maaroo, Third Mehl:

ਮਾਰੂ ਤੀਜੀ ਪਾਤਿਸ਼ਾਹੀ।

ਆਪੇ ਸ੍ਰਿਸਟਿ ਹੁਕਮਿ ਸਭ ਸਾਜੀ

He Himself fashioned the Universe, through the Hukam of His Command.

ਪਰਮਾਤਮਾ ਨੇ ਆਪ ਹੀ ਇਹ ਸਾਰੀ ਸ੍ਰਿਸ਼ਟੀ ਆਪਣੇ ਹੁਕਮ ਨਾਲ ਪੈਦਾ ਕੀਤੀ ਹੋਈ ਹੈ। ਆਪੇ = ਆਪ ਹੀ। ਹੁਕਮਿ = ਹੁਕਮ ਨਾਲ। ਸਭ = ਸਾਰੀ।

ਆਪੇ ਥਾਪਿ ਉਥਾਪਿ ਨਿਵਾਜੀ

He Himself establishes and disestablishes, and embellishes with grace.

ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ (ਆਪ ਹੀ) ਨਾਸ ਕਰਦਾ ਹੈ (ਆਪ ਹੀ ਜੀਵਾਂ ਉਤੇ) ਮਿਹਰ ਕਰਦਾ ਹੈ। ਥਾਪਿ = ਪੈਦਾ ਕਰ ਕੇ। ਉਥਾਪਿ = ਉਥਾਪੇ, ਨਾਸ ਕਰਦਾ ਹੈ। ਨਿਵਾਜੀ = ਸੋਹਣੀ ਬਣਾਈ ਹੈ।

ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥

The True Lord Himself administers all justice; through Truth, we merge in the True Lord. ||1||

ਪ੍ਰਭੂ ਆਪ ਹੀ ਇਹ ਸਾਰਾ ਆਪਣਾ ਅਟੱਲ ਨਿਆਂ ਕਰਦਾ ਹੈ, ਆਪ ਹੀ (ਜੀਵ ਨੂੰ ਆਪਣੇ) ਸਦਾ-ਥਿਰ ਨਾਮ ਵਿਚ ਜੋੜੀ ਰੱਖਦਾ ਹੈ ॥੧॥ ਸਾਚਿ = ਸਦਾ-ਥਿਰ ਹਰਿ-ਨਾਮ ਵਿਚ ॥੧॥

ਕਾਇਆ ਕੋਟੁ ਹੈ ਆਕਾਰਾ

The body takes the form of a fortress.

(ਇਹ ਮਨੁੱਖਾ) ਸਰੀਰ (ਮਾਨੋ ਇਕ) ਕਿਲ੍ਹਾ ਹੈ, ਇਹ ਪਰਮਾਤਮਾ ਦਾ ਦਿੱਸਦਾ-ਸਰੂਪ ਹੈ, ਕੋਟੁ = ਕਿਲ੍ਹਾ। ਆਕਾਰਾ = (ਪਰਮਾਤਮਾ ਦਾ) ਸਰਗੁਣ ਰੂਪ।

ਮਾਇਆ ਮੋਹੁ ਪਸਰਿਆ ਪਾਸਾਰਾ

Emotional attachment to Maya has expanded throughout its expanse.

(ਪਰ ਜੇ ਇਸ ਵਿਚ) ਮਾਇਆ ਦਾ ਮੋਹ (ਹੀ ਪ੍ਰਬਲ ਹੈ, ਜੇ ਇਸ ਵਿਚ ਮਾਇਆ ਦੇ ਮੋਹ ਦਾ ਹੀ) ਖਿਲਾਰਾ ਖਿਲਰਿਆ ਹੋਇਆ ਹੈ,

ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥

Without the Word of the Shabad, the body is reduced to a pile of ashes; in the end, dust mingles with dust. ||2||

ਤਾਂ ਪ੍ਰਭੂ ਦੀ ਸਿਫ਼ਤ-ਸਾਲਾਹ ਤੋਂ ਬਿਨਾ (ਇਹ ਸਰੀਰ) ਸੁਆਹ ਦੀ ਢੇਰੀ ਹੀ ਹੈ, (ਮਨੁੱਖ ਹਰਿ-ਨਾਮ ਤੋਂ ਵਾਂਜਿਆ ਰਹਿ ਕੇ ਇਸ ਸਰੀਰ ਨੂੰ) ਮਿੱਟੀ-ਖੇਹ ਵਿਚ ਹੀ ਰੋਲ ਦੇਂਦਾ ਹੈ ॥੨॥ ਭਸਮ = ਸੁਆਹ। ਖੇਹੂ ਖੇਹ = ਖੇਹ ਵਿਚ ਹੀ ॥੨॥

ਕਾਇਆ ਕੰਚਨ ਕੋਟੁ ਅਪਾਰਾ

The body is the infinite fortress of gold;

ਉਹ (ਮਨੁੱਖਾ) ਸਰੀਰ ਬੇਅੰਤ ਪਰਮਾਤਮਾ ਦੇ ਰਹਿਣ ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਹੈ, ਕੰਚਨ ਕੋਟੁ = ਸੋਨੇ ਦਾ ਕਿਲ੍ਹਾ। ਅਪਾਰਾ = ਬੇਅੰਤ ਪ੍ਰਭੂ ਦਾ।

ਜਿਸੁ ਵਿਚਿ ਰਵਿਆ ਸਬਦੁ ਅਪਾਰਾ

it is permeated by the Infinite Word of the Shabad.

ਜਿਸ ਸਰੀਰ ਵਿਚ ਬੇਅੰਤ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਹਰ ਵੇਲੇ ਮੌਜੂਦ ਹੈ। ਰਵਿਆ = ਮੌਜੂਦ ਹੈ। ਸਬਦੁ ਅਪਾਰਾ = ਬੇਅੰਤ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ।

ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥

The Gurmukh sings the Glorious Praises of the True Lord forever; meeting his Beloved, he finds peace. ||3||

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ ਸਰੀਰ ਦੀ ਰਾਹੀਂ) ਸਦਾ-ਥਿਰ ਪਰਮਾਤਮਾ ਦੇ ਗੁਣ ਸਦਾ ਗਾਂਦਾ ਹੈ, ਉਹ ਪ੍ਰੀਤਮ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦਾ ਹੈ ॥੩॥ ਗੁਣ ਸਾਚੇ = ਸਦਾ-ਥਿਰ ਪ੍ਰਭੂ ਦੇ ਗੁਣ। ਮਿਲਿ ਪ੍ਰੀਤਮ = ਪ੍ਰੀਤਮ ਨੂੰ ਮਿਲ ਕੇ ॥੩॥

ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ

The body is the temple of the Lord; the Lord Himself embellishes it.

ਇਹ ਮਨੁੱਖਾ ਸਰੀਰ ਪਰਮਾਤਮਾ ਦਾ (ਪਵਿੱਤਰ) ਘਰ ਹੈ, ਪਰਮਾਤਮਾ ਇਸ ਨੂੰ ਆਪ ਹੀ ਸੋਹਣਾ ਬਣਾਂਦਾ ਹੈ, ਹਰਿ ਮੰਦਰੁ = ਹਰੀ ਦਾ ਮੰਦਰ, ਹਰੀ ਦਾ ਘਰ। ਸਵਾਰੇ = ਸੋਹਣਾ ਬਣਾਂਦਾ ਹੈ।

ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ

The Dear Lord dwells within it.

ਇਸ ਵਿਚ ਵਿਚਾਰ-ਦੈਂਤਾਂ ਦੇ ਮਾਰਨ ਵਾਲਾ ਪ੍ਰਭੂ ਆਪ ਵੱਸਦਾ ਹੈ। ਮੁਰਾਰੇ = {ਮੁਰ-ਅਰਿ। ਮੁਰ ਦੈਂਤ ਦਾ ਵੈਰੀ} ਪਰਮਾਤਮਾ।

ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥

Through the Word of the Guru's Shabad, the merchants trade, and in His Grace, the Lord merges them with Himself. ||4||

ਜਿਹੜੇ ਜੀਵ-ਵਣਜਾਰੇ (ਇਸ ਸਰੀਰ ਵਿਚ) ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦਾ ਵਣਜ ਕਰਦੇ ਹਨ, ਪ੍ਰਭੂ ਮਿਹਰ ਦੀ ਨਿਗਾਹ ਨਾਲ ਉਹਨਾਂ ਨੂੰ (ਆਪਣੇ ਨਾਲ) ਮਿਲਾ ਲੈਂਦਾ ਹੈ ॥੪॥ ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਵਣਜਨਿ = ਵਣਜ ਕਰਦੇ ਹਨ, ਵਿਹਾਝਦੇ ਹਨ। ਨਦਰੀ = ਮਿਹਰ ਦੀ ਨਿਗਾਹ ਨਾਲ ॥੪॥

ਸੋ ਸੂਚਾ ਜਿ ਕਰੋਧੁ ਨਿਵਾਰੇ

He alone is pure, who eradicates anger.

ਜਿਹੜਾ ਮਨੁੱਖ (ਆਪਣੇ ਅੰਦਰੋਂ) ਕ੍ਰੋਧ ਦੂਰ ਕਰ ਲੈਂਦਾ ਹੈ, ਉਹ ਪਵਿੱਤਰ ਹਿਰਦੇ ਵਾਲਾ ਬਣ ਜਾਂਦਾ ਹੈ। ਸੂਚਾ = ਸੁੱਚਾ, ਸੁੱਚੇ ਹਿਰਦੇ ਵਾਲਾ। ਜਿ = ਜਿਹੜਾ ਮਨੁੱਖ। ਨਿਵਾਰੇ = ਦੂਰ ਕਰਦਾ ਹੈ।

ਸਬਦੇ ਬੂਝੈ ਆਪੁ ਸਵਾਰੇ

He realizes the Shabad, and reforms himself.

ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ, ਤੇ, ਆਪਣੇ ਜੀਵਨ ਨੂੰ ਸੰਵਾਰ ਲੈਂਦਾ ਹੈ। ਸਬਦੇ = ਸਬਦਿ, ਗੁਰੂ ਦੇ ਸ਼ਬਦ ਦੀ ਰਾਹੀਂ। ਬੂਝੈ = (ਆਤਮਕ ਜੀਵਨ ਨੂੰ) ਸਮਝਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।

ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥

The Creator Himself acts, and inspires all to act; He Himself abides in the mind. ||5||

(ਪਰ, ਇਹ ਉਸ ਦੀ ਆਪਣੀ ਹੀ ਮਿਹਰ ਹੈ) ਪ੍ਰਭੂ ਆਪ ਹੀ (ਜੀਵ ਦੇ ਅੰਦਰ ਬੈਠਾ ਇਹ ਉੱਦਮ) ਕਰਦਾ ਹੈ, (ਜੀਵ ਪਾਸੋਂ) ਕਰਤਾਰ ਆਪ ਹੀ (ਇਹ ਕੰਮ) ਕਰਾਂਦਾ ਹੈ, ਆਪ ਹੀ (ਉਸ ਦੇ) ਮਨ ਵਿਚ (ਆਪਣਾ ਨਾਮ) ਵਸਾਂਦਾ ਹੈ ॥੫॥ ਆਪੇ = ਆਪ ਹੀ। ਮੰਨਿ = ਮਨਿ, ਮਨ ਵਿਚ ॥੫॥

ਨਿਰਮਲ ਭਗਤਿ ਹੈ ਨਿਰਾਲੀ

Pure and unique is devotional worship.

ਪਰਮਾਤਮਾ ਦੀ ਭਗਤੀ (ਜੀਵਨ ਨੂੰ) ਪਵਿੱਤਰ ਕਰਨ ਵਾਲੀ (ਇਕ) ਅਨੋਖੀ (ਦਾਤਿ) ਹੈ। ਨਿਰਮਲ = (ਜੀਵਨ ਨੂੰ) ਪਵਿੱਤਰ ਕਰਨ ਵਾਲੀ। ਨਿਰਾਲੀ = ਅਨੋਖੀ (ਦਾਤਿ)।

ਮਨੁ ਤਨੁ ਧੋਵਹਿ ਸਬਦਿ ਵੀਚਾਰੀ

The mind and body are washed clean, contemplating the Shabad.

ਗੁਰੂ ਦੇ ਸ਼ਬਦ ਵਿਚ ਜੁੜ ਕੇ (ਭਗਤੀ ਦੇ ਅੰਮ੍ਰਿਤ ਨਾਲ ਜਿਹੜੇ ਮਨੁੱਖ ਆਪਣਾ) ਮਨ ਤਨ ਧੋਂਦੇ ਹਨ, ਉਹ ਸੁੰਦਰ ਵਿਚਾਰ ਦੇ ਮਾਲਕ ਬਣ ਜਾਂਦੇ ਹਨ। ਧੋਵਹਿ = ਧੋਂਦੇ ਹਨ {ਬਹੁ-ਵਚਨ}। ਵੀਚਾਰੀ = ਵਿਚਾਰਵਾਨ, ਸੁੰਦਰ ਵਿਚਾਰ ਦੇ ਮਾਲਕ।

ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥

One who remains forever imbued with His Love, night and day - in His Mercy, the Lord inspires him to perform devotional worship service. ||6||

(ਇਸ ਭਗਤੀ ਦੀ ਰਾਹੀਂ) ਮਨੁੱਖ ਹਰ ਵੇਲੇ ਸਦਾ ਹੀ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿ ਸਕਦਾ ਹੈ। (ਪਰ ਇਹ ਉਸ ਦੀ ਮਿਹਰ ਹੀ ਹੈ) ਪਰਮਾਤਮਾ ਕਿਰਪਾ ਕਰ ਕੇ (ਆਪ ਹੀ ਜੀਵ ਪਾਸੋਂ ਆਪਣੀ) ਭਗਤੀ ਕਰਾਂਦਾ ਹੈ ॥੬॥ ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਰੰਗਿ = ਪ੍ਰੇਮ-ਰੰਗ ਵਿਚ। ਰਾਤਾ = ਰੰਗਿਆ ਹੋਇਆ ॥੬॥

ਇਸੁ ਮਨ ਮੰਦਰ ਮਹਿ ਮਨੂਆ ਧਾਵੈ

In this temple of the mind, the mind wanders around.

(ਮਨੁੱਖ ਦੇ) ਇਸ ਸਰੀਰ ਵਿਚ (ਰਹਿਣ ਵਾਲਾ) ਚੰਚਲ ਮਨ (ਹਰ ਵੇਲੇ) ਭਟਕਦਾ ਫਿਰਦਾ ਹੈ, ਮਨ ਮੰਦਰ ਮਹਿ = ਮਨ ਦੇ ਮੰਦਰ ਵਿਚ, ਸਰੀਰ ਵਿਚ। ਧਾਵੈ = ਭਟਕਦਾ ਫਿਰਦਾ ਹੈ।

ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ

Discarding joy like straw, it suffers in terrible pain.

(ਵਿਕਾਰਾਂ ਦੀ) ਪਰਾਲੀ ਦੀ ਖ਼ਾਤਰ ਆਤਮਕ ਆਨੰਦ ਨੂੰ ਤਿਆਗ ਕੇ ਬੜਾ ਦੁੱਖ ਪਾਂਦਾ ਹੈ। ਸੁਖੁ = ਆਤਮਕ ਆਨੰਦ। ਪਲਰਿ = ਪਰਾਲੀ ਦੇ ਵੱਟੇ। ਤਿਆਗਿ = ਤਿਆਗ ਕੇ।

ਬਿਨੁ ਸਤਿਗੁਰ ਭੇਟੇ ਠਉਰ ਪਾਵੈ ਆਪੇ ਖੇਲੁ ਕਰਾਇਦਾ ॥੭॥

Without meeting the True Guru, it finds no place of rest; He Himself has staged this play. ||7||

ਗੁਰੂ ਨੂੰ ਮਿਲਣ ਤੋਂ ਬਿਨਾ ਇਸ ਨੂੰ ਸ਼ਾਂਤੀ ਵਾਲਾ ਥਾਂ ਨਹੀਂ ਲੱਭਦਾ; (ਪਰ ਜੀਵ ਦੇ ਕੀਹ ਵੱਸ? ਉਸ ਪਾਸੋਂ ਇਹ) ਖੇਡ ਪਰਮਾਤਮਾ ਆਪ ਹੀ ਕਰਾਂਦਾ ਹੈ ॥੭॥ ਬਿਨੁ ਭੇਟੇ = ਮਿਲਣ ਤੋਂ ਬਿਨਾ। ਠਉਰ = ਟਿਕਾਣਾ, ਸ਼ਾਂਤੀ ॥੭॥

ਆਪਿ ਅਪਰੰਪਰੁ ਆਪਿ ਵੀਚਾਰੀ

He Himself is infinite; He contemplates Himself.

ਬੇਅੰਤ ਪਰਮਾਤਮਾ ਆਪ ਹੀ ਆਤਮਕ ਜੀਵਨ ਦੀ ਵਿਚਾਰ ਬਖ਼ਸ਼ਣ ਵਾਲਾ ਹੈ, ਅਪਰੰਪਰੁ = ਪਰੇ ਤੋਂ ਪਰੇ ਪਰਮਾਤਮਾ, ਬੇਅੰਤ ਪ੍ਰਭੂ। ਵੀਚਾਰੀ = ਆਤਮਕ ਜੀਵਨ ਦੀ ਵਿਚਾਰ ਬਖ਼ਸ਼ਣ ਵਾਲਾ।

ਆਪੇ ਮੇਲੇ ਕਰਣੀ ਸਾਰੀ

He Himself bestows Union through actions of excellence.

(ਨਾਮ ਜਪਣ ਦੀ) ਸ੍ਰੇਸ਼ਟ ਕਰਣੀ ਦੇ ਕੇ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਸਾਰੀ = ਸ੍ਰੇਸ਼ਟ। ਕਰਣੀ = ਕਰਨ-ਯੋਗ ਕੰਮ।

ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥

What can the poor creatures do? Granting forgiveness, He unites them with Himself. ||8||

ਜੀਵ ਵਿਚਾਰਾ ਆਪਣੇ ਆਪ ਕੋਈ (ਚੰਗਾ ਮੰਦਾ) ਕੰਮ ਨਹੀਂ ਕਰ ਸਕਦਾ। ਪਰਮਾਤਮਾ ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਚਰਨਾਂ ਵਿਚ ਜੀਵ ਨੂੰ) ਜੋੜਦਾ ਹੈ ॥੮॥ ਕੋ = ਕੋਈ ਜੀਵ। ਕਿਆ ਕਾਰ ਕਰੇ = ਕਿਹੜੀ ਕਾਰ ਕਰ ਸਕਦਾ ਹੈ? ਬਖਸਿ = ਮਿਹਰ ਕਰ ਕੇ ॥੮॥

ਆਪੇ ਸਤਿਗੁਰੁ ਮੇਲੇ ਪੂਰਾ

The Perfect Lord Himself unites them with the True Guru.

(ਪਰਮਾਤਮਾ) ਆਪ ਹੀ (ਮਨੁੱਖ ਨੂੰ) ਪੂਰਾ ਗੁਰੂ ਮਿਲਾਂਦਾ ਹੈ,

ਸਚੈ ਸਬਦਿ ਮਹਾਬਲ ਸੂਰਾ

Through the True Word of the Shabad, he makes them brave spiritual heroes.

ਤੇ, ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੋੜ ਕੇ (ਵਿਕਾਰਾਂ ਦੇ ਟਾਕਰੇ ਤੇ) ਆਤਮਕ ਬਲ ਵਾਲਾ ਸੂਰਮਾ ਬਣਾ ਦੇਂਦਾ ਹੈ। ਸਚੈ ਸਬਦਿ = ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ। ਮਹਾ ਬਲ = ਬੜੇ (ਆਤਮਕ) ਬਲ ਵਾਲਾ। ਸੂਰਾ = ਸੂਰਮਾ, ਵਿਕਾਰਾਂ ਦਾ ਟਾਕਰਾ ਕਰਨ ਦੇ ਸਮਰੱਥ।

ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥

Uniting them with Himself, He bestows glorious greatness; He inspires them to focus their consciousness on the True Lord. ||9||

ਪ੍ਰਭੂ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, (ਉਸ ਨੂੰ ਲੋਕ ਪਰਲੋਕ ਦੀ) ਇੱਜ਼ਤ ਦੇਂਦਾ ਹੈ। (ਜਿਸ ਨੂੰ ਆਪਣੇ ਨਾਲ ਮਿਲਾਂਦਾ ਹੈ, ਉਹ ਮਨੁੱਖ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ (ਆਪਣਾ) ਚਿੱਤ ਜੋੜੀ ਰੱਖਦਾ ਹੈ ॥੯॥ ਦੇ = ਦੇਂਦਾ ਹੈ। ਸਾਚੇ ਸਿਉ = ਸਦਾ-ਥਿਰ ਪਰਮਾਤਮਾ ਨਾਲ ॥੯॥

ਘਰ ਹੀ ਅੰਦਰਿ ਸਾਚਾ ਸੋਈ

The True Lord is deep within the heart.

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਹਰੇਕ ਮਨੁੱਖ ਦੇ) ਹਿਰਦੇ ਘਰ ਵਿਚ ਹੀ ਵੱਸਦਾ ਹੈ, ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ।

ਗੁਰਮੁਖਿ ਵਿਰਲਾ ਬੂਝੈ ਕੋਈ

How rare are those who, as Gurmukh, realize this.

ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ (ਇਹ ਭੇਤ) ਸਮਝਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ।

ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥

The treasure of the Naam abides deep within their hearts; they meditate on the Naam with their tongues. ||10||

(ਜਿਹੜਾ ਇਹ ਭੇਤ ਸਮਝ ਲੈਂਦਾ ਹੈ) ਉਸ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਟਿਕਿਆ ਰਹਿੰਦਾ ਹੈ, ਉਹ ਮਨੁੱਖ ਆਪਣੀ ਜੀਭ ਨਾਲ ਹਰਿ-ਨਾਮ ਜਪਦਾ ਰਹਿੰਦਾ ਹੈ ॥੧੦॥ ਨਿਧਾਨੁ = (ਸਭ ਸੁਖਾਂ ਦਾ) ਖ਼ਜ਼ਾਨਾ। ਰਸਨਾ = ਜੀਭ ਨਾਲ ॥੧੦॥

ਦਿਸੰਤਰੁ ਭਵੈ ਅੰਤਰੁ ਨਹੀ ਭਾਲੇ

He wanders through foreign lands, but does not look within himself.

(ਜਿਹੜਾ ਮਨੁੱਖ ਤਿਆਗ ਆਦਿਕ ਵਾਲਾ ਭੇਖ ਧਾਰ ਕੇ ਤੀਰਥ ਆਦਿਕ) ਹੋਰ ਹੋਰ ਥਾਂ ਭੌਂਦਾ ਫਿਰਦਾ ਹੈ, ਦਿਸੰਤਰੁ = {ਦੇਸ-ਅੰਤਰੁ} ਹੋਰ ਹੋਰ ਦੇਸ। ਭਵੈ = ਭੌਂਦਾ ਫਿਰਦਾ ਹੈ। ਅੰਤਰੁ = ਅੰਦਰਲਾ, ਹਿਰਦਾ।

ਮਾਇਆ ਮੋਹਿ ਬਧਾ ਜਮਕਾਲੇ

Attached to Maya, he is bound and gagged by the Messenger of Death.

ਪਰ ਆਪਣੇ ਹਿਰਦੇ ਨੂੰ ਨਹੀਂ ਖੋਜਦਾ, ਉਹ ਮਨੁੱਖ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹੈ, ਉਹ ਮਨੁੱਖ ਆਤਮਕ ਮੌਤ ਦੇ ਕਾਬੂ ਆਇਆ ਰਹਿੰਦਾ ਹੈ। ਮੋਹਿ = ਮੋਹ ਵਿਚ। ਬਧਾ = ਬੱਧਾ, ਬੱਝਾ ਹੋਇਆ। ਜਮਕਾਲੇ = ਜਮ ਕਾਲਿ, ਆਤਮਕ ਮੌਤ ਵਿਚ।

ਜਮ ਕੀ ਫਾਸੀ ਕਬਹੂ ਤੂਟੈ ਦੂਜੈ ਭਾਇ ਭਰਮਾਇਦਾ ॥੧੧॥

The noose of death around his neck will never be untied; in the love of duality, he wanders in reincarnation. ||11||

ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ, ਉਹ ਮਨੁੱਖ ਹੋਰ ਹੋਰ ਪਿਆਰ ਵਿਚ ਫਸ ਕੇ ਭਟਕਦਾ ਫਿਰਦਾ ਹੈ ॥੧੧॥ ਜਮ = ਮੌਤ, ਜਮਦੂਤ। ਜਮ ਕੀ ਫਾਸੀ = ਜਮਦੂਤਾਂ ਦੀ ਫਾਹੀ, ਜਨਮ ਮਰਨ ਦੇ ਗੇੜ। ਦੂਜੈ ਭਾਇ = ਮਾਇਆ ਦੇ ਮੋਹ ਵਿਚ (ਪੈ ਕੇ) ॥੧੧॥

ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ

There is no real chanting, meditation, penance or self-control,

ਕੋਈ ਜਪ ਕੋਈ ਤਪ ਕੋਈ ਸੰਜਮ (ਇਸ ਜੀਵਨ-ਸਫ਼ਰ ਵਿਚ) ਹੋਰ ਕੋਈ ਭੀ ਉੱਦਮ ਉਹਨਾਂ ਦੀ ਸਹਾਇਤਾ ਨਹੀਂ ਕਰਦਾ,

ਜਬ ਲਗੁ ਗੁਰ ਕਾ ਸਬਦੁ ਕਮਾਹੀ

as long as one does not live to the Word of the Guru's Shabad.

ਜਦੋਂ ਤਕ ਮਨੁੱਖ ਗੁਰੂ ਦੇ ਸ਼ਬਦ ਦੇ (ਹਿਰਦੇ ਵਿਚ ਵਸਾਣ ਦੀ) ਕਮਾਈ ਨਹੀਂ ਕਰਦੇ। ਜਬ ਲਗੁ = ਜਦੋਂ ਤਕ। ਨ ਕਮਾਹੀ = ਨ ਕਮਾਹਿ, ਨਹੀਂ ਕਮਾਂਦੇ। ਸਬਦੁ ਨ ਕਮਾਹੀ = ਸ਼ਬਦ ਅਨੁਸਾਰ ਆਪਣਾ ਜੀਵਨ ਨਹੀਂ ਬਣਾਂਦੇ।

ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥

Accepting the Word of the Guru's Shabad, one obtains Truth; through Truth, one merges in the True Lord. ||12||

ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਉਹ ਹਰ ਵੇਲੇ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੧੨॥ ਸਬਦਿ = ਸ਼ਬਦ ਵਿਚ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ॥੧੨॥

ਕਾਮ ਕਰੋਧੁ ਸਬਲ ਸੰਸਾਰਾ

Sexual desire and anger are very powerful in the world.

ਕਾਮ ਅਤੇ ਕ੍ਰੋਧ ਜਗਤ ਵਿਚ ਬੜੇ ਬਲੀ ਹਨ, ਸਬਲ = ਸ-ਬਲ, ਬਲ ਵਾਲੇ। ਸੰਸਾਰਾ = ਸੰਸਾਰਿ, ਸੰਸਾਰ ਵਿਚ।

ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ

They lead to all sorts of actions, but these only add to all the pain.

(ਜੀਵ ਇਹਨਾਂ ਦੇ ਪ੍ਰਭਾਵ ਵਿਚ ਫਸੇ ਰਹਿੰਦੇ ਹਨ, ਪਰ ਦੁਨੀਆ ਨੂੰ ਪਤਿਆਉਣ ਦੀ ਖ਼ਾਤਰ ਤੀਰਥ-ਜਾਤ੍ਰਾ ਆਦਿਕ ਧਾਰਮਿਕ ਮਿਥੇ ਹੋਏ) ਅਨੇਕਾਂ ਕਰਮ (ਭੀ) ਕਰਦੇ ਹਨ। ਇਹ ਸਾਰਾ ਦੁੱਖਾਂ ਦਾ ਹੀ ਖਿਲਾਰਾ (ਬਣਿਆ ਰਹਿੰਦਾ) ਹੈ। ਕਰਮ = (ਮਿਥੇ ਹੋਏ ਧਾਰਮਿਕ) ਕੰਮ। ਸਭੁ = ਸਾਰਾ (ਉੱਦਮ)। ਪਸਾਰਾ = ਖਿਲਾਰਾ।

ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥

Those who serve the True Guru find peace; they are united with the True Shabad. ||13||

ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ, (ਗੁਰੂ ਉਹਨਾਂ ਨੂੰ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੋੜਦਾ ਹੈ ॥੧੩॥ ਸੇਵਹਿ = ਸਰਨ ਪੈਂਦੇ ਹਨ {ਬਹੁ-ਵਚਨ}। ਸੁਖੁ = ਆਤਮਕ ਆਨੰਦ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ॥੧੩॥

ਪਉਣੁ ਪਾਣੀ ਹੈ ਬੈਸੰਤਰੁ

Air, water and fire make up the body.

(ਉਂਞ ਤਾਂ ਇਸ ਸਰੀਰ ਦੇ) ਹਵਾ, ਪਾਣੀ, ਅੱਗ (ਆਦਿਕ ਸਾਦਾ ਜਿਹੇ ਹੀ ਤੱਤ ਹਨ, ਪਰ) ਬੈਸੰਤਰੁ = ਅੱਗ। ਪਉਣੁ = ਹਵਾ।

ਮਾਇਆ ਮੋਹੁ ਵਰਤੈ ਸਭ ਅੰਤਰਿ

Emotional attachment to Maya rules deep within all.

ਸਭ ਜੀਵਾਂ ਦੇ ਅੰਦਰ ਮਾਇਆ ਦਾ ਮੋਹ (ਆਪਣਾ) ਜ਼ੋਰ ਬਣਾਈ ਰੱਖਦਾ ਹੈ। ਵਰਤੈ = ਪ੍ਰਭਾਵ ਪਾ ਰਿਹਾ ਹੈ।

ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥

When one realizes the One who created him, emotional attachment to Maya is dispelled. ||14||

ਜਦੋਂ (ਕੋਈ ਵਡ-ਭਾਗੀ) ਉਸ ਪਰਮਾਤਮਾ ਨਾਲ ਸਾਂਝ ਪਾਂਦੇ ਹਨ ਜਿਸ ਨੇ (ਉਹਨਾਂ ਨੂੰ) ਪੈਦਾ ਕੀਤਾ ਹੈ, ਤਾਂ (ਉਹ ਪਰਮਾਤਮਾ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਦੇਂਦਾ ਹੈ ॥੧੪॥ ਜਿਨਿ = ਜਿਸ ਪਰਮਾਤਮਾ ਨੇ। ਜਾ = ਜਦੋਂ। ਚੁਕਾਇਦਾ = ਦੂਰ ਕਰਦਾ ਹੈ ॥੧੪॥

ਇਕਿ ਮਾਇਆ ਮੋਹਿ ਗਰਬਿ ਵਿਆਪੇ

Some are engrossed in emotional attachment to Maya and pride.

ਕਈ (ਜੀਵ ਐਸੇ ਹਨ ਜੋ ਹਰ ਵੇਲੇ) ਮਾਇਆ ਦੇ ਮੋਹ ਵਿਚ ਅਹੰਕਾਰ ਵਿਚ ਗ੍ਰਸੇ ਰਹਿੰਦੇ ਹਨ, ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ} ਕਈ। ਮੋਹਿ = ਮੋਹ ਵਿਚ। ਗਰਬਿ = ਅਹੰਕਾਰ ਵਿਚ। ਵਿਆਪੇ = ਫਸੇ ਹੋਏ।

ਹਉਮੈ ਹੋਇ ਰਹੇ ਹੈ ਆਪੇ

They are self-conceited and egotistical.

ਹਉਮੈ ਦਾ ਪੁਤਲਾ ਹੀ ਬਣੇ ਰਹਿੰਦੇ ਹਨ। ਹੈ = ਹੈਂ। ਆਪੇ = ਆਪ ਹੀ। ਹਉਮੈ...ਹੈ = ਹਉਮੈ ਦਾ ਸਰੂਪ ਬਣੇ ਹੋਏ ਹਨ।

ਜਮਕਾਲੈ ਕੀ ਖਬਰਿ ਪਾਈ ਅੰਤਿ ਗਇਆ ਪਛੁਤਾਇਦਾ ॥੧੫॥

They never think about the Messenger of Death; in the end, they leave, regretting and repenting. ||15||

(ਪਰ ਜਿਸ ਭੀ ਅਜਿਹੇ ਮਨੁੱਖ ਨੂੰ ਇਸ) ਆਤਮਕ ਮੌਤ ਦੀ ਸਮਝ ਨਹੀਂ ਪੈਂਦੀ, ਉਹ ਅੰਤ ਵੇਲੇ ਇੱਥੋਂ ਹੱਥ ਮਲਦਾ ਹੀ ਜਾਂਦਾ ਹੈ ॥੧੫॥ ਜਮ ਕਾਲ = ਮੌਤ, ਆਤਮਕ ਮੌਤ। ਅੰਤਿ = ਅਖ਼ੀਰ ਵੇਲੇ ॥੧੫॥

ਜਿਨਿ ਉਪਾਏ ਸੋ ਬਿਧਿ ਜਾਣੈ

He alone knows the Way, who created it.

ਪਰ, (ਜੀਵਾਂ ਦੇ ਭੀ ਕੀਹ ਵੱਸ?) ਜਿਸ ਪਰਮਾਤਮਾ ਨੇ (ਜੀਵ) ਪੈਦਾ ਕੀਤੇ ਹਨ ਉਹ ਹੀ (ਇਸ ਆਤਮਕ ਮੌਤ ਤੋਂ ਬਚਾਣ ਦਾ) ਢੰਗ ਜਾਣਦਾ ਹੈ। ਜਿਨਿ = ਜਿਸ (ਪਰਮਾਤਮਾ) ਨੇ। ਬਿਧਿ = (ਆਤਮਕ ਮੌਤ ਤੋਂ ਬਚਾਣ ਦਾ) ਢੰਗ।

ਗੁਰਮੁਖਿ ਦੇਵੈ ਸਬਦੁ ਪਛਾਣੈ

The Gurmukh, who is blessed with the Shabad, realizes Him.

(ਉਹ ਇਹ ਸੂਝ ਜਿਸ ਜੀਵ ਨੂੰ) ਗੁਰੂ ਦੀ ਸਰਨ ਪਾ ਕੇ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਲੈਂਦਾ ਹੈ। ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪਾ ਕੇ। ਦੇਵੈ = ('ਬਿਧਿ') ਦੇਂਦਾ ਹੈ। ਸਬਦੁ ਪਛਾਣੈ = (ਉਹ ਮਨੁੱਖ) ਗੁਰ-ਸ਼ਬਦ ਨੂੰ ਪਛਾਣਦਾ ਹੈ।

ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥

Slave Nanak offers ths prayer; O Lord, let my consciousness be attached to the True Name. ||16||2||16||

ਨਾਨਕ ਦਾਸ ਬੇਨਤੀ ਕਰਦਾ ਹੈ-ਉਹ ਮਨੁੱਖ ਆਪਣਾ ਚਿੱਤ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਜੋੜੀ ਰੱਖਦਾ ਹੈ ॥੧੬॥੨॥੧੬॥ ਸਚਿ ਨਾਮਿ = ਸਦਾ-ਥਿਰ ਹਰਿ-ਨਾਮ ਵਿਚ ॥੧੬॥੨॥੧੬॥