ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥
A dog never abandons the home of his master.
ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ, ਕੋ = ਦਾ। ਗ੍ਰਿਹੁ = ਘਰ। ਤਜਤ ਨਹੀ = ਨਹੀਂ ਛੱਡਦਾ।
ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥
O Nanak, in just the same way, vibrate, and meditate on the Lord, single-mindedly, with one-pointed consciousness. ||45||
ਹੇ ਨਾਨਕ! ਇਸੇ ਤਰੀਕੇ ਨਾਲ ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਕਰਿਆ ਕਰੋ (ਕਿ ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ॥੪੫॥ ਇਹ ਬਿਧਿ = ਇਸ ਤਰੀਕੇ ਨਾਲ। ਭਜਉ = ਭਜਨ ਕਰਿਆ ਕਰੋ। ਇਕ ਮਨਿ ਹੁਇ = ਇਕਾਗਰ ਹੋ ਕੇ। ਇਕ ਚਿਤਿ ਹੁਇ = ਇਕ-ਚਿੱਤ ਹੋ ਕੇ ॥੪੫॥