ਪਉੜੀ

Pauree:

ਪਉੜੀ।

ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ

The food and clothes, and all the worldly possessions of those who are attuned to the Lord's Name are sacred.

ਜੋ ਮਨੁੱਖ ਹਰੀ ਦੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦਾ ਮਾਇਆ ਨੂੰ ਵਰਤਣਾ, ਖਾਣਾ ਪਹਿਨਣਾ ਸਭ ਕੁਝ ਪਵਿੱਤ੍ਰ ਹੈ;

ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ

All the homes, temples, palaces and way-stations are sacred, where the Gurmukhs, the selfless servants, the Sikhs and the renouncers of the world, go and take their rest.

ਉਹਨਾਂ ਦੇ ਘਰ, ਮੰਦਰ, ਮਹਿਲ ਤੇ ਸਰਾਵਾਂ ਸਭ ਪਵਿੱਤ੍ਰ ਹਨ, ਜਿਨ੍ਹਾਂ ਵਿਚੋਂ ਗੁਰਮੁਖਿ ਸੇਵਕ ਸਿੱਖ ਤੇ ਅਭਿਆਗਤ ਜਾ ਕੇ ਸੁਖ ਲੈਂਦੇ ਹਨ।

ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ

All the horses, saddles and horse blankets are sacred, upon which the Gurmukhs, the Sikhs, the Holy and the Saints, mount and ride.

ਉਹਨਾਂ ਦੇ ਘੋੜੇ, ਜ਼ੀਨਾਂ, ਤਾਹਰੂ ਸਭ ਪਵਿੱਤ੍ਰ ਹਨ, ਜਿਨ੍ਹਾਂ ਉਤੇ ਗੁਰਮੁਖਿ ਸਿੱਖ ਸਾਧ ਸੰਤ ਚੜ੍ਹਦੇ ਹਨ; ਖੁਰਗੀਰ = (ਫਾ: ਖ਼ੂ-ਗੀਰ) ਪਸੀਨਾ ਜਜ਼ਬ ਕਰਨ ਵਾਲਾ; ਤਾਹਰੂ ਜੋ ਜ਼ੀਨ ਦੇ ਹੇਠ ਪਾਈਦਾ ਹੈ। ਤੁਰੇ = ਘੋੜੇ।

ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ

All the rituals and Dharmic practices and deeds are sacred, for those who utter the Name of the Lord, Har, Har, the True Name of the Lord.

ਉਹਨਾਂ ਦੇ ਕੰਮ-ਕਾਜ ਸਭ ਪਵ੍ਰਿੱਤ ਹਨ, ਜੋ ਹਰ ਵੇਲੇ ਹਰੀ ਦਾ ਨਾਮ ਉਚਾਰਦੇ ਹਨ। ਸਾਤੇ = ਸਤਿ, ਸਦਾ-ਥਿਰ ਰਹਿਣ ਵਾਲਾ ਹਰੀ।

ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥

Those Gurmukhs, those Sikhs, who have purity as their treasure, go to their Guru. ||16||

(ਪਹਿਲੇ ਕੀਤੇ ਕੰਮਾਂ ਦੇ ਅਨੁਸਾਰ) ਜਿਨ੍ਹਾਂ ਦੇ ਪੱਲੇ (ਭਲੇ ਸੰਸਕਾਰ-ਰੂਪ) ਪੁੰਨ ਹੈ, ਉਹ ਗੁਰਮੁਖ ਸਿੱਖ ਸਤਿਗੁਰੂ ਦੀ ਸ਼ਰਨ ਆਉਂਦੇ ਹਨ ॥੧੬॥