ਪਉੜੀ

Pauree:

ਪਉੜੀ

ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ

DHADHA: The mind's wanderings cease, when one comes to dwell in the Society of the Saints.

ਜੇ ਸੰਤਾਂ ਦੀ ਸੰਗਤਿ ਵਿਚ ਬਹਣ-ਖਲੋਣ ਹੋ ਜਾਏ, ਤਾਂ (ਮਾਇਆ ਦੀ ਖ਼ਾਤਰ ਮਨ ਦੀ ਬੇ-ਸਬਰੀ ਵਾਲੀ) ਭਟਕਣਾ ਮਿਟ ਜਾਂਦੀ ਹੈ। ਧਾਵਤ = (ਮਾਇਆ ਦੀ ਖ਼ਾਤਰ) ਭਟਕਣਾ। ਤਉ = ਤਦੋਂ। ਬਾਸੁ = ਵਸੇਬਾ।

ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ

If the Lord is Merciful from the very beginning, then one's mind is enlightened.

(ਪਰ ਇਹ ਕੋਈ ਸੌਖੀ ਖੇਡ ਨਹੀਂ। ਹੇ ਪ੍ਰਭੂ!) ਜਿਸ ਜੀਵ ਉਤੇ ਤੂੰ ਆਪਣੇ ਦਰ ਤੋਂ ਮਿਹਰ ਕਰਦਾ ਹੈਂ, ਉਸੇ ਦੇ ਮਨ ਵਿਚ ਜੀਵਨ ਦੀ ਸਹੀ ਸੂਝ ਪੈਂਦੀ ਹੈ (ਤੇ ਉਸ ਦੀ ਭਟਕਣਾ ਮੁੱਕਦੀ ਹੈ)। ਧਰ ਤੇ = ਧੁਰ ਤੋਂ, ਆਪਣੇ ਦਰ ਤੋਂ। ਮਨਹਿ = ਮਨ ਵਿਚ। ਪਰਗਾਸੁ = ਚਾਨਣ, ਸਹੀ ਜੀਵਨ ਦੀ ਸੂਝ।

ਧਨੁ ਸਾਚਾ ਤੇਊ ਸਚ ਸਾਹਾ

Those who have the true wealth are the true bankers.

(ਉਸ ਨੂੰ ਇਹ ਗਿਆਨ ਹੁੰਦਾ ਹੈ ਕਿ) ਅਸਲ ਸੱਚੇ ਸਾਹੂਕਾਰ ਉਹ ਹਨ (ਜਿਨ੍ਹਾਂ ਪਾਸ ਸਦਾ-ਥਿਰ ਰਹਿਣ ਵਾਲਾ ਨਾਮ-ਧਨ ਹੈ, ਸਾਚਾ = ਸਦਾ-ਥਿਰ ਰਹਿਣ ਵਾਲਾ। ਤੇਊ = ਉਹੀ ਬੰਦੇ।

ਹਰਿ ਹਰਿ ਪੂੰਜੀ ਨਾਮ ਬਿਸਾਹਾ

The Lord, Har, Har, is their wealth, and they trade in His Name.

ਜੋ ਹਰੀ-ਨਾਮ ਦੀ ਪੂੰਜੀ ਦਾ ਵਣਜ ਕਰਦੇ ਹਨ। ਵਿਸਾਹਾ = ਵਿਹਾਝਿਆ, ਵਪਾਰ ਕੀਤਾ।

ਧੀਰਜੁ ਜਸੁ ਸੋਭਾ ਤਿਹ ਬਨਿਆ

Patience, glory and honor come to those

ਉਹਨਾਂ ਦੇ ਅੰਦਰ ਗੰਭੀਰਤਾ ਆਉਂਦੀ ਹੈ, ਉਹ ਵਡਿਆਈ ਸੋਭਾ ਖੱਟਦੇ ਹਨ, ਧੀਰਜੁ = ਗੰਭੀਰਤਾ, ਜਿਗਰਾ। ਤਿਹ = ਉਹਨਾਂ ਦਾ।

ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ

who listen to the Name of the Lord, Har, Har.

ਜੇਹੜੇ ਬੰਦੇ ਹਰੀ-ਨਾਮ ਕੰਨਾਂ ਨਾਲ (ਧਿਆਨ ਨਾਲ) ਸੁਣਦੇ ਰਹਿੰਦੇ ਹਨ। ਸ੍ਰਵਨ = ਕੰਨਾਂ ਨਾਲ।

ਗੁਰਮੁਖਿ ਜਿਹ ਘਟਿ ਰਹੇ ਸਮਾਈ

That Gurmukh whose heart remains merged with the Lord,

ਗੁਰੂ ਦੀ ਰਾਹੀਂ ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਜਿਹ ਘਟਿ = ਜਿਨ੍ਹਾਂ ਦੇ ਹਿਰਦੇ ਵਿਚ[

ਨਾਨਕ ਤਿਹ ਜਨ ਮਿਲੀ ਵਡਾਈ ॥੩੫॥

O Nanak, obtains glorious greatness. ||35||

ਹੇ ਨਾਨਕ! ਉਹਨਾਂ ਨੂੰ (ਲੋਕ ਪਰਲੋਕ ਵਿਚ) ਵਡਿਆਈ ਮਿਲਦੀ ਹੈ ॥੩੫॥