ਛੰਤੁ ॥
Chhant:
ਛੰਤੁ। ਛੰਤੁ।
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥
The season of spring is delightful; the months of Chayt and Baisaakhi are the most pleasant months.
(ਹੇ ਸੱਜਣੋ! ਉਸ ਮਨੁੱਖ ਨੂੰ) ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ, ਸਰਸ = ਰਸ ਵਾਲੀ, ਰਸੀਲੀ, ਸੁਆਦਲੀ। ਮਾਸੁ = ਮਹੀਨਾ।
ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥
I have obtained the Dear Lord as my Husband, and my mind, body and breath have blossomed forth.
ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਜਿਸ ਨੂੰ ਪ੍ਰਭੂ-ਖਸਮ ਮਿਲ ਪੈਂਦਾ ਹੈ। ਨਾਹੁ = ਨਾਥ, ਖਸਮ। ਮਉਲਿਆ = ਖਿੜ ਪਿਆ। ਸਾਸੁ = ਸਾਹ।
ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥
The eternal, unchanging Lord has come into my home as my Husband, O my companions; dwelling upon His lotus feet, I blossom forth in bliss.
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ; ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ। ਘਰਿ = ਹਿਰਦੇ-ਘਰ ਵਿਚ। ਨਿਹਚਲੁ = ਸਦਾ ਕਾਇਮ ਰਹਿਣ ਵਾਲਾ। ਸਖੀਏ = ਹੇ ਸਹੇਲੀਏ!
ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥
The Lord of the Universe is beautiful, proficient, wise and all-knowing;
ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ। ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ। ਸੁਘੜੁ = ਸੋਹਣੀ ਘਾੜਤ ਵਾਲਾ। ਬੇਤਾ = (ਸਭ ਕੁਝ) ਜਾਣਨ ਵਾਲਾ।
ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥
His Virtues are priceless. By great good fortune, I have found Him; my pain is dispelled, and my hopes are fulfilled.
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ। ਵਡਭਾਗਿ = ਵੱਡੀ ਕਿਸਮਤ ਨਾਲ।
ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
Prays Nanak, I have entered Your Sanctuary, Lord, and my fear of death is eradicated. ||2||
ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ ਕਿ ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ॥੨॥ ਤ੍ਰਾਸ = ਡਰ ॥੨॥