ਪਉੜੀ ॥

Pauree:

ਪਉੜੀ।

ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥

He is without relatives, immaculate, all-powerful, unapproachable and infinite.

ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀ, ਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂ, ਅਕੁਲ = ਅ-ਕੁਲ, ਜਿਸ ਦੀ ਕੋਈ ਖ਼ਾਸ ਕੁਲ ਨਹੀਂ। ਨਿਰੰਜਨ = ਨਿਰ-ਅੰਜਨ, ਜਿਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ। ਪੁਰਖੁ = ਜੋ ਸਭ ਵਿਚ ਮੌਜੂਦ ਹੈ। ਅਗਮੁ = ਜਿਸ ਤਕ ਪਹੁੰਚ ਨਾ ਹੋ ਸਕੇ, ਅਪਹੁੰਚ। ਅਪਾਰੀਐ = ਅ-ਪਾਰ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ।

ਸਚੋ ਸਚਾ ਸਚੁ ਸਚੁ ਨਿਹਾਰੀਐ ॥

Truly, the True Lord is seen to be the Truest of the True.

ਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸੱਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਚਾ = ਸਦਾ-ਥਿਰ ਰਹਿਣ ਵਾਲਾ। ਨਿਹਾਰੀਐ = ਵੇਖਦਾ ਹੈ।

ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥

Nothing established by You appears to be false.

ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ। ਨ ਜਾਪੈ = ਨਹੀਂ ਜਾਪਦੀ, ਮਲੂਮ ਨਹੀਂ ਹੁੰਦੀ। ਧਾਰੀਐ = ਬਣਾਈ ਹੋਈ ਹੈ।

ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥

The Great Giver gives sustenance to all those He has created.

(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈ; ਦੇ = ਦੇਂਦਾ ਹੈ। ਜੇਤ = ਜਿਤਨੀ (ਸ੍ਰਿਸ਼ਟੀ)।

ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥

He has strung all on only one thread; He has infused His Light in them.

ਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈ; ਇਕਤੁ ਸੂਤਿ = ਇਕੋ ਧਾਗੇ ਵਿਚ। ਸੰਜਾਰੀਐ = ਮਿਲਾ ਦਿਤੀ ਹੈ।

ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥

By His Will, some drown in the terrifying world-ocean, and by His Will, some are carried across.

ਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂ) ਤਾਰਦਾ ਹੈ।

ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥

O Dear Lord, he alone meditates on You, upon whose forehead such blessed destiny is inscribed.

ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇ; ਮਥਾਰੀਐ = ਮੱਥੇ ਤੇ।

ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥

Your condition and state cannot be known; I am a sacrifice to You. ||1||

ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ ॥੧॥ ਗਤਿ = ਹਾਲਤ। ਮਿਤਿ = ਮਿਣਤੀ, ਅੰਦਾਜ਼ਾ ॥੧॥