ਮਨ ਕਾਮਨਾ ਤੀਰਥ ਦੇਹ ਛੁਟੈ

With your mind filled with desire, you may give up your body at a sacred shrine of pilgrimage;

(ਕਈ ਪ੍ਰਾਣੀਆਂ ਦੇ) ਮਨ ਦੀ ਇੱਛਾ (ਹੁੰਦੀ ਹੈ ਕਿ) ਤੀਰਥਾਂ ਤੇ (ਜਾ ਕੇ) ਸਰੀਰਕ ਚੋਲਾ ਛੱਡਿਆ ਜਾਏ, ਮਨ ਕਾਮਨਾ = ਮਨ ਦੀ ਕਾਮਨਾ, ਮਨ ਦੀ ਇੱਛਾ। ਤੀਰਥ = ਤੀਰਥਾਂ ਉਤੇ। ਛੁਟੈ = ਵਿਛੁੜੇ, (ਜੀਵਾਤਮਾ ਨਾਲੋਂ) ਵੱਖ ਹੋਵੇ।

ਗਰਬੁ ਗੁਮਾਨੁ ਮਨ ਤੇ ਹੁਟੈ

but even so, egotistical pride shall not be removed from your mind.

(ਪਰ ਇਸ ਤਰ੍ਹਾਂ ਭੀ) ਹਉਮੈ ਅਹੰਕਾਰ ਮਨ ਵਿਚੋਂ ਘਟਦਾ ਨਹੀਂ। ਗਰਬੁ = ਅਹੰਕਾਰ। ਗੁਮਾਨੁ = ਅਹੰਕਾਰ। ਹੁਟੈ = ਘਟਦਾ।

ਸੋਚ ਕਰੈ ਦਿਨਸੁ ਅਰੁ ਰਾਤਿ

You may practice cleansing day and night,

(ਮਨੁੱਖ) ਦਿਨ ਤੇ ਰਾਤ (ਭਾਵ, ਸਦਾ) (ਤੀਰਥਾਂ ਤੇ) ਇਸ਼ਨਾਨ ਕਰੇ, ਸੋਚ = ਸੌਚ, ਇਸ਼ਨਾਨ।

ਮਨ ਕੀ ਮੈਲੁ ਤਨ ਤੇ ਜਾਤਿ

but the filth of your mind shall not leave your body.

(ਫੇਰ ਭੀ) ਮਨ ਦੀ ਮੈਲ ਸਰੀਰ ਧੋਤਿਆਂ ਨਹੀਂ ਜਾਂਦੀ। ਤਨ ਤੇ = ਸਰੀਰ ਤੋਂ, ਸਰੀਰ ਧੋਤਿਆਂ। ਨ ਜਾਤਿ = ਨਹੀਂ ਜਾਂਦੀ।

ਇਸੁ ਦੇਹੀ ਕਉ ਬਹੁ ਸਾਧਨਾ ਕਰੈ

You may subject your body to all sorts of disciplines,

(ਜੇ) ਇਸ ਸਰੀਰ ਨੂੰ (ਸਾਧਨ ਦੀ ਖ਼ਾਤਰ) ਕਈ ਜਤਨ ਭੀ ਕਰੇ, ਦੇਹੀ ਕਉ = ਸਰੀਰ ਦੀ ਖ਼ਾਤਰ। ਸਾਧਨਾ = ਉੱਦਮ।

ਮਨ ਤੇ ਕਬਹੂ ਬਿਖਿਆ ਟਰੈ

but your mind will never be rid of its corruption.

(ਤਾਂ ਭੀ) ਕਦੇ ਮਨ ਤੋਂ ਮਾਇਆ (ਦਾ ਪ੍ਰਭਾਵ) ਨਹੀਂ ਟਲਦਾ। ਬਿਖਿਆ = ਮਾਇਆ। ਨ ਟਰੈ = ਨਹੀਂ ਟਲਦੀ, ਨਹੀਂ ਹਟਦੀ।

ਜਲਿ ਧੋਵੈ ਬਹੁ ਦੇਹ ਅਨੀਤਿ

You may wash this transitory body with loads of water,

(ਜੇ) ਇਸ ਨਾਸਵੰਤ ਸਰੀਰ ਨੂੰ ਕਈ ਵਾਰ ਪਾਣੀ ਨਾਲ ਭੀ ਧੋਵੇ, ਜਲਿ = ਪਾਣੀ ਨਾਲ। ਅਨੀਤਿ = ਨਾਹ ਨਿੱਤ ਰਹਿਣ ਵਾਲੀ (ਦੇਹ), ਨਾਸਵੰਤ।

ਸੁਧ ਕਹਾ ਹੋਇ ਕਾਚੀ ਭੀਤਿ

but how can a wall of mud be washed clean?

(ਤਾਂ ਭੀ ਇਹ ਸਰੀਰ ਰੂਪੀ) ਕੱਚੀ ਕੰਧ ਕਿਥੇ ਪਵਿਤ੍ਰ ਹੋ ਸਕਦੀ ਹੈ? ਭੀਤਿ = ਕੰਧ।

ਮਨ ਹਰਿ ਕੇ ਨਾਮ ਕੀ ਮਹਿਮਾ ਊਚ

O my mind, the Glorious Praise of the Name of the Lord is the highest;

ਹੇ ਮਨ! ਪ੍ਰਭੂ ਦੇ ਨਾਮ ਦੀ ਵਡਿਆਈ ਬਹੁਤ ਵੱਡੀ ਹੈ।

ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥

O Nanak, the Naam has saved so many of the worst sinners. ||3||

ਹੇ ਨਾਨਕ! ਨਾਮ ਦੀ ਬਰਕਤਿ ਨਾਲ ਅਣਗਿਣਤ ਮੰਦ-ਕਰਮੀ ਜੀਵ (ਵਿਕਾਰਾਂ ਤੋਂ) ਬਚ ਜਾਂਦੇ ਹਨ ॥੩॥ ਨਾਮਿ = ਨਾਮ ਦੀ ਰਾਹੀਂ। ਬਹੁ ਮੂਚ = ਬਹੁਤ, ਅਣਗਿਣਤ (ਜੀਵ)। ਪਤਿਤ = ਡਿੱਗੇ ਹੋਏ, ਮੰਦ-ਕਰਮੀ ॥੩॥