ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ

Rain is falling from the clouds - it is so beautiful! The Creator Lord issued His Order.

ਜਦੋਂ ਕਰਤਾਰ ਨੇ ਹੁਕਮ ਦਿੱਤਾ, ਸੋਹਣੇ ਬੱਦਲ ਆ ਕੇ ਵਰ੍ਹ ਪਏ, ਮੇਘ = ਬੱਦਲ। ਵੁਠੇ = ਵੱਸੇ, ਵਰਖਾ ਕੀਤੀ। ਕਰਤਾਰਿ = ਕਰਤਾਰ ਨੇ।

ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ

Grain has been produced in abundance; the world is cooled and comforted.

ਤੇ ਉਸ ਪ੍ਰਭੂ ਨੇ ਬੇਅੰਤ ਰਿਜ਼ਕ (ਜੀਵਾਂ ਲਈ) ਪੈਦਾ ਕੀਤਾ, ਸਾਰੇ ਜਗਤ ਵਿਚ ਠੰਢ ਪੈ ਗਈ, (ਇਸੇ ਤਰ੍ਹਾਂ ਕਰਤਾਰ ਦੀ ਮਿਹਰ ਨਾਲ ਗੁਰੂ-ਬੱਦਲ ਦੇ ਉਪਦੇਸ਼ ਦੀ ਵਰਖਾ ਨਾਲ ਬੇਅੰਤ ਨਾਮ-ਧਨ ਪੈਦਾ ਹੋਇਆ ਤੇ ਗੁਰੂ ਦੇ ਸਰਨ ਆਉਣ ਵਾਲੇ ਵਡ-ਭਾਗੀਆਂ ਦੇ ਅੰਦਰ ਠੰਢ ਪਈ) ਉਪਾਇਓਨੁ = ਉਪਾਇਆ ਉਸ ਨੇ। ਅਗਲਾ = ਬਹੁਤਾ। ਸੰਸਾਰਿ = ਸੰਸਾਰ ਵਿਚ।

ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ

The mind and body are rejuvenated, meditating in remembrance on the Inaccessible and Infinite Lord.

ਅਪਹੁੰਚ ਤੇ ਬੇਅੰਤ ਪ੍ਰਭੂ ਦਾ ਸਿਮਰਨ ਕਰਨ ਨਾਲ ਉਹਨਾਂ ਦਾ ਤਨ ਮਨ ਖਿੜ ਪਿਆ।

ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ

O my True Creator Lord God, please shower Your Mercy on me.

ਹੇ ਸਦਾ ਕਾਇਮ ਰਹਿਣ ਵਾਲੇ ਸਿਰਜਣਹਾਰ ਪ੍ਰਭੂ! ਆਪਣੀ ਮਿਹਰ ਕਰ (ਮੈਨੂੰ ਭੀ ਇਹੀ ਨਾਮ-ਧਨ ਦੇਹ),

ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥

He does whatever He pleases; Nanak is forever a sacrifice to Him. ||2||

ਜੋ ਤੂੰ ਕਰਨਾ ਚਾਹੁੰਦਾ ਹੈਂ ਉਹੀ ਤੂੰ ਕਰਦਾ ਹੈਂ, ਮੈਂ ਨਾਨਕ ਤੈਥੋਂ ਸਦਕੇ ਹਾਂ ॥੨॥ ਕੀਤਾ ਲੋੜਹਿ = ਜੋ ਤੂੰ ਕਰਨਾ ਚਾਹੁੰਦਾ ਹੈਂ ॥੨॥