ਸਲੋਕ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਿਸ਼ਾਹੀ।
ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥
All sins are washed away, by continually singing the Lord's Glories.
ਰੋਜ਼ ਦਿਨ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਸਾਰੇ ਪਾਪ ਉਤਰ ਜਾਂਦੇ ਹਨ। ਕਿਲਵਿਖ = ਪਾਪ। ਨੀਤ ਨੀਤ = ਨਿੱਤ ਨਿੱਤ, ਸਦਾ ਹੀ।
ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥
Millions of afflictions are produced, O Nanak, when the Name is forgotten. ||1||
ਹੇ ਨਾਨਕ! ਜੇ ਪ੍ਰਭੂ ਦਾ ਨਾਮ ਭੁੱਲ ਜਾਏ ਤਾਂ ਕ੍ਰੋੜਾਂ ਦੁੱਖ ਲੱਗ ਜਾਂਦੇ ਹਨ ॥੧॥